Friday, March 29, 2024

ਵਾਹਿਗੁਰੂ

spot_img
spot_img

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ: ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ , 24 ਅਕਤੂਬਰ, 2021:
ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜਾ ਦੇਵੇਗੀ। ਅੱਜ ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿੱਚ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜਿਲਿ੍ਹਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ‘ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਡਿੱਗ ਪਈਆਂ ਹਨ।

ਉਨ੍ਹਾਂ ਕਿਹਾ ਕਿ ਮਾਝੇ ਵਿੱਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਮੀਂਹ ਨੇ ਖਰਾਬ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜੋ ਵੀ ਰਿਪੋਰਟ ਮਿਲੀ ਉਸ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ।

ਪਿੰਡ ਮੁੱਲ੍ਹੇਚੱਕ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਪਿੰਡ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਕਾਰਜ ਵੀ ਅਗਲੇ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ। ਸ੍ਰੀ ਸੋਨੀ ਨੇ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ ਲਈ ਭੇਟ ਕੀਤਾ ਅਤੇ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਜਲਦੀ ਹੀ ਪਿੰਡ ਮੁੱਲ੍ਹੇਚੱਕ ਵਿੱਚ ਇਕ ਸਰਕਾਰੀ ਡਿਸਪੈਂਸਰੀ ਬਣਾਈ ਜਾਵੇਗੀ ਅਤੇ ਇਸਦੇ ਸਕੂਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ।

ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਉਨਾਂ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਲੋੜਵੰਦਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ।

ਉਨਾਂ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਦੇ 2 ਕਿਲੋਵਾਟ ਤੱਕ ਲੋਡ ਵਾਲੇ ਲੋਕਾਂ ਦੇ ਬਿੱਲ ਮਾਫ਼ ਕਰ ਦਿੱਤੇ ਹਨ ਅਤੇ ਜਿਨਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨਾਂ ਨੂੰ ਵੀ ਸਰਕਾਰ ਵਲੋਂ ਆਪਣੇ ਖਰਚੇ ਤੇ ਲਗਾਇਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਦੇ ਘਰ ਦੇ ਦਰਵਾਜੇ ਲੋਕਾਂ ਦੀ ਮਦਦ ਲਈ 24 ਘੰਟੇ ਖੁਲ੍ਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਨੂੰ ਕਿਸੇ ਵੇਲੇ ਵੀ ਮਿਲ ਸਕਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਸ੍ਰੀ ਸੋਨੀ ਰਿਆਲਟੋ ਚੌਂਕ ਵਿਖੇ ਸਥਿਤ ਚਰਚ ਵਿਚ ਪਹੁੰਚੇ, ਜਿਥੇ ਉਨਾਂ ਨੇ ਸਰਬੱਤ ਤੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਚਰਚ ਨੂੰ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਵਲੋਂ ਬਾਰਡਰ ਏਰੀਆ ਵਿੱਚ ਸਕੂਲ ਖੋਲ੍ਹ ਕੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ ਤੇ ਗੁਣਵਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਉਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ ਉਹ ਉੱਪ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਇਸ ਚਰਚ ਵਿੱਚ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਇਸ ਮੌਕੇ ਚਰਚ ਦੇ ਬਿਸ਼ਪ ਪ੍ਰਦੀਮ ਕੁਮਾਰ ਸਮੰਤਾ ਨੇ ਸ੍ਰੀ ਸੋਨੀ ਲਈ ਪ੍ਰਮਾਤਮਾ ਨੂੰ ਉਨਾਂ ਦੀ ਲੰਮੀ ਉਮਰ ਪ੍ਰਦਾਨ ਕਰਨ ਲਈ ਪ੍ਰਾਰਥਨਾ ਕੀਤੀ ਤਾਂ ਜੋ ਉਹ ਲੋਕਾਂ ਦੀ ਹੋਰ ਸੇਵਾ ਕਰ ਸਕਣ। ਇਸ ਮੌਕੇ ਚਰਚ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੇਖ ਪਾਰਟੀ ਹੈ ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਪੂਰਨ ਸਤਿਕਾਰ ਕਰਦੀ ਹੈ। ਉਨਾਂ ਕਿਹਾ ਕਿ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਰੇ ਧਰਮਾਂ ਦੇ ਲੋਕ ਮਿਲ ਕੇ ਇਸ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਨਾਲ ਨਿਪੱਟਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰਾਜ ਵਿੱਚ ਕਰੀਬ 11 ਹਜ਼ਾਰ ਡੇਂਗੂ ਦੇ ਕੇਸ ਪਾਏ ਗਏ ਹਨ। ਉਨਾਂ ਕਿਹਾ ਕਿ ਬੇਮੌਸਮੀ ਬਰਸਾਤਾਂ ਕਰਕੇ ਇਸ ਵਾਰ ਡੇਂਗੂ ਦੇ ਕੇਸਾਂ ਵਿੱਚ ਇਜ਼ਾਫਾ ਹੋ ਰਿਹਾ ਹੈ। ਪਰ ਜਿਸ ਤਰ੍ਹਾਂ ਅਸੀਂ ਕੋਰੋਨਾ ਦੀ ਲੜ੍ਹਾਈ ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ ਹੀ ਡੇਂਗੂ ਨੂੰ ਵੀ ਹਰਾਵਾਂਗੇ।

ਇਸ ਮੌਕੇ ਐਸ.ਡੀ.ਐਮ. ਸ੍ਰੀ ਦੀਪਕ ਭਾਟੀਆ, ਕੌਂਸਲਰ ਸ੍ਰੀ ਵਿਕਾਸ ਸੋਨੀ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ, ਸ੍ਰੀ ਡੈਨੀਅਲ ਬੀ.ਦਾਸ, ਸ੍ਰੀ ਟੋਨੀ ਪ੍ਰਧਾਨ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਵਿੱਕੀ ਦੱਤਾ, ਐਸ.ਪੀ. ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...