Friday, April 26, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ; ਖਰੜ-ਚੰਡੀਗੜ੍ਹ ਹਾਈਵੇਅ ਕੀਤਾ ਜਾਮ

- Advertisement -

ਖਰੜ, 30 ਨੰਵਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਦੇਸੂਮਾਜਰਾ ਵਿਖੇ ਟੈਂਕੀ ਨੇੜੇ ਲੱਗੇ ਪੱਕੇ ਧਰਨੇ ਵਿੱਚ ਸੈਂਕਡ਼ਿਆਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕਰਨ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ।

ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ,ਕੁਲਦੀਪ ਖੋਖਰ, ਅਮਿਤ ਜਲਾਲਾਬਾਦ, ਰਾਜਸੁਖਵਿੰਦਰ ਗੁਰਦਾਸਪੁਰ, ਮਨੀ ਸੰਗਰੂਰ, ਬੱਗਾ ਖੁਡਾਲ, ਬਲਵਿੰਦਰ ਕਾਕਾ ਤੇ ਸੁਰਿੰਦਰਪਾਲ ਗੁਰਦਾਸਪੁਰ ਅਤੇ ਗੁਰਪ੍ਰੀਤ ਫਾਜ਼ਿਲਕਾ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ।

ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਕਰਨ ਤੋਂ ਬਾਅਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਪ੍ਰਾਇਮਰੀ ਅਧਿਆਪਕਾਂ ਦੀਆਂ 2364, 6635 ਤੇ 22 ਈਟੀਟੀ ਕਾਡਰ ਦੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਗਏ।

ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੀਆਂ ਇਹਨਾਂ ਅਸਾਮੀਆਂ ਲਈ ਭਰਤੀ ਕਰ ਦੇਣੀ ਚਾਹੀਦੀ ਸੀ ਪਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਇਹ ਭਰਤੀਆਂ ਹੁਣ ਕੋਰਟ ਕੇਸਾਂ ਕਾਰਨ ਰੁਕੀਆਂ ਹੋਈਆਂ ਹਨ ਤੇ ਦੂਜੇ ਪਾਸੇ ਚੋਣ ਜ਼ਾਬਤਾ ਵੀ ਲੱਗਣ ਵਾਲਾ ਹੈ, ਜਿਸ ਕਰਕੇ ਦੋਵੇਂ ਭਰਤੀਆਂ ਰੁਲਣ ਦੇ ਕਿਨਾਰੇ ਹੋਈਆਂ ਪਈਆਂ ਹਨ। ਜਿਸ ਕਾਰਨ ਹਜ਼ਾਰਾਂ ਬੇਰੁਜ਼ਗਾਰ ਅਧਿਆਪਕਾਂ ਦਾ ਭਵਿੱਖ ਰੁਲਣ ਦੇ ਕਿਨਾਰੇ ਹੋਇਆ ਪਿਆ ਹੈ।

ਉਨ੍ਹਾਂ ਕਿਹਾ ਕਿ 6635 ਅਤੇ 2364 ਦੀਆਂ ਭਰਤੀਆਂ ਪ੍ਰਕਿਰਿਆਵਾਂ ਨੂੰ ਜਾਣ-ਬੁੱਝ ਕੇ ਲਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਜਿਹੜੀ ਸਟੇਅ ਲੱਗੀ ਹੋਈ ਹੈ ਉਸ ਨੂੰ ਹਟਾਉਣ ਦੇ ਲਈ ਏ.ਜੀ ਪੰਜਾਬ ਦੇ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੋਈ ਠੋਸ ਹੱਲ ਕੀਤਾ ਜਾਵੇ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ 6635 ਤੇ 22 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸਰਕਾਰ ਦੇ ਵੱਲੋਂ ਤੁੁਰੰਤ ਪੂਰੀ ਕੀਤੀ ਜਾਵੇ।

ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ।

ਉਨ੍ਹਾਂ ਦੱਸਿਆ ਕਿ ਪਿਛਲੇ 41 ਦਿਨਾਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਇੱਥੇ ਦੇਸੂਮਾਜਰਾ ਵਿਖੇ ਟੈਂਕੀ ਦੇ ਉੱਪਰ ਚੜ੍ਹੇ ਹੋਏ ਹਨ ਅਤੇ ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵਲੋਂ ਇਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।

ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਉਪਰ ਕੋਈ ਠੋਸ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ‘ਚ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ:-

1) 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚਲਾਈ ਜਾਵੇ ਤੇ ਕੋਰਟ ਚ ਲੱਗੀ ਰੋਕ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈ ਕੇ ਉਸ ਰੋਕ ਨੂੰ ਹਟਾਇਆ ਜਾਵੇ।

2) 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਠੋਸ ਹੱਲ ਕੀਤਾ ਜਾਵੇ।

3) ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਚ ਇੱਕ ਵਾਰ ਮੌਕਾ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...