Thursday, April 25, 2024

ਵਾਹਿਗੁਰੂ

spot_img
spot_img

ਬੇਰੋਜ਼ਗਾਰ ਸਾਂਝੇ ਮੋਰਚੇ ਦੀ ਸਿੱਖ਼ਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਬੇਸਿੱਟਾ, 31 ਜੁਲਾਈ ਨੂੰ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੁਲਾਈ, 2021 (ਦਲਜੀਤ ਕੌਰ ਭਵਾਨੀਗੜ੍ਹ)
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦੇ ਗੇਟ ਉੱਤੇ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ ਅਤੇ ਬੇਰੁਜ਼ਗਾਰਾਂ ਨੇ ਮੁੜ 31 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਅਤੇ ਦਵਿੰਦਰ ਕੁਮਾਰ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਾਂਗ ਫੇਰ ਲਾਰਾ ਲਗਾਇਆ ਗਿਆ ਹੈ।

ਆਗੂਆਂ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕਰਕੇ ਮੁੜ ਸਿਰਫ਼ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਈ ਹੈ, ਜਿਸਦਾ ਕੇ ਬੇਰੁਜ਼ਗਾਰਾਂ ਨੇ ਅਨੇਕਾਂ ਵਾਰ ਬਾਈਕਾਟ ਕੀਤਾ ਹੈ। ਬੇਰੁਜ਼ਗਾਰਾਂ ਨੂੰ ਲਾਲੀ ਪੌਪ ਦਿੱਤੇ ਗਏ ਹਨ।

ਬੇਰੁਜ਼ਗਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ 31 ਜੁਲਾਈ ਨੂੰ ਮੋਤੀ ਮਹਿਲ ਦਾ ਮੁੜ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅਮਨ ਸੇਖਾ, ਸੰਦੀਪ ਸਿੰਘ ਗਿੱਲ, ਰਵਿੰਦਰ ਮੂਲੇਵਾਲਾ, ਗੁਰਪ੍ਰੀਤ ਸਿੰਘ ਲਾਲਿਆਂ ਵਾਲੀ, ਸਸਪਾਲ ਸਿੰਘ, ਹਰਬੰਸ ਸਿੰਘ ਦਾਨਗੜ੍ਹ, ਜਸਮੇਲ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...