Friday, March 29, 2024

ਵਾਹਿਗੁਰੂ

spot_img
spot_img

ਬੇਲੋੜੀ ਨੁਕਤਾਚੀਨੀ: ਕੈਪਟਨ ਨੇ ਬੀਰ ਦਵਿੰਦਰ ਵੱਲੋਂ ਰਾਜਪਾਲ ਦੀ ਕੀਤੀ ਅਲੋਚਨਾ ਨੂੰ ਕਰੜੇ ਹੱਥੀਂ ਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ।

ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਵੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ ਸਹੀ ਸਗੋਂ ਮਿਸਾਲੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ੍ਹਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ।

ਰਾਜਪਾਲ ਵੱਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ ਸਮਝਿਆ ਅਤੇ ਇਹ ਬਿਆਨ ਉਨ੍ਹਾਂ ਵਿਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ ਉੱਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ ਉੱਤੇ ਬੀਰ ਦਵਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ੍ਹਾ ਦੇਖੀ। ਉਨ੍ਹਾਂ ਵੱਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵੱਲੋਂ ਉਨ੍ਹਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵੱਲੋਂ ਵਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਬੀਰ ਦਵਿੰਦਰ ਸਿੰਘ ਵੱਲੋਂ ਅਜਿਹੀ ਹੀ ਸਥਿਤੀ ਉੱਤੇ ਨਾ ਖੁਸ਼ੀ ਜ਼ਾਹਰ ਕੀਤੇ ਜਾਣ ਦੀ ਨਾ ਸਿਰਫ ਕੋਈ ਵਜ੍ਹਾ ਹੀ ਪੱਲੇ ਨਹੀਂ ਪੈਂਦੀ ਸਗੋਂ ਕਿਸੇ ਵੀ ਤਰੀਕੇ ਨਾਲ ਮੀਡੀਆ ਦੀਆਂ ਸੁਰਖੀਆਂ ਵਿਚ ਬਣੇ ਰਹਿਣ ਲਈ ਉਨ੍ਹਾਂ ਦਾ ਤਰਲੋ-ਮੱਛੀ ਹੋਣਾ ਸਾਫ ਜ਼ਾਹਰ ਹੁੰਦਾ ਹੈ।”

ਮੁੱਖ ਮੰਤਰੀ ਨੇ ਦੱਸਿਆ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਹਮੇਸ਼ਾ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਨੂੰ ਸਹਿਜ ਭਾਵਨਾ ਨਾਲ ਸੁਣਨ ਲਈ ਉਪਲਬੱਧ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਦੌਰਾਨ ਵੀ ਮਿਲਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਦੀ ਸ਼ਲਾਘਾ ਕਰਨ ਦੀ ਬਜਾਏ ਬੀਰ ਦਵਿੰਦਰ ਸਿੰਘ ਵੱਲੋਂ ਆਪਣੀ ਸਿਆਸਤ ਚਮਕਾਉਣ ਲਈ ਮੌਜੂਦਾ ਸਥਿਤੀ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਅਫਸੋਸਨਾਕ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...