Saturday, April 20, 2024

ਵਾਹਿਗੁਰੂ

spot_img
spot_img

ਬ੍ਰਹਮਪੁਰਾ ਅਤੇ ਢੀੰਡਸਾ ਨੇ ਸਾਥੀਆ ਸਮੇਤ ਤਖਤ ਕੇਸਗੜ੍ਹ ਸਾਹਿਬ ਵਿਖੇ ਪੰਥ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ

- Advertisement -

ਯੈੱਸ ਪੰਜਾਬ
ਸ੍ਰੀ ਅਨੰਦਪੁਰ ਸਾਹਿਬ, ਜੂਨ 17, 2021;
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਟਕਸਾਲੀ ਡੈਮੋਕ੍ਰੇਟਿਕ ਦਰਮਿਆਨ ਪੰਥਕ ਏਕਤਾ ਹੋ ਜਾਣ ਸਬੰਧੀ ਸੁਕਰਾਨਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਡਸਾ ਅਤੇ ਸਮੂਹ ਨਵਨਿਯੁਕਤ ਅਹੁਦੇਦਾਰ ਗੁਰੂ ਪਾਤਿਸ਼ਾਹ ਦੇ ਚਰਨਾ ਵਿੱਚ ਅਰਦਾਸ ਕਰਨ ਲਈ ਹਾਜਰ ਹੋਏ ।

ਇਸ ਮੌਕੇ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬੰਡਾਲੀ ਦੇ ਪ੍ਰੀਵਾਰ ਵੱਲੋ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਲਾਹੀ ਕੀਰਤਨ ਹੋਇਆ।

ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਬ੍ਰਹਮਪੁਰਾ ਅਤੇ ਢੀਡਸਾ ਨੇ ਗੁਰੂ ਚਰਨਾ ਵਿੱਚ ਅਰਦਾਸ ਕਰਕੇ ਪ੍ਰਣ ਲਿਆ ਹੈ ਕਿ ਪੰਥ ਅਤੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਉਹ ਆਖਰੀ ਸੁਆਸਾ ਤੱਕ ਇਕਜੁੱਟ ਰਹਿਕੇ ਕਾਰਜਸ਼ੀਲ ਹੋਣਗੇ ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ੍ ਜਗਦੀਸ਼ ਸਿੰਘ ਗਰਚਾ , ਪਾਰਟੀ ਦੇ ਜਨਰਲ ਸਕੱਤਰ ਸ੍ ਰਣਜੀਤ ਸਿੰਘ ਤਲਵੰਡੀ , ਸ੍ ਰਵਿੰਦਰ ਸਿੰਘ ਬ੍ਰਹਮਪੁਰਾ,ਸਹਾਇਕ ਖਜਾਨਚੀ ਸਾਹਿਬ ਸਿੰਘ ਬੰਡਾਲੀ, ਸ੍ ਬਰਜਿੰਦਰ ਸਿੰਘ ਹੁਸੈਨਪੁਰ, ਭੁਪਿੰਦਰ ਸਿੰਘ ਬਜਰੂੜ ਜਗਤਾਰ ਸਿੰਘ ਤਾਰਾ, ਰਾਜਦੀਪ ਸਿੰਘ, ਇੰਦਰਜੀਤ ਸਿੰਘ ਗਿੱਲ, ਦਵਿੰਦਰ ਸਿੰਘ ਮਾਨ ਸੁਰਜੀਤ ਸਿੰਘ ਅਨੰਦਪੁਰ ਸਾਹਿਬ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...