Friday, March 29, 2024

ਵਾਹਿਗੁਰੂ

spot_img
spot_img

ਬ੍ਰਹਮ ਮਹਿੰਦਰਾ ਨੇ 22.74 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖ਼ਿਆ

- Advertisement -

ਯੈੱਸ ਪੰਜਾਬ
ਖਰੜ, 26 ਜੁਲਾਈ, 2021 –
ਖਰੜ ਵਿਖੇ ਬੁਨਿਆਦੀ ਢਾਂਚੇ ਸਬੰਧੀ ਪ੍ਰਾਜੈਕਟਾਂ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਇਨ੍ਹਾਂ ਪ੍ਰਾਜੈਕਟਾਂ ਵਿੱਚ 22.74 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੁੰਗੀਆਂ ਵਿਖੇ ਕਮਿਊਨਿਟੀ ਸੈਂਟਰ ਅਤੇ ਸਪੋਰਟਸ ਸਟੇਡੀਅਮ ਦੀ ਉਸਾਰੀ, ਪਿੰਡ ਸੰਤੇਮਾਜਰਾ ਵਿਖੇ ਪਾਰਕ ਅਤੇ ਕਮਿਊਨਿਟੀ ਸੈਂਟਰ ਦੀ ਉਸਾਰੀ, ਸਿਵਲ ਹਸਪਤਾਲ ਰੋਡ ਖਰੜ ਨੂੰ ਚੌੜਾ ਕਰਨ ਤੇ ਚਾਰ ਮਾਰਗੀ ਕਰਨ ਅਤੇ ਪੁਰਾਣੀਆਂ ਚੋਆਂ ਨੂੰ ਚੈਨਲਾਈਜੇਸ਼ਨ ਕਰਨ ਸਬੰਧੀ ਕਾਰਜ ਸ਼ਾਮਲ ਹਨ।

ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਕੰਗ ਦੀ ਹਾਜ਼ਰੀ ਵਿੱਚ ਨੀਂਹ ਪੱਥਰ ਰੱਖਣ ਉਪਰੰਤ ਸ੍ਰੀ ਮਹਿੰਦਰਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 71,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਕਰਨ ਤੋਂ ਇਲਾਵਾ ਵੱਖ-ਵੱਖ ਉਦਯੋਗਿਕ ਪ੍ਰਾਜੈਕਟਾਂ ਤਹਿਤ 2.7 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਯਕੀਨੀ ਬਣਾਇਆ ਗਿਆ।

ਮੰਤਰੀ ਨੇ ਦੱਸਿਆ ਕਿ ਪ੍ਰਾਜੈਕਟਾਂ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਇਹ ਵਿਕਾਸ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਸ਼ਵਵਿਆਪੀ ਕੋਵਿਡ-19 ਮਹਾਂਮਾਰੀ ਦੌਰਾਨ ਗੰਭੀਰ ਸਿਹਤ ਸੰਕਟ ਦੇ ਬਾਵਜੂਦ ਸਾਲ-2020 ਵਿੱਚ ਕਾਰੋਬਾਰ ਨੂੰ ਸੁਖਾਲਾ ਕਰਨ ਤਹਿਤ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਕੈਮੀਕਲ, ਆਟੋਮੋਬਾਇਲ, ਟੈਕਸਟਾਈਲ, ਸਿੱਖਿਆ, ਨਵਿਆਉਣਯੋਗ ਊਰਜਾ, ਲਾਈਟ ਇੰਜੀਨੀਅਰਿੰਗ ਸਮੇਤ ਵੱਖ-ਵੱਖ ਸੈਕਟਰਾਂ ਵਿੱਚ ਵੱਡੇ ਪ੍ਰਾਜੈਕਟਾਂ ਲਈ 10,461 ਕਰੋੜ ਰੁਪਏ ਨਿਵੇਸ਼ ਹੋਏ ਕੀਤੇ ਗਏ।

ਇਸ ਦੌਰਾਨ ਸਨੀ ਐਨਕਲੇਵ ਵਿੱਚ ਸਨੀ ਕਲੱਬ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਕੰਗ ਨੇ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਵਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਨਫੋਟੈੱਕ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਕੰਗ, ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਪਵਨ ਦੀਵਾਨ, ਐਸ.ਡੀ.ਐਮ. ਖਰੜ ਹਰਬੰਸ ਸਿੰਘ, ਕਾਰਜਕਾਰੀ ਇੰਜਨੀਅਰ ਵਿਨੈ ਮਹਾਜਨ, ਯੂਥ ਕਾਂਗਰਸ ਪ੍ਰਧਾਨ ਖਰੜ ਰਾਜਬੀਰ ਸਿੰਘ ਰਾਜੀ, ਮਹਿਲਾ ਕਾਂਗਰਸ ਆਗੂ ਰੇਨੂ ਬਾਲਾ ਤੇ ਬਲਾਕ ਪ੍ਰਧਾਨ ਖਰੜ ਯਸ਼ਪਾਲ ਬਾਂਸਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...