Saturday, April 20, 2024

ਵਾਹਿਗੁਰੂ

spot_img
spot_img

ਬ੍ਰਹਮ ਮਹਿੰਦਰਾ ਵੱਲੋਂ ਦਾਖ਼ਾ ਵਿਖ਼ੇ 8.81 ਕਰੋੜ ਰੁਪਏ ਦੀ ਲਾਗਤ ਵਾਲੇ ਆਧੁਨਿਕ ਬੱਸ ਅੱਡੇ ਦਾ ਰੱਖ਼ਿਆ ਗਿਆ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਦਾਖ਼ਾ(ਲੁਧਿਆਣਾ), 12 ਅਪ੍ਰੈਲ, 2021 –
ਮੁੱਲਾਂਪੁਰ-ਦਾਖਾ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਅੱਜ ਸਥਾਨਕ ਪੰਜਾਬ ਮੰਡੀ ਬੋਰਡ ਦੀ ਜ਼ਮੀਨ ਵਿੱਚ 8.81 ਕਰੋੜ ਰੁਪਏ ਦੀ ਲਾਗਤ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ।

ਸਾਬਕਾ ਕੈਬਨਿਟ ਮੰਤਰੀ ਸ.ਮਲਕੀਤ ਸਿੰਘ ਦਾਖਾ, ਵਿਧਾਇਕ ਸ.ਕੁਲਦੀਪ ਸਿੰਘ ਵੈਦ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਮੁੱਖ ਮੰਤਰੀ ਦੇ ਓ.ਐਸ.ਡੀ. ਸ.ਦਮਨਜੀਤ ਸਿੰਘ ਮੋਹੀ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਸ.ਕਰਨਜੀਤ ਸਿੰਘ ਸੋਨੀ ਗਾਲਿਬ, ਪੇਡਾ ਦੇ ਵਾਈਸ ਚੇਅਰਮੈਨ ਕਰਨ ਵੜਿੰਗ ਦੇ ਨਾਲ ਅੱਜ ਨੀਂਹ ਪੱਥਰ ਰੱਖਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਿੰਨ ਮੰਜ਼ਲਾ ਆਧੁਨਿਕ ਬੱਸ ਅੱਡੇ ਦੇ ਨਿਰਮਾਣ ‘ਤੇ 8.81 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਉਸਾਰੀ ਦਾ ਕੰਮ ਸ਼ੁਰੂ ਹੋਣ ਤੋਂ ਬਾਅਦ ਛੇ ਮਹੀਨਿਆਂ ਵਿਚ ਤਿਆਰ ਹੋ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਇਮਾਰਤ ਦੀ ਪਹਿਲੀ ਮੰਜ਼ਲ ‘ਤੇ ਨਗਰ ਕੌਂਸਲ ਦਾ ਦਫ਼ਤਰ ਹੋਵੇਗਾ ਇਸ ਤੋਂ ਇਲਾਵਾ ਗੱਡੀਆਂ ਦੀ ਪਾਰਕਿੰਗ ਲਈ ਖੁੱਲੀ ਜਗ੍ਹਾ, ਦੁਕਾਨਾਂ, ਕੰਟੀਨ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਹੋਣਗੀਆਂ।

ਦੁਹਰਾਉਂਦਿਆਂ ਕਿ ਪੰਜਾਬ ਸਰਕਾਰ ਰਾਜ ਦੇ ਵਿਕਾਸ ਨੂੰ ਮੁੜ ਲੀਹ ‘ਤੇ ਲਿਆਵੇਗੀ, ਸ੍ਰੀ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਵਿੱਤੀ ਤੌਰ ‘ਤੇ ਭਾਰੀ ਮਾਰ ਝੱਲਣ ਦੇ ਬਾਵਜੂਦ ਇਨ੍ਹਾ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਜਾਰੀ ਰੱਖੇਗੀ।

ਸ੍ਰੀ ਮਹਿੰਦਰਾ ਨੇ ਦੱਸਿਆ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆ/ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਕੈਪਟਨ ਸੰਦੀਪ ਸੰਧੂ ਨੇ ਅੱਜ ਦੇ ਦਿਨ ਨੂੰ ਇੱਕ ਯਾਦਗਾਰ ਦੱਸਦਿਆਂ ਕਿਹਾ ਕਿ ਬੱਸ ਅੱਡੇ ਦੇ ਨੀਂਹ ਪੱਥਰ ਤੋਂ ਬਾਅਦ ਹੁਣ ਇਸ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ, ਇਹ ਮੁੱਲਾਂਪੁਰ-ਦਾਖਾ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਦਾਖਾ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲੇਗਾ।

ਉਨ੍ਹਾਂ ਕਿਹਾ ਕਿ ਉਹ ਨਵੇਂ ਬੱਸ ਅੱਡੇ ਦੀ ਉਸਾਰੀ ਲਈ ਫੰਡਾਂ ਦੀ ਵੰਡ ਲਈ ਨਿੱਜੀ ਤੌਰ ‘ਤੇ ਪੰਜਾਬ ਸਰਕਾਰ ਦੇ ਰਿਣੀ ਹਨ।

ਕੈਪਟਨ ਸੰਧੂ ਨੇ ਸ਼ਹਿਰ ਨਾਲ ਸਬੰਧਤ ਸ਼ਹੀਦਾਂ ਨੂੰ ਨਵਾਂ ਬੱਸ ਅੱਡਾ ਵੀ ਸਮਰਪਿਤ ਕੀਤਾ।

ਸਮਾਗਮ ਦੌਰਾਨ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਮਿੰਟ ਦੀ ਮੌਨ ਧਾਰਨ ਵੀ ਕੀਤਾ ਗਿਆ।

ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰਸੇਸ਼ਨ (ਪੀ.ਐਸ.ਆਈ.ਡੀ.ਸੀ) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਸ.ਮੇਜਰ ਸਿੰਘ ਭੈਣੀ, ਸ.ਅਮਰੀਕ ਸਿੰਘ ਆਲੀਵਾਲ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਤੇਲੂ ਰਾਮ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ, ਸ.ਮਨਜੀ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...