Friday, March 29, 2024

ਵਾਹਿਗੁਰੂ

spot_img
spot_img

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ `ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜੁਲਾਈ, 2021:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਦੀ ਆਪਣੀ ਵਚਨਬੱਧਤਾ ਤਹਿਤ, ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਵਾਸਤੇ 16 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗ ਸੰਸਥਾਵਾਂ ਨੂੰ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019` ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਸਥਾਪਤ ਕਰਨ ਦਾ ਉਪਬੰਧ ਕੀਤਾ ਗਿਆ ਹੈ। ਵਿਭਾਗ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਰਧ ਘਰ (ਸੀਨੀਅਰ ਸਿਟੀਜ਼ਨ ਹੋਮ) ਚਲਾਇਆ ਜਾ ਰਿਹਾ ਹੈ ਜਦਕਿ ਮਾਨਸਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 19 ਜ਼ਿਲ੍ਹਿਆਂ ਵਿੱਚ ਵੀ ਉਮਰ ਦੇ ਆਖ਼ਰੀ ਪੜਾਅ `ਤੇ ਪਹੁੰਚੇ ਵਿਅਕਤੀਆਂ ਨੂੰ ਰਹਿਣ, ਖਾਣ-ਪੀਣ, ਕੱਪੜੇ, ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਹੋਰ ਜ਼ਰੂਰੀ ਲੋੜਾਂ ਦੀ ਵਿਵਸਥਾ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਉਣ ਵਾਸਤੇ ਗ੍ਰਾਂਟ-ਇਨ-ਏਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2020-21 ਦੌਰਾਨ ਅੰਮ੍ਰਿਤਸਰ, ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਅਜਿਹੀਆਂ ਸੰਸਥਾਵਾਂ ਨੂੰ ਬਿਰਧ ਘਰਾਂ ਲਈ 3.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਹੁਣ ਇਸ ਵਿੱਤੀ ਵਰ੍ਹੇ ਵਿੱਚ ਬਾਕੀ ਰਹਿੰਦੇ 16 ਜ਼ਿਲ੍ਹਿਆਂ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਰੂਪ ਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਤਰਨ ਤਾਰਨ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਗ੍ਰਾਂਟ ਲਈ ਅਪਲਾਈ ਕਰਨ ਵਾਸਤੇ ਗ਼ੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

ਸੰਸਥਾਵਾਂ ਲਈ ਗ੍ਰਾਂਟ ਲੈਣ ਵਾਸਤੇ ਸ਼ਰਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣ ਦੇ ਨਾਲ-ਨਾਲ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019` ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਰਜਿਸਟਰਡ ਗ਼ੈਰ-ਸਰਕਾਰੀ ਸੰਸਥਾਵਾਂ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈੱਡ ਕਰਾਸ ਸੁਸਾਇਟੀਆਂ, ਜੋ ਬਿਰਧ ਘਰ ਚਲਾ ਰਹੀਆਂ ਹਨ ਜਾਂ ਜੋ ਸੰਸਥਾਵਾਂ ਅਜਿਹੇ ਬਿਰਧ ਘਰ ਨੂੰ ਘੱਟੋ-ਘੱਟ 25 ਬਜ਼ੁਰਗਾਂ ਵਾਸਤੇ ਜਾਂ 50, 100, 150 ਬਜ਼ੁਰਗਾਂ ਵਾਸਤੇ 12 ਮਹੀਨੇ ਵਿੱਚ ਸਥਾਪਤ ਕਰ ਸਕਦੀਆਂ ਹਨ, ਰਾਜ ਸਰਕਾਰ/ਪੰਚਾਇਤੀ ਰਾਜ/ਸਥਾਨਕ ਸਰਕਾਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਾਂ ਇਨ੍ਹਾਂ ਤਹਿਤ ਖ਼ੁਦਮੁਖ਼ਤਿਆਰ ਤੌਰ `ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਗ੍ਰਾਂਟ ਲਈ ਅਰਜ਼ੀ ਦਾਇਰ ਕਰਨ ਹਿੱਤ ਯੋਗ ਹੋਣਗੀਆਂ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇੱਛੁਕ ਸੰਸਥਾਵਾਂ ਦੇ ਅਹੁਦੇਦਾਰ ਵਧੇਰੇ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸ਼ਰਤਾਂ, ਫ਼ਾਰਮ, ਸਕੀਮ ਤਹਿਤ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਦੇ ਵੇਰਵੇ https://tinyurl.com/fcaeb22w ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2021-22 ਦੌਰਾਨ ਗ੍ਰਾਂਟ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 13 ਅਗਸਤ, 2021 ਤੱਕ ਭੇਜਣੀਆਂ ਯਕੀਨੀ ਬਣਾਈਆਂ ਜਾਣ ਕਿਉਂ ਜੋ ਆਖ਼ਰੀ ਤਰੀਕ ਤੋਂ ਬਾਅਦ ਪ੍ਰਾਪਤ ਕੇਸਾਂ `ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...