Saturday, April 20, 2024

ਵਾਹਿਗੁਰੂ

spot_img
spot_img

ਬੰਦੀ ਸਿੰਘਾਂ ਦੀ ਰਿਹਾਈ ਦੇ ਰਸਤੇ ਵਿੱਚ ਰੁਕਾਵਟ ਨਾ ਬਣੇ ਕੇਜਰੀਵਾਲ ਸਰਕਾਰ: ਸੁਖਦੇਵ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022:
ਜ਼ੇਲ੍ਹਾਂ `ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅਡਿੱਕਾ ਬਣੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਥਕ ਵਿਚਾਰਧਾਰਾ ਤੋਂ ਅਣਜਾਣ ਅਰਵਿੰਦ ਕੇਜਰੀਵਾਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅਡਿੱਕਾ ਨਹੀਂ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਹੈ ਕਿ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਇਸ ਸਮੇਂ ਸਿੱਖ ਕੌਮ ਦੀ ਸਭ ਤੋਂ ਵੱਡੀ ਮੰਗ ਹੈ।

ਇਸ ਕਰਕੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਨਹੀ ਪਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਗੈਰ ਪੰਜਾਬੀ ਅਤੇ ਪੰਥਕ ਹਿੱਤਾਂ ਤੋਂ ਅਣਜਾਣ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ਵਿੱਚ ਰੁਕਾਵਟ ਖੜ੍ਹੀ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਦਾ ਸਖਤ ਵਿਰੋਧ ਕਰਦਾ ਹੈ।

ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕਰਦਾ ਆ ਰਿਹਾ ਹੈ ਅਤੇ ਸਮੇਂ – ਸਮੇਂ `ਤੇ ਇਸ ਸਬੰਧ ਵਿੱਚ ਕੇਂਦਰ ਦੀਆਂ ਸਰਕਾਰਾਂ `ਤੇ ਦਬਾਅ ਬਣਾ ਰਿਹਾ ਹੈ ਪਰ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਇਸ ਤੇ ਕਦੇ ਵੀ ਗੰਭੀਰਤਾ ਨਾਲ ਵਿਚਾਰ ਨਹੀ ਕੀਤਾ ਗਿਆ ਪਰ ਹੁਣ ਜਦੋਂ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ `ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਤਾਂ ਕੇਜਰੀਵਾਲ ਸਰਕਾਰ ਜਾਣਬੁੱਝ ਕੇ ਉਸ ਵਿੱਚ ਅੜਿੱਕਾ ਪਾ ਰਹੀ ਹੈ।

ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਮੁੱਖ ਮਨੋਰਥ ਆਪਣੇ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ ਅਤੇ ਪਾਰਟੀ ਪੰਥ ਵਿਰੋਧੀ ਤਾਕਤਾਂ ਦਾ ਇਸੇ ਤਰ੍ਹਾਂ ਡਟ ਕੇ ਮੁਕਾਬਲਾ ਕਰਦੀ ਰਹੇਗੀ।

ਸ. ਢੀਂਡਸਾ ਨੇ ਕੇਜਰੀਵਾਲ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ `ਤੇ ਜਾਣਬੁੱਝ ਕੇ ਲਗਾਏ ਗਏ ਅਡਿੱਕੇ ਨੂੰ ਖ਼ਤਮ ਕਰਨ ਦੀ ਮੰਗ ਕਰਨ ਦੇ ਨਾਲ- ਨਾਲ ਕੇਂਦਰ ਸਰਕਾਰ ਨੂੰ ਇੱਕ ਵਾਰੀ ਫਿਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੋਂਪੀ ਗਈ 20 ਬੰਦੀ ਸਿੰਘਾਂ ਦੀ ਸੂਚੀ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ।

ਜਿ਼ਕਰਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...