Tuesday, April 23, 2024

ਵਾਹਿਗੁਰੂ

spot_img
spot_img

ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ, ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲੇਗਾ ਵਫ਼ਦ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਮਈ, 2022 –
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ ਗਈ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਪਲੇਠੀ ਇਕੱਤਰਤਾ ਦੌਰਾਨ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਵੀ ਰਾਜਾਂ ਦੇ ਅਧਿਕਾਰ ਵਾਲੇ ਸਿੰਘਾਂ ਦੀ ਰਿਹਾਈ ਦੇ ਫੈਸਲੇ ਤੁਰੰਤ ਕਰਨ ਲਈ ਮੁਲਾਕਾਤ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਕਮੇਟੀ ਦੀ ਹੋਈ ਇਕੱਤਰਤਾ ’ਚ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਦਲਾਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਉੱਘੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਤਖ਼ਤ ਸ੍ਰੀ ਹਰਿਮੰਦਰ ਜੀ ਪਟਨ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਵੱਲੋਂ ਸ. ਪਰਮਜੋਤ ਸਿੰਘ ਚਾਹਲ ਸ਼ਾਮਲ ਹੋਏ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਸਾਂਝੇ ਪੰਥਕ ਯਤਨਾਂ ਤਹਿਤ ਬਣਾਈ ਗਈ ਕਮੇਟੀ ਨੇ ਇਕਜੁਟਤਾ ਨਾਲ ਇਸ ਮਾਮਲੇ ਨੂੰ ਹਰ ਪੱਧਰ ’ਤੇ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਮੁੱਢਲੇ ਤੌਰ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਜਲਦ ਮੁਲਾਕਾਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਯਤਨ ਹੋਵੇਗਾ ਕਿ ਇਹ ਮੁਲਾਕਾਤ 15 ਦਿਨਾਂ ਦੇ ਅੰਦਰ-ਅੰਦਰ ਹੋ ਸਕੇ। ਇਸ ਦੇ ਨਾਲ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਜਿਨ੍ਹਾਂ ਦੀ ਰਿਹਾਈ ਵਿਚ ਦੋ ਸੂਬਿਆਂ ਦੀਆਂ ਸਰਕਾਰਾਂ ਅੜਿੱਕਾ ਬਣੀਆਂ ਹੋਈਆਂ ਹਨ, ਨੂੰ ਲੈ ਕੇ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਕੱਤਰਤਾ ਵਿਚ ਸਾਰੇ ਮੈਂਬਰਾਂ ਨੇ ਪੰਥਕ ਏਕਤਾ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਇਕਸੁਰਤਾ ਨਾਲ ਇਸ ਮਾਮਲੇ ਨੂੰ ਅੰਜ਼ਾਮ ਤੱਕ ਲੈਜਾਣ ਦਾ ਪ੍ਰਣ ਲਿਆ ਹੈ ਅਤੇ ਆਪਣੇ ਜੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਦੀ ਇਕ ਸਲਾਹਕਾਰ ਕਮੇਟੀ ਗਠਤ ਕਰਨ ਅਤੇ ਸਮੂਹ ਜਥੇਬੰਦੀਆਂ ਦੇ ਵਿਚਾਰ ਲੈਣ ਦਾ ਵੀ ਫੈਸਲਾ ਹੋਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋੜ ਅਨੁਸਾਰ ਇਸ ਕਮੇਟੀ ਦੇ ਅੱਗੇ ਸਬ-ਕਮੇਟੀਆਂ ਵੀ ਗਠਤ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕਿਸੇ ਵੀ ਆਗੂ ਨੂੰ ਮਿਲਣ ਲਈ ਸਾਰੀ ਕਮੇਟੀ ਇਕਜੁਟ ਹੋ ਕੇ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਸਿੱਖ ਸੰਘਰਸ਼ ਦੇ ਸਮੁੱਚੇ ਬੰਦੀ ਸਿੰਘਾਂ ਬਾਰੇ ਵਿਸਥਾਰਤ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਵਿਚ ਸਿੱਖ ਬੰਦੀਆਂ ਬਾਰੇ ਮੁਕੰਮਲ ਜਾਣਕਾਰੀ ਅਤੇ ਮੌਜੂਦਾ ਸਥਿਤੀ ਬਾਰੇ ਅੰਕਿਤ ਕੀਤਾ ਜਾਵੇਗਾ। ਇਸ ਦਾ ਮੰਤਵ ਸਰਕਾਰਾਂ ਤੱਕ ਸਹੀ ਪਹੁੰਚ ਲੈ ਕੇ ਜਾਣਾ ਹੈ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਕਿਹੜੇ-ਕਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਚੁੱਕੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮੇਟੀ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਨਿਰੰਤਰ ਯਤਨਸ਼ੀਲ ਜਥੇਬੰਦੀਆਂ ਅਤੇ ਸਿੱਖ ਆਗੂਆਂ ਦਾ ਧੰਨਵਾਦ ਮਤਾ ਵੀ ਪਾਸ ਕੀਤਾ ਗਿਆ ਹੈ ਅਤੇ ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਸ਼ਹਾਦਤ ਨੂੰ ਸਤਿਕਾਰ ਅਤੇ ਬਾਪੂ ਸੂਰਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਸਮੂਹ ਕਮੇਟੀ ਮੈਂਬਰਾਂ ਨੇ ਕੀਤੀ ਹੈ।

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਬੀਤੇ ਸਾਲ ਹੋਲਾ ਮਹੱਲ ਮੌਕੇ ਕੋਵਿਡ ਪਾਬੰਦੀਆਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਰਤਨ ਸਜਾਉਣ ਕਾਰਨ ਜਿਨ੍ਹਾਂ 465 ਸਿੱਖਾਂ ’ਤੇ ਕੇਸ ਦਰਜ ਹੋਏ ਹਨ, ਉਨ੍ਹਾਂ ਦੀ ਪੈਰਵਾਈ ਵੀ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੱਕ ਪਹੁੰਚ ਕਰਕੇ ਕੇਸ ਖਾਰਜ ਕਰਵਾਉਣ ਲਈ ਕਾਰਵਾਈ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...