Saturday, April 20, 2024

ਵਾਹਿਗੁਰੂ

spot_img
spot_img

ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਸੰਗਰੂਰ, 28 ਸਤੰਬਰ, 2022 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।

ਅੱਜ ਇੱਥੇ ‘ਏਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਦੁਨੀਆ ਦਾ ਮੋਹਰੀ ਦੇਸ਼ ਬਣਾ ਸਕਦੀ ਹੈ।

ਹਵਾਈ ਅੱਡੇ ਦੇ ਨਾਂ ਨੂੰ ਲੈ ਕੇ ਬੇਲੋੜਾ ਰੌਲਾ ਪਾਉਣ ਲਈ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ ਬਲਕਿ ਇਕ ਸੰਸਥਾ ਸਨ, ਉਨ੍ਹਾਂ ਕਿਹਾ ਕਿ ਦੇਸ਼ ਅਤੇ ਖਾਸ ਕਰਕੇ ਸੂਬੇ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਉਦੇਸ਼ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਵਿਦੇਸ਼ੀਆਂ ਨੂੰ ਬਾਹਰ ਕੱਢਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ ਪਰ ਸਾਡੇ ਨੌਜਵਾਨ ਹੁਣ ਉਨ੍ਹਾਂ ਦੇਸ਼ਾਂ ‘ਚ ਹੀ ਰੁਜ਼ਗਾਰ ਪ੍ਰਾਪਤ ਕਰਨ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...