Saturday, April 20, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਆਪਣੀ ਮਾਤਾ ਨਾਲ ਜਾ ਕੇ ਧੂਰੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ; ਕੇਜਰੀਵਾਲ ਨੇ ਕਿਹਾ, ਰੱਬ ਕਰੇ….. ..

- Advertisement -


ਯੈੱਸ ਪੰਜਾਬ
ਚੰਡੀਗੜ੍ਹ, 29 ਜਨਵਰੀ, 2022:
‘ਆਮ ਆਦਮੀ ਪਾਰਟੀ’ ਦੀ ਪੰਜਾਬ ਇਕਾਈ ਦੇ ਪ੍ਰਧਾਨ, ਸੰਗਰੂਰ ਤੋਂ ਸੰਸਦ ਮੈਂਬਰ ਅਤੇ ‘ਆਪ’ ਦੇ ਮੁੱਖ ਮੰਤਰੀ ਚਿਹਰੇ ਸ੍ਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ।

ਇਸੇ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਇਕ ਟਵੀਟ ਸਾਹਮਣੇ ਆਇਆ

ਆਪਣੀ ਮਾਤਾ ਹੱਥੋਂ ਮੂੰਹ ਮਿੱਠਾ ਕਰਨ ਅਤੇ ਗੁਰੂਆਂ ਦਾ ਅਸ਼ੀਰਵਾਦ ਲੈਣ ਉਪਰੰਤ ਭਗਵੰਤ ਮਾਨ ਵੱਡੇ ਕਾਫ਼ਲੇ ਨਾਲ ਧੂਰੀ ਦੇ ਚੋਣ ਅਧਿਕਾਰੀ ਕੋਲ ਪੁੱਜੇ। ਇਸ ਸਮੇਂ ਉਹਨਾਂ ਦੇ ਮਾਤਾ ਵੀ ਉਨ੍ਹਾਂ ਦੇ ਨਾਲ ਸਨ।

ਚੱਲਣ ਤੋਂ ਪਹਿਲਾਂ ਭਗਵੰਤ ਮਾਨ ਨੇ ਇਕ ਵੀਡੀਓ ਸੁਨੇਹਾ ਦੇ ਕੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਦੇ ਮੱਦੇਨਜ਼ਰ ਪਾਬੰਦੀਆਂ ਦੀ ਪਾਲਣਾ ਲਈ ਅਪੀਲ ਕੀਤੀ ਪਰ ਇਸ ਦੇ ਬਾਵਜੂਦ ਚੋਣ ਅਧਿਕਾਰੀ ਦੇ ਦਫ਼ਤਰ ਤਕ ਉਨ੍ਹਾਂ ਦੇ ਮਗਰ ਕਾਰਾਂ ਦਾ ਇਕ ਲੰਬਾ ਕਾਫ਼ਲਾ ਸੀ ਅਤੇ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ।

ਇਸ ਕਾਫ਼ਲੇ ਨੂੰ ਦਫ਼ਤਰ ਦੇ ਬਾਹਰ ਹੀ ਰੋਕ ਲਿਆ ਗਿਆ ਅਤੇ ਸ੍ਰੀ ਭਗਵੰਤ ਮਾਨ ਆਪਣੇ ਮਾਤਾ ਨੂੰ ਨਾਲ ਲੈ ਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਗਏ।

ਸ੍ਰੀ ਕੇਜਰੀਵਾਲ ਨੇ ਅੱਜ ਕੀਤੇ ਇਕ ਟਵੀਟ ਵਿੱਚ ਕਿਹਾ, ‘ਭਗਵੰਤ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਹਨ। ਉਹਨਾਂ ਨੇ ਮੈਨੂੂੰ ਫ਼ੋਨ ਕੀਤਾ। ਦਿਲ ਤੋਂ ਮੈਂ ਆਖ਼ਿਆ, ‘ਰੱਬ ਕਰੇ ਤੁਸੀਂ ਪੰਜਾਬ ਦੇ ਸੀ.ਐਮ.ਬਣੋ। ਖ਼ੂਬ ਇਮਾਨਦਾਰੀ ਨਾਲ ਕੰਮ ਕਰੋ। ਪੰਜਾਬ ਦੀ ਜਨਤਾ ਦੇ ਦੁੱਖ ਦੂਰ ਕਰੋ।’ ‘ਪੰਜਾਬ ਨੂੰ ਭਗਵੰਤ ਅਤੇ ‘ਆਮ ਆਦਮੀ ਪਾਰਟੀ’ ਤੋਂ ਬਹੁਤ ਉਮੀਦਾਂ ਹਨ। ਰੱਬ ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰੀਆਂ ਕਰਨ ਦੀ ਸ਼ਕਤੀ ਦੇਵੇ।’

ਇਸ ਮੋਕੇ ਗੱਲਬਾਤ ਕਰਦਿਆਂ ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਧੂਰੀ ਦੇ ਲੋਕ ਉਨ੍ਹਾਂ ਨੂੰ ਇੰਨੀਆਂ ਵੋਟਾਂ ਪਾਉਣਗੇ ਕਿ ਇਹ ਸਭ ਤੋਂ ਵੱਡੇ ਫ਼ਰਕ ਨਾਲ ਜਿੱਤੇ ਜਾਣ ਵਾਲਾ ਹਲਕਾ ਬਣ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...