Friday, May 10, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

- Advertisement -

ਯੈੱਸ ਪੰਜਾਬ
ਫ਼ਿਰੋਜ਼ਪੁਰ/ਚੰਡੀਗੜ੍ਹ, 27 ਅਪ੍ਰੈਲ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਹੈ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੈ।

ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਉਹ ਰੂਸ ਅਤੇ ਚੀਨ ਵਰਗੇ ਦੇਸ਼ਾਂ ਦੀ ਤਰਾਂ ਇੱਥੇ ਵੀ ਇੱਕ ਪਾਰਟੀ ਸਿਸਟਮ ਲਾਗੂ ਕਰ ਦੇਵੇਗੀ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਖੋਹ ਲਵੇਗੀ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੇ ਲੋਕ ਗੁਰਪੁਰਬ, ਈਦ ਅਤੇ ਰਾਮ ਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਇੱਥੋਂ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਦੇ। ਇਸ ਵਾਰ ਵੀ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਨਕਾਰ ਕੇ ਕੰਮ ਦੀ ਰਾਜਨੀਤੀ ਨੂੰ ਹੀ ਚੁਣਨਗੇ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਬਹੁਤ ਡਰੀ ਹੋਈ ਹੈ। ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ।

ਉਹ ਸੋਚਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖਤਮ ਕਰ ਦੇਣਗੇ, ਪਰੰਤੂ ਇਹ ਉਨ੍ਹਾਂ ਦੀ ਗਲਤ ਫਹਿਮੀ ਹੈ, ਕਿਉਂਕਿ ਕੇਜਰੀਵਾਲ ਇਕ ਵਿਅਕਤੀ ਹੀ ਨਹੀਂ ਹਨ, ਬਲਕਿ ਉਹ ਇਕ ਵਿਚਾਰ ਹਨ। ਉਹ ਅਰਵਿੰਦ ਕੇਜਰੀਵਾਲ ਦੇ ਸਰੀਰ ਨੂੰ ਗ੍ਰਿਫਤਾਰ ਕਰ ਸਕਦੇ ਹਨ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰਨਗੇ?

ਸਰਹੱਦੀ ਖੇਤਰ ਦੇ ਕਿਸਾਨਾਂ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੱਟ ਲੱਗ-ਲੱਦ ਕੇ 8 ਘੰਟੇ ਹੀ ਬਿਜਲੀ ਮਿਲਦੀ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦੇਣ ਅਤੇ ਉਹ ਵੀ ਦਿਨ ਦੇ ਸਮੇਂ ਤਾਂ ਕਿ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਦੋ ਗੇੜ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਹੀ ਸਰਕਾਰ ਬਣਨ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਉਸ ਸਰਕਾਰ ਦੀ ਅਹਿਮ ਭਾਈਵਾਲ ਹੋਵੇਗੀ।

ਇਸ ਲਈ ਸਾਨੂੰ ਮਜ਼ਬੂਤ ਕਰਨ ਲਈ ਮੈਨੂੰ 13 ਹੋਰ ਹੱਥ ਦਿਓ। ਸਾਡੇ ਸਾਰੇ ਸੰਸਦ ਮੈਂਬਰ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਨੂੰ ਉਠਾਉਂਦੇ ਹੋਏ ਆਪਣੀ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਰਕਾਰ ਵੀ ਸਾਡੇ ਗੱਠਜੋੜ ਦੀ ਹੋਵੇਗੀ, ਫਿਰ ਪੰਜਾਬ ਦੇ ਫ਼ੰਡਾਂ ਦਾ ਇੱਕ ਰੁਪਿਆ ਵੀ ਨਹੀਂ ਰੋਕਿਆ ਜਾਵੇਗਾ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...