Thursday, April 18, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2022:
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਸਾਲ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਪੰਜ ਲਿੰਕ ਸੜਕਾਂ ਨੂੰ 8.19 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਤੱਕ ਚੌੜਾ ਕਰਕੇ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸਿਜਦਾ ਕਰਨ ਆਉਂਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਆਉਂਦੀ ਸੰਗਤ ਦੀ ਸਹੂਲਤ ਲਈ ਪੰਜ ਲਿੰਕ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚ ਜੀ.ਟੀ.ਰੋਡ ਤੋਂ ਸਰਹਿੰਦ ਸ਼ਹਿਰ ਵਾਇਆ ਖਾਨਪੁਰ, ਸਰਹਿੰਦ ਰੋਡ ਤੋਂ ਭੜੀ ਖੇੜੀ ਵਾਇਆ ਤਲਾਨੀਆਂ-ਫਿਰੋਜ਼ਪੁਰ-ਰਾਏਪੁਰ ਮਾਜਰੀ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ, ਮਾਧੋਪੁਰ ਤੋਂ ਬ੍ਰਹਮਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੇ ਮਾਜਰਾ ਅਤੇ ਸ਼ੇਖਪੁਰਾ ਤੋਂ ਖਾਨਪੁਰ ਵਾਇਆ ਕੁਸ਼ਟ ਅਸ਼ਰਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਜ਼ਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਸ ਕੰਮ ਲਈ 8.17 ਕਰੋੜ ਰੁਪਏ ਖਰਚੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ ਅਤੇ ਜਬਰ-ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...