Thursday, April 25, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਪੰਜਵੀਂ ਵਾਰ ਸੰਸਦ ਵਿੱਚ ਪੇਸ਼ ਕੀਤਾ ‘ਕੰਮ ਰੋਕੂ ਮਤਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 26 ਜੁਲਾਈ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸੰਬੰਧ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ ‘ਕਿਸਾਨ ਸੰਸਦ’ ਦੇਸ਼ਵਾਸੀਆਂ ਵਿੱਚ ਚੇਤਨਤਾ ਅਤੇ ਸਮਾਨਤਾ ਪੈਦਾ ਕਰ ਰਹੀ ਹੈ। ਅੱਜ ‘ਕਿਸਾਨ ਸੰਸਦ’ ਵਿੱਚ ਦੇਸ਼ ਦੀਆਂ ਔਰਤਾਂ ਸਦਨ ਦੀਆਂ ਕਾਰਵਾਈ ਚਲਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਗੀਆਂ, ਉੱਥੇ ਹੀ ਦੇਸ਼ ਦੀ ਸੰਸਦ ਵਿੱਚ ਉਹ ( ਭਗਵੰਤ ਮਾਨ) ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਮਾਨ ਨੇ ਕਿਹਾ, ‘ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।

‘ਆਪ’ ਸੰਸਦ ਨੇ ਕਿਹਾ ਕਿ ਮੌਸਮ ਜਿਹੋ ਜਿਹਾ ਮਰਜ਼ੀ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੀ ਜ਼ਿੱਦ ਕਰਕੇ ਕਿਸਾਨ ਅੰਦੋਲਨ ਵੱਲੋਂ ਅੱਖਾਂ ਬੰਦ ਕਰਕੇ ਬੈਠੀ ਹੈ।

ਮਾਨ ਨੇ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿੱਚ ਕੇਵਲ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...