Friday, April 19, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

- Advertisement -

ਯੈੱਸ ਪੰਜਾਬ
ਸੰਗਰੂਰ, 22 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ।

ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਵਿਆਪਕ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ। ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ’ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ।

ਮੁੱਖ ਮੰਤਰੀ ਨੇ ਕਿਹਾ “ਸਾਡੀ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਧਰਤੀ ‘ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ‘ਤੇ ਨਹੀਂ ਫੁੱਟੇਗਾ। ਜੇਕਰ ਸਾਡੀ ਸਿਹਤ ਅਤੇ ਦਿਮਾਗ ਫਿੱਟ ਰਹੇਗਾ ਤਾਂ ਅਸੀਂ ਮਿਲ ਕੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਲਿਆਵਾਂਗੇ।”

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਜਾਗਰੂਕ ਪਹਿਲਕਦਮੀਆਂ ਨੂੰ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹੋਰ ਮੁੜ ਵਸੇਬਾ ਕੇਂਦਰ ਅਤੇ ਕਲੀਨਿਕ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ। ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਹਵਾ ਦੋਵੇਂ ਹੀ ਪ੍ਰਦੂਸ਼ਿਤ ਹੋ ਚੁੱਕੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਸਰਕਾਰ ਨੇ ਹਾੜੀ ਦੇ ਸੀਜ਼ਨ 2021-22 ਲਈ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ ਦੀ ਖਰੀਦ ਲਈ ਮੁੱਲ ਸਮਰਥਨ ਸਕੀਮ ਲਾਗੂ ਕਰਨ ਲਈ ਵੀ ਸਹਿਮਤੀ ਦਿੱਤੀ ਹੈ।

ਇਸ ਦੌਰਾਨ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਇਸ ਉਪਰਾਲੇ ਦੀ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਅਰਜੁਨਾ ਐਵਾਰਡੀ ਪਲਵਿੰਦਰ ਸਿੰਘ ਚੀਮਾ ਅਤੇ ਰਾਜਪਾਲ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਮੈਡਲ ਜੇਤੂ ਐਸਪੀ ਹਰਵੰਤ ਕੌਰ, ਪਦਮ ਸ੍ਰੀ ਸੁਨੀਤਾ ਰਾਣੀ, ਡੀਐਸਪੀ ਪ੍ਰਿਥਵੀ ਸਿੰਘ ਚਹਿਲ, ਸੁਖਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...