Friday, May 10, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਬਾਘਾ ਪੁਰਾਣਾ/ਚੰਡੀਗੜ੍ਹ, 27 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ।

ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ।

ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ। ਲੋਕਾਂ ਨੇ ਉਨਾਂ ਨੂੰ ਨਾ ਸਿਰਫ਼ ਨਕਾਰਿਆ ਸਗੋਂ ਨਫ਼ਰਤ ਵੀ ਕੀਤੀ।

ਉਨਾਂ ਨੇ ਕਿਹਾ ਕਿ ਬਾਦਲ ਅੱਜ ਆਪਣੇ ਕਰਮਾਂ ਦਾ ਹੀ ਫਲ ਭੋਗ ਰਹੇ ਹਨ। ਉਨ੍ਹਾਂ ਦੀ ਮੌਜੂਦਾ ਹਾਲਤ ਉਨ੍ਹਾਂ ਦੇ ਮਾੜੇ ਕਰਮਾਂ ਦਾ ਨਤੀਜਾ ਹੈ। ਹੁਣ ਉਹ ‘ਪਰਿਵਾਰ ਬਚਾਓ ਯਾਤਰਾ’ ਕੱਢ ਰਹੇ ਹਨ। ਸੱਤਾ ਵਿੱਚ ਰਹਿੰਦਿਆਂ ਉਹ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਸਨ ਅਤੇ ਪਹਾੜਾਂ ਵਿੱਚ ਆਪਣੇ ਮਹਿਲ ਅਤੇ ਹੋਟਲ ਬਣਾ ਰਹੇ ਸਨ।

ਉਨ੍ਹਾਂ ਕਿਹਾ ਕਿ ਹਰ ਸਾਧਾਰਨ ਵਿਅਕਤੀ ਜਾਣਦਾ ਹੈ ਕਿ ਮਰਨ ਤੋਂ ਬਾਅਦ ਉਨ੍ਹਾਂ ਦੇ ਨਾਲ ਕੁਝ ਨਹੀਂ ਜਾਂਦਾ ਪਰ ਲੱਗਦਾ ਹੈ ਕਿ ਬਾਦਲ ਵਰਗੇ ਲੋਕਾਂ ਨੇ ਯਮਰਾਜ ਨਾਲ ਇਹ ਸੌਦਾ ਕਰ ਲਿਆ ਹੈ ਕਿ ਉਹ ਲੁੱਟਿਆ ਹੋਇਆ ਪੈਸਾ ਆਪਣੇ ਨਾਲ ਪਰਲੋਕ ਵਿਚ ਲੈ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭ੍ਰਿਸ਼ਟ ਆਗੂਆਂ) ਨੂੰ ਨਹੀਂ ਪਤਾ ਸੀ ਕਿ ਮਾਸਟਰ ਮਹਿੰਦਰ ਸਿੰਘ ਦਾ ਪੁੱਤਰ ਆ ਕੇ ਪੰਜਾਬ ਦੇ ਲੋਕਾਂ ਤੋਂ ਲੁੱਟੇ ਇਕ-ਇਕ ਪੈਸੇ ਦੀ ਕੀਮਤ ਵਸੂਲ ਕਰੇਗਾ।

ਮਾਨ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ। ਅਜਿਹੀਆਂ ਜ਼ਿੰਮੇਵਾਰੀਆਂ ਖੁਸ਼ਕਿਸਮਤ ਲੋਕਾਂ ਨੂੰ ਹੀ ਮਿਲਦੀਆਂ ਹਨ।

ਉਨਾਂ ਕਿਹਾ ਕਿ ਲੋਕਾਂ ਦੇ ਪਿਆਰ, ਸਮਰਥਨ ਅਤੇ ਆਸ਼ੀਰਵਾਦ ਲਈ ਮੈਂ ਸ਼ੁਕਰਗੁਜ਼ਾਰ ਹਾਂ। ਅੱਜ ਵੰਸ਼ਵਾਦੀ ਆਗੂ ਇਸ ਕਰਕੇ ਦੁਖੀ ਹਨ ਕਿਉਂਕਿ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵਿਧਾਨ ਸਭਾ ਵਿੱਚ ਪੁੱਜ ਗਏ ਹਨ। ਉਨਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ ਦਿਓ, ਸਾਨੂੰ ਮਜ਼ਬੂਤ ਕਰੋ ਤਾਂ ਕਿ ਅਸੀਂ ਹੋਰ ਜਿਆਦਾ ਕੰਮ ਕਰ ਸਕੀਏ।

ਭਗਵੰਤ ਮਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ, ਕਿਸਾਨਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਬਿਜਲੀ, ਸਕੂਲ ਆਫ ਐਮੀਨੈਂਸ ਬਣਾਏ, ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 1.5 ਕਰੋੜ ਲੋਕ ਮੁਫਤ ਇਲਾਜ ਕਰਵਾ ਚੁੱਕੇ ਹਨ, ਪੰਜਾਬ ਦੇ ਹਰ ਪਿੰਡ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ, 43,000 ਸਰਕਾਰੀ ਨੌਕਰੀਆਂ ਦਿਤਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ।

ਮਾਨ ਨੇ ਕਿਹਾ ਕਿ ਜਲਦੀ ਹੀ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਵੀ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਲੜਾਈ ਕੇਂਦਰ, ਤਾਨਾਸ਼ਾਹੀ ਭਾਜਪਾ ਅਤੇ ਰਾਜਪਾਲ ਨਾਲ ਹੈ। ਇਸ ਲਈ ਉਨ੍ਹਾਂ ਨੂੰ ਹੋਰ ਤਾਕਤ ਦੀ ਲੋੜ ਹੈ। ਸਾਨੂੰ ਹੋਰ ਤਾਕਤ ਅਤੇ ਹਿੰਮਤ ਦੇਣ ਲਈ ਪੰਜਾਬ ਦੀਆਂ ਸਾਰੀਆਂ 13 ਸੀਟਾਂ ਦਿਓ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਵੋਟ ਦੇਣ ਦਾ ਮਤਲਬ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਵੋਟ ਦੇਣਾ ਹੈ। ਜਦੋਂ ਕਿ ਪੰਜਾਬ ਵਿੱਚ ਕਾਂਗਰਸ ਨਾ ਉਮੀਦ ਹੈ ਅਤੇ ਉਹ ਆਪਸ ਵਿਚ ਹੀ ਲੜਦੇ ਰਹਿੰਦੇ ਹਨ, ਉਨ੍ਹਾਂ ਕੋਲ ਆਮ ਲੋਕਾਂ ਦੀਆਂ ਸਮੱਸਿਆਵਾਂ ਲਈ ਬਿਲਕੁਲ ਵੀ ਸਮਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ 13 ਯੋਗ ਉਮੀਦਵਾਰ ਵੀ ਨਹੀਂ ਮਿਲ ਰਹੇ ਹਨ। ਲੋਕ ਉਨ੍ਹਾਂ ਦੀਆਂ ਟਿਕਟ ‘ਤੇ ਇਹ ਚੋਣ ਲੜਨ ਲਈ ਬਿਲਕੁਲ ਵੀ ਤਿਆਰ ਨਹੀਂ ਹਨ, ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ ਬੁਰੀ ਤਰ੍ਹਾਂ ਹਾਰ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਚ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਭ੍ਰਿਸ਼ਟਾਚਾਰ ਨਾਲ ਸਾਡੇ ਦੇਸ਼ ਦਾ ਕਿੰਨਾ ਕੁ ਨੁਕਸਾਨ ਹੋਇਆ ਹੈ, ਮੈਂ ਉਨ੍ਹਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਖਤਮ ਹੋਣ ਤੋਂ ਬਾਅਦ ਹੀ ਅਸੀਂ ਇਸ ਦਾ ਹਿਸਾਬ ਲਵਾਂਗੇ, ਕਿਉਂਕਿ ਭ੍ਰਿਸ਼ਟਾਚਾਰ ਅਜੇ ਵੀ ਚੱਲ ਰਿਹਾ ਹੈ, ਕੇਂਦਰ ਵਿਚ ਲੁਟੇਰੇ ਬੈਠੇ ਹਨ, ਜੋ ਇਸ ਦੇਸ਼ ਦੇ ਸਰੋਤ ਅਤੇ ਸੰਸਥਾਵਾਂ ਨੂੰ ਪੂੰਜੀਪਤੀਆਂ ਕੋਲ ਵੇਚ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿਸ ਦਿਨ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣ ਜਾਣਗੇ, ਉਸ ਦਿਨ ਦੇਸ਼ ‘ਚ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ।

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਸਿਲੰਡਰ ਦੀ ਕੀਮਤ 100 ਰੁਪਏ ਸਸਤੀ ਕਰ ਦਿੱਤੀ ਸੀ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 1000 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਉਹ ਲੋਕਾਂ ਨੂੰ ‘ਲੋਲੀਪੋਪ’ ਦਿੰਦੇ ਹਨ ਅਤੇ ‘ਜੁਮਲੇ’ ਸੁਣਾਉਂਦੇ ਹਨ, ਪਰੰਤੂ ਇਹਨਾਂ ‘ਲੋਲੀਪੋਪਾਂ’ ਅਤੇ ‘ਜੁਮਲਿਆਂ’ ਦੇ ਜਾਲ ਵਿੱਚ ਨਾ ਫਸਿਓ।

ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੀਕੇਜ ਬੰਦ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਹੁਣ ਲੋਕਾਂ ਦੇ ਟੈਕਸ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਾ ਰਿਹਾ ਹੈ ਅਤੇ ਸਰਕਾਰ ਲੋਕਾਂ ਨੂੰ ਉਸ ਪੈਸੇ ਵਿੱਚੋਂ ਲਾਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਹ ਵੀ ਕਦੇ ਨਹੀਂ ਭੁੱਲੇਗੀ ਕਿ ਭਾਜਪਾ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਕਿਹੋ ਜਿਹਾ ਸਲੂਕ ਕੀਤਾ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...