Saturday, May 11, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਅਦਾਲਤਾਂ ਦੇ ਨਾਲ ਨਾਲ ਕੇਂਦਰ ਸਰਕਾਰ ਕੋਲ ਵੀ ਜ਼ੋਰਦਾਰ ਢੰਗ ਨਾਲ ਉਠਾਉਣ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਮਈ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੁੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ਅਤੇ ਮਾਮਲਾ ਸਹੀ ਢੰਗ ਨਾਲ ਕੇਂਦਰ ਸਰਕਾਰ ਕੋਲ ਪੇਸ਼ ਕਰਨ ਤੇ ਕੇਂਦਰ ਸਰਕਾਰ ਕੋਲ ਸਹੀ ਤਰੀਕੇ ਮਾਮਲਾ ਚੁੱਕਣ ਵਿਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ ਸਨਮਾਨ ਦਾ ਪ੍ਰਤੀਕ ਹੈ ਤੇ ਪੰਜਾਬੀ ਨਹੀਂ ਚਾਹੁੰਦੇ ਕਿ ਇਸਦੇ ਵਿਲੱਖਣ ਚਰਿੱਤਰ ਨਾਲ ਕੋਈ ਛੇੜਛਾੜ ਕੀਤੀ ਜਾਵੇ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਹੀ ਤਰੀਕੇ ਸੂਬੇ ਦੇ ਸਟੈਂਡ ਦੀ ਪੈਰਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕੇਸ ਦਾ ਨੁਕਸਾਨ ਹੋਇਆ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਨਾ ਸਿਰਫ ਸੂਬੇ ਦਾ ਕੇਂਦਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ ਬਲਕਿ ਇਹ ਅਦਾਲਤ ਵਿਚ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਮੀਰ ਸਭਿਆਚਾਰ ਦੀ ਪ੍ਰਤੀਕ ਹੈ ਤੇ ਹਿਸਦੇ ਅਧਿਕਾਰ ਖੇਤਰ ਵਿਚ ਕੇਂਦਰ ਵੱਲੋਂ ਛੇੜਛਾੜ ਕਰਨਾ ਸੂਬੇ ਅਤੇ ਇਸਦੇ ਲੋਕਾਂ ਦੇ ਖਿਲਾਫ ਹੋਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੁੰ ਮਾਮਲੇ ਨੁੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ। ਉਹਨਾਂ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਤਾਂ ਜੋ ਵਰਿਸਟੀ ਦੇ ਵਿਲੱਖਣ ਚਰਿੱਤਰ ਨਾਲ ਛੇੜਛਾੜ ਨਾ ਹੋ ਸਕੇ।

ਉਹਨਾ ਨੇ ਪ੍ਰਸ਼ਾਸਕੀ ਸੁਧਾਰ ਦੇ ਨਾਂ ’ਤੇ ਬਣਾਈ ਕਮੇਟੀ ਬਣਾ ਕੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿਚ ਤਬਦੀਲੀ ਕਰਨ ਅਤੇ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ’ਤੇ ਐਕਸ ਆਫੀਸ਼ੀਓ ਤੇ ਨਾਮਜ਼ਦ ਮੈੀਬਰਾਂ ਦੀ ਸਿਫਾਰਸ਼ ਨਾਲ ਸੰਸਥਾ ਵਿਚੋਂ ਪੰਜਾਬੀਆਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਵਾਲਾ ਵੀ ਦਿੱਤਾ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਸਾਜ਼ਿਸ਼ ਤੇ ਹੋਰ ਸਾਜ਼ਿਸ਼ਾਂ ਜੋ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਖੋਰਨ ਲਈ ਰਚੀਆਂ ਗਈਆਂ, ਅਸਫਲ ਬਣਾ ਦਿੱਤੀਆਂ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੇ ਲੋਕਾਂ ਦੀ ਖੇਤਰੀ ਇੱਛਾਵਾਂ ਦੇ ਸੰਘਵਾਦ ਦੇ ਸਿਧਾਂਤਾਂ ਦੀ ਪ੍ਰਤੀਕ ਹੈ।

ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਗੱਲ ਦਾ ਨੋਟਿਸ ਲੈਣ ਕਿ ਯੂਨੀਵਰਸਿਟੀ ਸਥਾਪਿਤ ਕਰਨ ਦਾ ਮਕਸਦ ਸੂਬੇ ਦੇ ਅਕਾਦਮਿਕ ਤੇ ਸਭਿਆਚਾਰ ਵਿਰਸੇ ਦੀ ਸੰਭਾਵਲ ਤੇ ਇਸਨੁੰ ਉਤਸ਼ਾਹਿਤ ਕਰਨਾ ਸੀ। ਉਹਨਾਂ ਕਿਹਾ ਕਿ ਤੁਹਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਥਿਤੀ ਵਿਚ ਕੋਈ ਤਬਦੀਲੀ ਨਾ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...