Friday, March 29, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਤੋਂ ਬਨਾਰਸ ਲਈ ਰੇਲਗੱਡੀ ਨੂੰ ਕਰਨਗੇ ਰਵਾਨਾ; ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲਿਆ ਪ੍ਰਬੰਧ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਜਲੰਧਰ, 1 ਫਰਵਰੀ, 2023:
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਬਨਾਰਸ ਲਈ ਸ਼ਰਧਾਲੂਆਂ ਨਾਲ ਭਰੀ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਦੋਵੇਂ ਅਧਿਕਾਰੀਆਂ ਨੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡੇਰਾ ਬੱਲਾਂ ਦੀ ਮੈਨੇਜਮੈਂਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਨਾਲ ਭਰੀ ਰੇਲਗੱਡੀ ਸਿਟੀ ਸਟੇਸ਼ਨ ਤੋਂ ਬਨਾਰਸ ਲਈ ਰਵਾਨਾ ਹੋਵੇਗੀ, ਜਿਸ ਨੂੰ ਲੱਖਾਂ ਸ਼ਰਧਾਲੂਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।

ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹਰੇਕ ਇੰਤਜ਼ਾਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਵੱਲੋਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਦੋਵਾਂ ਅਧਿਕਾਰੀਆਂ ਨੇ ਸਮੁੱਚੇ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਵਾਹਨਾਂ ਦੀ ਪਾਰਕਿੰਗ, ਸ਼ਰਧਾਲੂਆਂ ਲਈ ਸਹੂਲਤਾਂ, ਸਟੇਜ, ਪਾਣੀ ਦੀ ਸਪਲਾਈ, ਸੈਨੀਟੇਸ਼ਨ, ਮੈਡੀਕਲ ਟੀਮਾਂ,ਕਾਨੂੰਨ ਵਿਵਸਥਾ, ਸੁਰੱਖਿਆ ਆਦਿ ਦੇ ਬੰਦੋਬਸਤ ਦਾ ਵੀ ਜਾਇਜ਼ਾ ਲਿਆ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਗਾ ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...