Thursday, March 28, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜੂਨ, 2022:
ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਸਬੰਧ ਵਿਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ ‘ਤੇ ਅਧਾਰਿਤ ਹੈ।

ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ਉਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਜ, ਵਰਕਚਾਰਜ ਅਤੇ ਆਰਜ਼ੀ ਆਧਾਰ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 ਵਿਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ ਵਿੱਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...