Friday, March 29, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ, ਸਸਕੈਚਵਨ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਸਤੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਦੇ ਇਸ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੈਨੇਡਾ ਦੇ ਸਿਆਸੀ ਪਿੜ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਸਨਅਤਾਂ ਲਗਾਉਣ ਲਈ ਸਭ ਤੋਂ ਤਰਜੀਹੀ ਸਥਾਨ ਹੈ। ਉਨ੍ਹਾਂ ਸਸਕੈਚਵਨ ਦੇ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਉਹ ਸਨਅਤੀ ਤਰੱਕੀ ਲਈ ਇੱਥੋਂ ਦੇ ਅਨੁਕੂਲ ਮਾਹੌਲ ਦਾ ਲਾਹਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਨੂੰ ਪਹਿਲਾਂ ਹੀ ਸਨਅਤੀ ਤਰੱਕੀ ਦੇ ਪੰਧ ਉਤੇ ਪਾ ਦਿੱਤਾ ਹੈ, ਜਿਸ ਤੋਂ ਨਿਵੇਸ਼ਕਾਂ ਨੂੰ ਲਾਭ ਹੋਵੇਗਾ।

ਕੈਨੇਡਾ ਵਿੱਚ ਵਸੇ ਪੰਜਾਬੀਆਂ ਨੂੰ ਸੁਚਾਰੂ ਤਰੀਕੇ ਨਾਲ ਪੰਜਾਬ ਦੇ ਬਰੈਂਡਿਡ ਉਤਪਾਦ ਹਾਸਲ ਕਰਨ ਯੋਗ ਬਣਾਉਣ ਲਈ ਸਮੁੱਚੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਨਾ ਮਾਰਕੇ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨ੍ਹਾਂ ਉਤਪਾਦਾਂ ਨੂੰ ਖ਼ਾਸ ਤੌਰ ਉਤੇ ਪਸੰਦ ਕਰਦਾ ਹੈ।

ਇਸੇ ਤਰ੍ਹਾਂ ਵੇਰਕਾ ਦੇ ਉਤਪਾਦ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ-ਕਰੀਮ, ਮਿਠਾਈਆਂ ਤੇ ਹੋਰ ਵਸਤਾਂ ਪਹਿਲਾਂ ਹੀ ਆਪਣੀ ਵੱਖਰੀ ਪਛਾਣ ਬਣਾ ਚੁੱਕੀਆਂ ਹਨ। ਭਗਵੰਤ ਮਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਇਹ ਵਸਤਾਂ ਆਸਾਨੀ ਨਾਲ ਪੁੱਜਦੀਆਂ ਕਰਨ ਲਈ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਵਫ਼ਦ ਤੋਂ ਸਹਿਯੋਗ ਮੰਗਿਆ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਸਸਕੈਚਵਨ ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਕੈਨੇਡਾ ਵਿਚਾਲੇ ਪਰਸਪਰ ਸਹਿਯੋਗ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਕੇ ਉਨ੍ਹਾਂ ਦੀ ਤਕਦੀਕ ਬਦਲ ਦੇਵੇਗਾ।

ਇਸ ਦੌਰਾਨ ਕੈਨੇਡਾ ਦੇ ਵਫ਼ਦ ਵਿੱਚ ਸ਼ਾਮਲ ਏ.ਡੀ.ਐਮ. ਇੰਟਰਨੈਸ਼ਨਲ ਇੰਗੇਜਮੈਂਟ, ਸਸਕੈਚਵਨ ਟਰੇਡ ਤੇ ਐਕਸਪੋਰਟ ਡਿਵੈਲਪਮੈਂਟ ਰਿਸ਼ੈਲ ਬੋਰਗੌਨ, ਐਮ.ਡੀ. ਸਸਕੈਚਵਨ ਇੰਡੀਆ ਆਫਿਸ ਵਿਕਟਰ ਲੀ, ਕੌਂਸਲ ਜਨਰਲ ਆਫ਼ ਕੈਨੇਡਾ ਪੈਟਰਿਕ ਹੇਬਰਟ ਅਤੇ ਯੂਨੀਵਰਸਿਟੀ ਆਫ਼ ਸਸਕੈਚਵਨ ਵਿਖੇ ਵਾਈਸ ਪ੍ਰੈਜ਼ੀਡੈਂਟ ਆਫ ਰਿਸਰਚ ਡਾ. ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਹਰੇਕ ਖੇਤਰ ਵਿੱਚ ਪੂਰੇ ਸਹਿਯੋਗ ਤੇ ਤਾਲਮੇਲ ਕਰਨ ਦਾ ਯਕੀਨ ਵੀ ਦਿਵਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...