Thursday, March 28, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼, ਕਿਹਾ ਕਾਂਗਰਸ ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਤੋੜਨ ਲਈ ਸਾਂਝ ਪਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਸਤੰਬਰ, 2022:
ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ।

ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਵਿਧਾਇਕਾਂ ਨੂੰ ਲੁਭਾ ਕੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਤੇ ਹੋਰ ਸੂਬਿਆਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਭੰਗ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਿੰਨ ਦਫ਼ਾ ਸਰਕਾਰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਪੰਜਾਬ ਵਿੱਚ ਪੈਸੇ ਨਾਲ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਸੱਤਾ ਹਾਸਲ ਦੀ ਮ੍ਰਿਗ ਤ੍ਰਿਸ਼ਨਾ ਪਿੱਛੇ ਭੱਜ ਰਹੀ ਹੈ ਅਤੇ ਇਸ ਕਦਮ ਰਾਹੀਂ ਉਹ ‘ਦੁੱਕੀਆਂ ਨਾਲ ਆਪ ਦੇ ਯੱਕੇ ਖਰੀਦਣ’ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੈਸੇ ਦੇ ਬੈਗਾਂ ਦੀ ਵਰਤੋਂ ਕਰ ਕੇ ਜਮਹੂਰੀਅਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਵੀ ਇਹੋ ਕਰਦੀ ਰਹੀ ਹੈ ਅਤੇ ਹੁਣ ਇਹ ਭਗਵਾ ਪਾਰਟੀ ਕਾਂਗਰਸ ਦੇ ਨਕਸ਼ੇ ਕਦਮ ਉਤੇ ਚੱਲ ਰਹੀ ਹੈ। ਕਾਂਗਰਸ ਤੇ ਭਾਜਪਾ ਦੀ ਸਾਂਝ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕੀਤੀ ਹੈ ਪਰ ਇਸ ਯਾਤਰਾ ਦੌਰਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਜਾਣਬੁੱਝ ਕੇ ਦੂਰੀ ਰੱਖੀ ਗਈ ਹੈ ਤਾਂ ਕਿ ਚੋਣਾਂ ਵਿੱਚ ਭਾਜਪਾ ਨੂੰ ਲਾਹਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਆਸਤ ਵਿੱਚ ਲੋਕ ਭਲਾਈ ਦਾ ਨਵਾਂ ਏਜੰਡਾ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਭਾਜਪਾ ਲੀਡਰਸ਼ਿਪ ਨੂੰ ਆਪਣਾ ਵੰਡ ਪਾਊ ਏਜੰਡਾ ਛੱਡ ਕੇ ਲੋਕਾਂ ਦੀ ਭਲਾਈ ਬਾਰੇ ਗੱਲ ਕਰਨ ਲਈ ਮਜਬੂਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਪ੍ਰਭਾਵ ਹੈ ਕਿ ਜਿਹੜੇ ਲੀਡਰ ਲੋਕਾਂ ਨੂੰ ਵੰਡਦੇ ਸਨ, ਉਹ ਹੁਣ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੇ ਉਦਘਾਟਨ ਕਰਦੇ ਨਜ਼ਰ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹੜੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਦੇ ਇਸ਼ਾਰੇ ਉਤੇ ਚੱਲ ਰਹੇ ਸਨ, ਨੇ ਹੁਣ ਰਸਮੀ ਤੌਰ ਉਤੇ ਭਾਜਪਾ ਦਾ ਪੱਲਾ ਫੜ ਲਿਆ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੋਇਆ ਹੈ ਕਿ ਚੋਣਾਂ ਵਿੱਚ ਹਾਰ ਮਗਰੋਂ ਕਿਸੇ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਗਾਇਬ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਹੀ ਉਹ ਹੁਣ ਗਾਇਬ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕੋਈ ਕੰਮ ਨਾ ਕਰਨ ਕਾਰਨ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੂਬਾਈ ਵਿਧਾਨ ਸਭਾ ਤੋਂ ਬਾਹਰ ਕੀਤਾ ਪਰ ਇਹ ਆਗੂ ਹੁਣ ‘ਖਿਆਲੀ ਜਾਂ ਮੌਕ ਸੈਸ਼ਨ’ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਆਪਣੀ ਨਿਰਾਸ਼ਾ ਕੱਢ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਮੀਦ ਨੂੰ ਵੋਟ ਪਾਈ ਅਤੇ ਆਮ ਆਦਮੀ ਪਾਰਟੀ (ਆਪ) ਸੂਬੇ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਸਕੀਮ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਪਾਸ ਕੀਤੀ ਅਤੇ ਸੂਬੇ ਭਰ ਵਿੱਚ 100 ਦੇ ਕਰੀਬ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲੱਖਾਂ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਠੇਕੇ `ਤੇ ਰੱਖੇ ਮੁਲਾਜ਼ਮਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਉਤੇ ਜਾ ਕੇ ਆਟਾ-ਦਾਲ ਮੁਹੱਈਆ ਕਰਵਾਉਣ ਦੀ ਯੋਜਨਾ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੁੰਦੀ ਹੈ ਪਰ ਭਾਜਪਾ ਅਤੇ ਕਾਂਗਰਸ ‘ਅਪਰੇਸ਼ਨ ਲੋਟਸ’ ਰਾਹੀਂ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਰਾਸ਼ਟਰਪਤੀ ਭਵਨ ਵਿੱਚ ਸਥਿਤ ਮੁਗਲ ਗਾਰਡਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲ ਹਨ, ਜਿਸ ਕਾਰਨ ਲੋਕ ਇਨ੍ਹਾਂ ਦੀ ਵੰਨ-ਸੁਵੰਨਤਾ ਦੇਖਣ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਜਮਹੂਰੀਅਤ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਬੈਂਚ ਦੀ ਆਪਣੀ ਵੱਖੋ-ਵੱਖਰੀ ਅਹਿਮੀਅਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ੍ਹ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਰਵਾਇਤ ਬਣ ਗਈ ਹੈ ਅਤੇ ਇੱਥੋਂ ਤੱਕ ਕਿ ਸਿਆਸੀ ਆਗੂ ਅਕਸਰ ਇਸ `ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਜਮਹੂਰੀਅਤ ਦੀ ਰੂਹ ਨੂੰ ਠੇਸ ਪਹੁੰਚਾਈ ਜਾਂਦੀ ਹੈ, ਜੋ ਉਸਾਰੂ ਸੰਕੇਤ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ `ਤੇ ਪੂਰਾ ਭਰੋਸਾ ਪ੍ਰਗਟ ਕੀਤਾ ਅਤੇ ਇਸ ਵਿਸ਼ਵਾਸ ਨੂੰ ਬਹਾਲ ਕਰਨ ਲਈ ਇਹ ਮਤਾ ਪੇਸ਼ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਤਾ ਦਰਸਾਉਂਦਾ ਹੈ ਕਿ ਲੋਕਾਂ ਦਾ ਸਾਡੇ ਵਿੱਚ ਵਿਸ਼ਵਾਸ ਹੈ ਅਤੇ ਸਾਨੂੰ ਲੋਕਾਂ ਵਿੱਚ ਵਿਸ਼ਵਾਸ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਭਰੋਸਾ ਖੋਹਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਅਜਿਹਾ ਕਿਸੇ ਵੀ ਕੀਮਤ `ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਰ-ਜ਼ਿੰਦਗੀ ਦਾ ਹਿੱਸਾ ਹੈ ਪਰ ਕਾਂਗਰਸ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੀ, ਜਿਸ ਕਾਰਨ ਉਹ ‘ਅਪਰੇਸ਼ਨ ਲੋਟਸ’ ਦੇ ਹੱਕ ਵਿੱਚ ਉੱਤਰੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਂਗਰਸ ਦੇ ਦੀਵਾਲੀਏਪਣ ਨੂੰ ਦਰਸਾਉਂਦਾ ਹੈ ਜੋ ਹੁਣ ਆਪਣੇ ਵਿਧਾਇਕਾਂ ਨੂੰ ਵੇਚਣ ਦੀ ਹੱਦ ਤੱਕ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ‘ਭਾਰਤ ਜੋੜੋ’ ਯਾਤਰਾ ਕੱਢੀ ਹੈ ਪਰ ਉਹ ਰਾਜਸਥਾਨ ਵਿੱਚ ਆਪਣਾ ਘਰ ਨਹੀਂ ਸੰਭਾਲ ਸਕੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ‘ਅਪਰੇਸ਼ਨ ਲੋਟਸ` ਫੇਲ੍ਹ ਹੋ ਜਾਣ ਦੇ ਸਦਮੇ ਵਿਚ ਹਨ, ਜਿਵੇਂ ਉਨ੍ਹਾਂ ਦੀਆਂ ਗੁੱਝੀਆਂ ਸਕੀਮਾਂ ਧਰੀਆ-ਧਰਾਈਆਂ ਰਹਿ ਗਈਆਂ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਤੇ ਰਾਹੀਂ ਤੱਥਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਕਿਉਂਕਿ ਸੈਸ਼ਨ ਲਾਈਵ ਚੱਲ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਸੈਸ਼ਨ ਦੀ ਮੰਗ ਕਰ ਰਹੇ ਸਨ, ਉਹ ਬਹਿਸ ਤੋਂ ਭੱਜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭਾਜਪਾ ਦੀ ‘ਬੀ` ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਦੇ ਬਹੁਤ ਹੀ ਸਤਿਕਾਰਤ ਅਹੁਦੇ ਵਾਲੇ ਸਪੀਕਰ ਵਿਰੁੱਧ ਸ਼ਰਮਨਾਕ ਨਾਅਰੇਬਾਜ਼ੀ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...