Friday, March 29, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਵੱਲੋਂ 80 ਕਰੋੜ ਦੀ ਲਾਗਤ ਨਾਲ ਸਬ-ਡਿਵੀਜ਼ਨ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਦੀਆਂ 17 ਅਤਿ ਆਧੁਨਿਕ ਇਮਾਰਤਾਂ ਦੇ ਨਿਰਮਾਣ ਨੂੰ ਹਰੀ ਝੰਡੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਅੱਜ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਲੋਕਾਂ ਦੀ ਸਹੂਲਤ ਲਈ ਆਧੁਨਿਕ ਲੀਹਾਂ ‘ਤੇ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਮਾਰਤਾਂ ਵਿੱਚੋਂ ਦਿੜ੍ਹਬਾ ਵਿਖੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ‘ਤੇ 16.06 ਕਰੋੜ ਰੁਪਏ, ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 4.46 ਕਰੋੜ ਰੁਪਏ, ਬਾਲਿਆਂਵਾਲੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.42 ਕਰੋੜ ਰੁਪਏ, ਗੋਨਿਆਣਾ ਮੰਡੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.04 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਏਸੇ ਤਰ੍ਹਾਂ ਸਬ-ਤਹਿਸੀਲ ਕੰਪਲੈਕਸ ਨਥਾਣਾ ‘ਤੇ 1.47 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਦਸੂਹਾ ‘ਤੇ 4.49 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਕਲਾਨੌਰ ‘ਤੇ 6.49 ਕਰੋੜ ਰੁਪਏ, ਨਵੇਂ ਪ੍ਰਬੰਧਕੀ ਕੰਪਲੈਕਸ ਸੁਲਤਾਨਪੁਰ ਲੋਧੀ ‘ਤੇ 5.80 ਕਰੋੜ ਰੁਪਏ, ਫਗਵਾੜਾ ਵਿਖੇ ਪ੍ਰਸ਼ਾਸਨਿਕ ਕੰਪਲੈਕਸ ਵਿਖੇ 3.96 ਕਰੋੜ ਰੁਪਏ, ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 5.95 ਕਰੋੜ ਰੁਪਏ, ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 6.69 ਕਰੋੜ ਰੁਪਏ, ਬੱਸੀ ਪਠਾਣਾ ਵਿਖੇ ਪ੍ਰਬੰਧਕੀ ਕੰਪਲੈਕਸ ‘ਤੇ 8.61 ਕਰੋੜ, ਅਬੋਹਰ ਵਿਖੇ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ‘ਤੇ 3.50 ਕਰੋੜ ਰੁਪਏ, ਬਨੂੜ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 3.05 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਮਾਜਰੀ ‘ਤੇ 0.5 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਜ਼ੀਰਕਪੁਰ ‘ਤੇ 0.5 ਕਰੋੜ ਰੁਪਏ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 5.14 ਕਰੋੜ ਰੁਪਏ ਖਰਚੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਪਲੈਕਸਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...