Friday, April 19, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਦਾ ਵੱਡਾ ਉਪਰਾਲਾ: ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਬਾਇਓ ਗੈਸ ਪਲਾਂਟ ਲਗਾ ਸਕਣਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ।

ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਕੇ ਸਿਵਾ ਪ੍ਰਸਾਦ ਨਾਲ ਮੀਟਿੰਗ ਕੀਤੀ ਜਿਸ ਵਿੱਚ ਇਹ ਗੱਲ ਉੱਤੇ ਵਿਚਾਰ ਚਰਚਾ ਹੋਈ ਕਿ ਮਗਨਰੇਗਾ ਲਾਭਪਾਤਰੀਆਂ ਨੂੰ ਜਿਥੇ ਇਸ ਸਕੀਮ ਤਹਿਤ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਦਿਹਾੜੀ ਦਿੱਤੀ ਜਾਵੇਗੀ ਉੱਥੇ ਹੀ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਨਾਲ ਜਾਬਧਾਰਕਾਂ ਨੂੰ ਆਪਣੇ ਘਰ ਵਿੱਚ ਦਿਹਾੜੀਆਂ ਦੀ ਰਾਸ਼ੀ ਸਮੇਤ ਕੁੱਲ 38500 ਰੁਪਏ ਦੀ ਲਾਗਤ ਨਾਲ 1 ਕਿਊਬਕ ਮੀਟਰ ਦਾ ਬਾਇਓ ਗੈਸ ਪਲਾਂਟ ਬਣਾਕੇ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲਾਭਪਾਤਰੀ ਬਾਇਓ ਗੈਸ ਨੂੰ ਖਾਣਾ ਬਣਾਉਣ ਲਈ ਵਰਤ ਸਕੇਗਾ।

ਮੁੱਖ ਸਕੱਤਰ ਸ੍ਰੀ ਜੰਜੂਆ ਨੇ ਕਿਹਾ ਕਿ ਇਸ ਬਾਇਉ ਗੈਸ ਇੱਕ ਸਾਫ, ਪ੍ਰਦੂਸ਼ਨ ਰਹਿਤ ਅਤੇ ਸਸਤਾ ਬਾਲਣ ਹੈ। ਇਹ ਨਵਿਉਣਯੋਗ ਊਰਜਾ ਦਾ ਸੋਮਾ ਹੈ ਜੋ ਕਿ ਪਸ਼ੂਆਂ ਦੇ ਗੋਹੇ, ਫਸਲਾ ਦੇ ਰਹਿੰਦ ਖੂੰਹਦ, ਸਬਜ਼ੀਆਂ ਦੇ ਛਿਲੜ, ਵਾਧੂ ਬਣੀਆਂ/ਖਰਾਬ ਹੋਈਆਂ ਸਬਜ਼ੀਆਂ ‘ਤੇ ਕਿਸੇ ਵੀ ਤਰ੍ਹਾਂ ਦੇ ਮਲ ਮੂਤਰ ਤੋਂ ਤਿਆਰ ਹੋ ਜਾਂਦੀ ਹੈ ਜਿਸ ਨਾਲ ਮਗਨਰੇਗਾ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਮੁਫਤ ਵਿੱਚ ਰਸੋਈ ਲਈ ਖਾਣਾ ਬਣਾਉਣ ਲਈ ਬਾਇਓ ਗੈਸ ਮਿਲ ਸਕੇਗੀ ਜੋ ਕਿ ਪ੍ਰਦੂਸ਼ਣ ਰਹਿਤ ਵੀ ਹੁੰਦੀ ਹੈ, ਇਸਦੇ ਨਾਲ ਹੀ ਬਾਇਓ ਗੈਸ ਪਲਾਂਟ ਦੀ ਰਹਿੰਦ ਖੂੰਹਦ ਨੂੰ ਖੇਤੀ ਲਈ ਖਾਦ ਵਜੋਂ ਵੀ ਵਰਤਿਆ ਜਾ ਸਕਦਾ ਹੈ ਜਿਸ ਵਿੱਚ ਕਿ ਰੂੜੀ ਦੀ ਖਾਦ ਦੇ ਮੁਕਾਬਲੇ ਵਧੇਰੇ ਗੁਣ ਹੁੰਦੇ ਹਨ।

ਬਾਇਓ ਗੈਸ ਤਕਨੀਕ ਆਮ ਵਰਤੋਂ ਵਿੱਚ ਆਉਣ ਵਾਲੇ ਬਾਲਣ ਜਿਵੇਂ ਕਿ ਲੱਕੜ, ਮਿਟੀ ਦਾ ਤੇਲ ਅਤੇ ਐਲ.ਪੀ.ਜੀ. ਗੈਸ ਦੇ ਖਰਚੇ ਨੂੰ ਬਚਾਉਂਦੀ ਹੈ, ਇਸਦੇ ਨਾਲ ਹੀ ਲੱਕੜ, ਮਿੱਟੀ ਦੇ ਤੇਲ ਤੋਂ ਪੈਦਾ ਹੋਣ ਵਾਲੀਆਂ ਨੁਕਾਸਦਾਇਕ ਗੈਸਾਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਵੀ ਇਸਦੀ ਵਰਤੋਂ ਨਾਲ ਛੁਟਕਾਰਾ ਮਿਲਦਾ ਹੈ।

ਮੁੱਖ ਸਕੱਤਰ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਹਰ ਲੋੜਵੰਦ ਪਰਿਵਾਰ ਲਈ ਜਿਸਦਾ ਮਗਨੇਰਗਾ ਸਕੀਮ ਤਹਿਤ ਜੌਬ ਕਾਰਡ ਬਣਿਆ ਹੋਵੇ, ਨੂੰ ਸਕੀਮ ਤਹਿਤ ਰੋਜ਼ਗਾਰ ਦਿੰਦੇ ਹੋਏ ਬਾਇਓ ਗੈਸ ਪਲਾਂਟ ਦਾ ਨਿਰਮਾਣ ਮੁਫਤ ਕਰਵਾਕੇ ਦਿੱਤਾ ਜਾਵੇਗਾ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕਤਾ ਪ੍ਰਦਾਨ ਕਰਨ ਲਈ ਇੱਕ ਮੁਹਿੰਮ ਵੀ ਚਲਾਈ ਜਾਵੇਗੀ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰ ਆਪਣੇ ਘਰਾਂ ਵਿੱਚ ਬਾਇਓ ਗੈਸ ਪਲਾਂਟ ਦਾ ਨਿਰਮਾਣ ਕਰਵਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...