Thursday, April 25, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਨੇ ਸੰਘਰਸੀ ਲੋਕਾਂ ਖਿਲਾਫ ਦਮਨ ਲਈ ਨੀਮ ਫੌਜੀ ਦਲ ਮੰਗੇ: ਰਾਜਵਿੰਦਰ ਕੌਰ ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ, 17 ਮਈ 2022:
ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਰਾਜ ਵਿੱਚ ਹੱਕ ਮੰਗਦੀ ਜਨਤਾ ਖਿਲਾਫ ਦਮਨਕਾਰੀ ਦੌਰ ਚਲਾਉਣ ਦੇ ਮਨੋਰਥ ਨਾਲ ਕੇਂਦਰ ਤੋਂ ਨੀਮ ਫੌਜੀ ਦਲਾਂ ਦੀਆਂ ਵਾਧੂ ਕੰਪਨੀਆਂ ਮੰਗਾਉਣ ਦੀ ਮੰਗ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਕਦਮ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਪਣੇ ਪ੍ਰਸ਼ਾਸਨ ਉੱਤੋਂ ਵਿਸ਼ਵਾਸ ਉੱਠਣਾ, ਪ੍ਰਸਾਸ਼ਕੀ ਅਨਾੜੀਪੁਣਾ ਅਤੇ ਸੂਬਾ ਪੁਲਸ ਉਪਰ ਬੇਵਿਸ਼ਵਾਸੀ ਜਾਹਰ ਕਰਨ ਵਾਲਾ ਸਾਬਤ ਹੋਇਆ ਹੈ।

ਅੱਜ ਇੱਥੇ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਕਿ ਕਿ ਰਾਜ ਸਰਕਾਰ ਕਿਸਾਨਾਂ ਸਮੇਤ ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜਗਾਰਾਂ ਅਤੇ ਹੋਰ ਵਰਗਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਟਾਲਾ ਵੱਟਦੀ ਆ ਰਹੀ ਹੈ ਜਿਸ ਕਰਕੇ ਰਾਜ ਵਿੱਚ ਵੱਖ-ਵੱਖ ਥਾਵਾਂ ਉੱਤੇ ਸੰਘਰਸ਼ੀ ਮੋਰਚੇ ਲੱਗ ਰਹੇ ਹਨ ਪਰ ਲੋਕ ਭਲਾਈ ਦੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਅਜਿਹੇ ਸੰਘਰਸ਼ਾਂ ਖ਼ਿਲਾਫ ਨੀਮ ਫੌਜੀ ਦਲਾਂ ਰਾਹੀਂ ਦਮਨਕਾਰੀ ਨੀਤੀ ਲਾਗੂ ਕਰਨ ਉਤੇ ਉਤਾਰੂ ਹੁੰਦੀ ਨਜ਼ਰ ਆ ਰਹੀ ਹੈ।

ਮਹਿਲਾ ਕਿਸਾਨ ਨੇਤਾ ਨੇ ਆਖਿਆ ਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਵਿਚ ਨੀਮ ਫੌਜੀ ਦਲਾਂ ਦੀ ਤਾਇਨਾਤੀ ਨਾਲ ਪੰਜਾਬ ਸਿਰ ਵਾਧੂ ਕਰਜ਼ਾ ਚੜਿਆ ਹੋਇਆ ਹੈ। ਇਸ ਤੋਂ ਇਲਾਵਾ ਰਾਜ ਦੇ ਪ੍ਰਮੁੱਖ ਸਥਾਨਾਂ ਉੱਤੇ ਪਹਿਲਾਂ ਹੀ ਨੀਮ ਫੌਜੀ ਦਲਾਂ ਦੀਆਂ ਕੰਪਨੀਆਂ ਸੁਰੱਖਿਆ ਲਈ ਤਾਇਨਾਤ ਹਨ ਅਤੇ ਸਰਹੱਦਾਂ ਉਪਰ ਬੀਐਸਐਫ ਦੀ ਤਾਇਨਾਤੀ ਹੈ ਤਾਂ ਸੂਬੇ ਵਿੱਚ ਮੌਜੂਦ ਅਜਿਹੀ ਸਖਤ ਸੁਰੱਖਿਆ ਦੇ ਮੱਦੇਨਜ਼ਰ ਜਨਤਕ ਸੰਘਰਸ਼ਾਂ ਨੂੰ ਦੇਖਦਿਆਂ ਨੀਮ ਫੌਜੀ ਦਲਾਂ ਦੀ ਫਾਲਤੂ ਤਾਇਨਾਤੀ ਕਰਾਉਣੀ ਲੋਕਤੰਤਰੀ ਹੱਕ-ਹਕੂਕਾਂ ਦੇ ਖ਼ਿਲਾਫ ਹੈ।

ਕਿਸਾਨ ਨੇਤਾ ਨੇ ਮੁੱਖ ਮੰਤਰੀ ਮਾਨ ਨੂੰ ਸਲਾਹ ਦਿੱਤੀ ਕਿ ਚੋਣਾਂ ਜਿੱਤਣ ਲਈ ਜਨਤਾ ਨੂੰ ਦਿੱਤੀਆਂ ਗਾਰੰਟੀਆਂ ਲਾਗੂ ਕਰਕੇ ਪੰਜਾਬ ਦੇ ਸਭ ਵਰਗਾਂ ਨੂੰ ਸੰਤੁਸ਼ਟ ਕਰਨ ਤਾਂ ਜੋ ਰਾਜ ਵਿੱਚ ਸੁਖਾਵਾਂ ਮਾਹੌਲ ਕਾਇਮ ਹੋ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਉਤੇ ਚੱਲ ਸਕੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...