Friday, April 26, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਪਟਿਆਲਾ ‘ਚ ਖੋਲ੍ਹੇਗੀ ਪੰਜਾਬ ਦਾ ਪਹਿਲਾ ਸੰਕੇਤ ਭਾਸ਼ਾ ਕੇਂਦਰ: ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਪਟਿਆਲਾ, 24 ਸਤੰਬਰ, 2022:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਜਿਹੇ ਵਿਅਕਤੀਆਂ ਨੂੰ ਇਕੱਲੇ ਨੌਕਰੀਆਂ ਦੇ ਵਿਸ਼ੇਸ਼ ਮੌਕੇ ਹੀ ਪ੍ਰਦਾਨ ਨਹੀਂ ਕਰ ਰਹੀ ਸਗੋਂ ਸਾਰੇ ਦਿਵਿਆਂਗਜਨਾਂ ਦੇ ਸ਼ਸ਼ਕਤੀਕਰਨ ਲਈ ਵੀ ਨਿੱਠਕੇ ਕੰਮ ਕਰ ਰਹੀ ਹੈ।

ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਵੱਲੋਂ ਇੱਥੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਹਰ ਨਾਗਰਿਕ ਸੰਕੇਤ ਭਾਸ਼ਾ ਸਿੱਖੇ ਤਾਂ ਕਿ ਅਸੀਂ ਬੋਲਣ ਅਤੇ ਸੁਣਨ ਤੋਂ ਅਸਮਰਥ ਲੋਕਾਂ ਦੀਆਂ ਭਾਵਨਾਵਾਂ ਸਮਝ ਕੇ ਇਨ੍ਹਾਂ ਨਾਲ ਵਾਰਤਾਲਾਪ ਸੁਖਾਂਵੇਂ ਮਾਹੌਲ ‘ਚ ਕਰ ਸਕੀਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਚੇਤਨ ਸਿੰਘ ਜੌੜਾਮਾਜਰਾ ਨੇ ਬੋਲਣ ਤੇ ਸੁਨਣ ਤੋਂ ਅਸਮਰੱਥ ਵਿਅਕਤੀਆਂ ਵੱਲੋਂ ਜਿੰਦਗੀ ਜਿਊਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸਲਾਮ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ‘ਚ ਜਜ਼ਬਾ ਆਮ ਵਿਅਕਤੀ ਤੋਂ ਵੀ ਵੱਧ ਹੁੰਦਾ ਹੈ ਪਰੰਤੂ ਇਨ੍ਹਾਂ ਨੂੰ ਸਹੀ ਮੌਕੇ ਪ੍ਰਦਾਨ ਨਹੀਂ ਹੁੰਦੇ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਭਗਵੰਤ ਮਾਨ ਸਰਕਾਰ ਦਿਵਿਆਂਗਜਨਾਂ ਸਮੇਤ ਸਮੂਹ ਪੰਜਾਬੀਆਂ ਦੀਆਂ ਉਮੀਦਾਂ ਉਪਰ ਪੂਰੀ ਤਰ੍ਹਾਂ ਖਰ੍ਹਾ ਉਤਰੇਗੀ।

ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਨੇ ਬੋਲਣ ਤੇ ਸੁਨਣ ਤੋਂ ਅਸਮਰੱਥ ਵਿਅਕਤੀਆਂ ਦੀਆਂ ਮੰਗਾਂ ਸਿਹਤ ਮੰਤਰੀ ਤੇ ਵਿਧਾਇਕ ਸਾਹਿਬਾਨ ਦੇ ਸਨਮੁੱਖ ਰੱਖਦਿਆਂ ਕਿਹਾ ਕਿ ਅਜਿਹੇ ਵਿਅਕਤੀ ਇਕੱਲੇ ਬੋਲ ਤੇ ਸੁਣ ਨਹੀਂ ਸਕਦੇ ਪ੍ਰੰਤੂ ਦਿਮਾਗੀ ਤੌਰ ‘ਤੇ ਉਹ ਡੰਬ ਨਹੀਂ ਹਨ, ਜਿਹਾ ਕਿ ਪਹਿਲਾਂ ਕਿਹਾ ਜਾਂਦਾ ਸੀ। ਇਸ ਲਈ ਇਨ੍ਹਾਂ ਦੀਆਂ ਭਾਵਨਾਂਵਾਂ ਨੂੰ ਸਮਝਣ ਲਈ ਸੰਕੇਤ ਭਾਸ਼ਾ ਸਿਖਾਉਣ ਦੇ ਯੋਗ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਭਗਤ ਪੂਰਨ ਸਿੰਘ ਡੈਫ ਸਕੂਲ, ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਂਇੰਡ ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ। ਜਦਕਿ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਡੈਫ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ।

ਸਮਾਗਮ ਮੌਕੇ ਪੰਜਾਬ ਭਰ ਤੋਂ ਪੁੱਜੇ ਬੋਲਣ ਅਤੇ ਸੁਣਨ ਤੋਂ ਅਸਮਰੱਥ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਆਪ ਦੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਕੇ.ਕੇ. ਕਲੋਨਾਈਜ਼ਰ ਤੋਂ ਯੋਗੇਸ਼ ਕਟਾਰੀਆ, ਐਸ.ਪੀ. ਸਥਾਨਕ ਹਰਵੰਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ, ਡੀ.ਡੀ.ਐਫ. ਪ੍ਰਿਆ ਸਿੰਘ, ਡਾ. ਕਿਰਨ ਕੌਰ, ਮਹਿਲਾ ਆਗੂ ਕੁਲਦੀਪ ਕੌਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...