Saturday, April 20, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਲੰਪੀ ਚਮੜੀ ਰੋਗ ਕਾਰਨ ਮਰੇ ਪਸ਼ੂਆਂ ਲਈ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਵੇ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਲੰਪੀ ਚਮੜੀ ਰੋਗ ਮਾਰਨ ਮਰੇ ਪਸ਼ੂਆਂ ਲਈ ਕਿਸਾਨਾਂ ਤੇ ਡੇਅਰੀ ਮਾਲਕਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਮਹਾਮਾਰੀ ਨਾਲ ਨਜਿੱਠਣ ਵਿਚ ਫੇਰੀ ਕਾਰਨ ਪੰਜਾਬ ਵਿਚ ਡੇਅਰੀ ਸੈਕਟਰ ਨੂੰ ਵੱਡੀ ਸੱਟ ਵੱਜੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਜੁਲਾਈ ਦੇ ਅੱਧ ਵਿਚ ਹੀ ਕਿਸਾਨਾਂ ਤੇ ਡੇਅਰੀ ਮਾਲਕਾਂ ਦੇ ਪਸ਼ੂਆਂ ਨੂੰ ਲੰਪੀ ਬਿਮਾਰੀ ਨੇ ਘੇਰ ਲਿਆ ਸੀ ਪਰ ਆਪ ਸਰਕਾਰ ਬਿਮਾਰੀ ਦੀ ਹੋਂਦ ਤੋਂ ਹੀ ਇਨਕਾਰੀ ਬਣੀ ਰਹੀ।

ਉਹਨਾਂ ਕਿਹਾ ਕਿ ਇਹ ਤਾਂ ਖਬਰਾਂ ਛਪਣ ਤੇ ਚੈਨਲਾਂ ’ਤੇ ਚੱਲਣ ਤੋਂ ਬਾਅਦ ਹੀ ਸਰਕਾਰ ਗੂੜੀ ਨੀਂਦ ਵਿਚੋਂ ਜਾਗੀ ਤੇ ਹੁਣ ਡੈਮਜ ਕੰਟਰੋਲ ਵਿਚ ਲੱਗੀ ਹੈ ਪਰ ਹੁਣ ਬਹੁਤ ਦੇਰ ਹੋ ਗਈ ਹੈ। 25000 ਦੁਧਾਰੂ ਪਸ਼ੂ ਮਰ ਗਏ ਹਨ ਤੇ ਕਿਸਾਨਾਂ ਨੂੰ 70 ਹਜ਼ਾਰ ਤੋਂ 1.25 ਲੱਖ ਪ੍ਰਤੀ ਦੁਧਾਰੂ ਪਸ਼ੂ ਦਾ ਘਾਟਾ ਪਿਆ ਹੈ।

ਸਰਦਾਰ ਮਲੂਕਾ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੂੰਗੀ ਐਮ ਐਸ ਪੀ ਨਾਲੋਂ ਘੱਟ ਰੇਟਾਂ ’ਤੇ ਵੇਚਣ ਤੇ ਹੜ੍ਹਾਂ ਕਾਰਨ ਘਾਟਾ ਪਿਆ ਤੇ ਹੁਣ ਇਸ ਬਿਮਾਰੀ ਨੇ ਪਸ਼ੂ ਪਾਲਣ ਸੈਕਟਰ ਵਿਚ ਤਬਾਹੀ ਲਿਆ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਮੂੰਗੀ ਵੇਚਣ ਲਈ ਕਿਸਾਨਾਂ ਨੂੰ ਕੀਤੇ ਵਾਅਦੇ ਅਨੁਸਾਰ ਰਾਹਤ ਨਹੀਂ ਦੇ ਸਕੀ, ਫਿਰ ਇਹ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦੇ ਸਕੀ ਤੇ ਹੁਣ ਸਰਕਾਰ ਲੰਪੀ ਬਿਮਾਰੀ ਕਾਰਨ ਉਲਝੇ ਕਿਸਾਨਾਂ ਲਈ ਰਾਹਤ ਨਹੀਂ ਦੇ ਸਕੀ।

ਸਰਦਾਰ ਮਲੂਕਾ ਨੇ ਕਿਹਾ ਕਿ ਸਰਕਾਰ ਨੂੰ ਹੁਣ ਬਿਨਾਂ ਹੋਰ ਦੇਰੀ ਦੇ 50 ਹਜ਼ਾਰ ਪ੍ਰਤੀ ਪਸ਼ੂ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ ਤੇ ਨਾਲ ਹੀ ਡੇਅਰੀ ਮਾਲਕਾਂ ਨੂੰ ਦਵਾਈਆਂ ਸਮੇਤ ਹੋਰ ਮਦਦ ਦੇਣੀ ਚਾਹੀਦੀ ਹੈ ਤਾਂ ਜੋ ਉਹ ਇਸ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕ ਸਕਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...