Thursday, March 28, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ, 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

- Advertisement -

ਯੈੱਸ ਪੰਜਾਬ
ਚੰਡੀਗੜ, 5 ਜੁਲਾਈ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ।

ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।

ਇਸ ਮੌਕੇ ਸ੍ਰੀ ਹੇਅਰ ਨੇ ਮਨਦੀਪ, ਸੁਖਵਿੰਦਰ ਸਿੰਘ, ਪਰਵਿੰਦਰ ਕੌਰ, ਸੋਨੀਆ ਕੁਮਾਰੀ, ਨੈਨਸੀ ਕੋਸ਼ਿਲ, ਅਸ਼ੀਸ਼ ਕੁਮਾਰ ਵਰਮਾ, ਨਿਖਲ ਕੁਮਾਰ, ਰੂਬੀ ਵਰਮਾ, ਸਿਮਰਨਜੀਤ ਕੌਰ, ਕੁਲਦੀਪ ਕੌਰ, ਨੀਨਾ, ਆਂਚਲ ਕਪੂਰ, ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...