Thursday, April 18, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਸਾਫ਼ ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਅੱਜ ਏਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਜਾਇਜ਼ਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਵਿੱਚ ਕੋਈ ਵੀ ਦੇਰੀ ਨਾ ਹੋਵੇ।

ਸ੍ਰੀ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਮਿਆਰੀ ਸਹੂਲਤਾਂ ਦੇਣ ਲਈ ਪਾਬੰਦ ਹੈ। ਇਸ ਕਰਕੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਸਬੰਧੀ ਸਾਰੇ ਮਾਪਦੰਡਾਂ ਨੂੰ ਅਪਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਦੇ ਮਿਆਰ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਸਬੰਧੀ ਪ੍ਰੋਜੈਕਟ ਨੂੰ ਵੀ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਸ੍ਰੀ ਜਿੰਪਾ ਨੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅੱਜ ਸ੍ਰੀ ਜਿੰਪਾ ਨੇ ਵਿਭਾਗ ਦੀਆਂ ਹੋਰ ਕੁੱਝ ਹੋਰ ਜਾਇਜ਼ਾ ਮੀਟਿੰਗਾਂ ਕਰਨ ਤੋਂ ਇਲਾਵਾਂ ਵੱਖ ਵੱਖ ਯੂਨੀਅਨਾਂ ਨਾਲ ਵੀ ਮੀਟਿੰਗਾਂ ਕੀਤੀਆਂ।

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...