Sunday, May 19, 2024

ਵਾਹਿਗੁਰੂ

spot_img
spot_img

ਭਾਈ ਨਿਰਮਲ ਸਿੰਘ ਖ਼ਾਲਸਾ ਚੱਲ ਵੱਸੇੇ, ਪੰਜਾਬ ਵਿਚ ਕੋਰੋਨਾਵਾਇਰਸ ਨਾਲ 5ਵੀਂ ਮੌਤ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 1 ਅਪ੍ਰੈਲ, 2020:

ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਹਨਾਂ ਨੂੰ ਬੁੱਧਵਾਰ ਸਵੇਰੇ ਕੋਰੋਨਾਵਾਇਰਸ ਪਾਜ਼ਿਟਿਵ ਪਾਇਆ ਗਿਆ ਸੀ ਵੀਰਵਾਰ ਸਵੇਰੇ ਅਕਾਲ ਚਲਾਣਾ ਕਰ ਗਏ।

ਉਹਨਾਂ ਨੇ ਅੱਜ ਸਵੇਰੇ 4.30 ਵਜੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖ਼ੇ ਆਖ਼ਰੀ ਸਾਹ ਲਏ। ਕਲ੍ਹ ਸਵੇਰੇ ਉਨ੍ਹਾਂ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਸ਼ਾਮ ਨੂੰ ਉਨ੍ਹਾਂ ਦੀ ਤਕਲੀਫ਼ ਵਧਦੀ ਵੇਖ਼ਦਿਆਂ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਪਾਉਣਾ ਪਿਆ ਸੀ। ਉਨ੍ਹਾਂ ਨੂੰ ਦਮੇ ਦੀ ਤਕਲੀਫ਼ ਪਹਿਲਾਂ ਹੀ ਹੋਣ ਕਾਰਨ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਤੋਂ ਬਾਅਦ ਡਾਕਟਰਾਂ ਨੇ ਇਹ ਫ਼ੈਸਲਾ ਲਿਆ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਭਾਈ ਖ਼ਾਲਸਾ ਦੀ ਮੌਤ ਨਾਲ ਪੰਜਾਬ ਅੰਦਰ ਕੋਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧ ਕੇ 5 ਹੋ ਗਈ ਹੈ। ਜਦਕਿ ਉਹਨਾਂ ਦੇ ਪਾਜ਼ਿਟਿਵ ਪਾਏ ਜਾਣ ਮਗਰੋਂ ਵਧ ਕੇ 46 ਹੋਈ ਪਾਜ਼ਿਟਿਵ ਕੇਸਾਂ ਦੀ ਗਿਣਤੀ ਹੁਣ 45 ਰਹਿ ਗਈ ਹੈ। ਇਹ ਗਿਣਤੀ ਲੰਘੇ ਦਿਨ ਤਕ 41 ਸੀ।

ਭਾਈ ਨਿਰਮਲ ਸਿੰਘ ਨੇ 12 ਅਪ੍ਰੈਲ ਨੂੰ 68 ਵਰਿ੍ਹਆਂ ਦੇ ਹੋ ਜਾਣਾ ਸੀ। ਉਹ ਪਿੱਛੇ ਜਿਹੇ ਹੀ ਇੰਗਲੈਂਡ ਫ਼ੇਰੀ ਤੋਂ ਵਾਪਸ ਪਰਤੇ ਸਨ। ਉਹਨਾਂ ਨੂੰ 31 ਮਾਰਚ ਨੂੰ ਸਾਹ ਦੀ ਤਕਲੀਫ਼ ਹੋਣ ਕਰਕੇ ਅਤੇ ਜੀਅ ਘਬਰਾਉਣ ਦੀ ਸ਼ਿਕਾਇਤ ਨਾਲ ਇੱਥੇ ਦਾਖ਼ਲ ਕਰਾਇਆ ਗਿਆ ਸੀ।

ਇਸ ਤੋਂ ਪਹਿਲਾਂ 29 ਮਾਰਚ ਨੂੰ ਉਨ੍ਹਾਂ ਦੇ ਟੈਸਟ ਸ੍ਰੀ ਗੁਰੂ ਰਾਮਦਾਸ ਰਿਸਰਚ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਕੀਤੇ ਗਏ ਸਨ ਜਿਸ ਤੋਂ ਬਾਅਦ ਉਹਨਾਂ ਨੂੰ ਅਗੇਤਰੀ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖ਼ੇ ਰੈਫ਼ਰ ਕੀਤਾ ਗਿਆ ਸੀ।

ਲੰਘੇ ਕਲ੍ਹ ਉਨ੍ਹਾਂ ਦੀ ਪਾਜ਼ਿਟਿਵ ਰਿਪੋਰਟ ਆਉਣ ਮਗਰੋਂ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਵਾਲੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਤਾਂ ਜੋ ਵਾਇਰਸ ਹੋਰ ਨਾ ਫ਼ੈਲ ਸਕੇ।

ਜ਼ਿਕਰਯੋਗ ਹੈ ਕਿ ਭਾਈ ਨਿਰਮਲ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹਜ਼ੂਰੀ ਰਾਗੀ ਹਨ ਜਿਨ੍ਹਾਂ ਨੂੰ ਪਦਮਸ਼੍ਰੀ ਨਾਲ ਨਿਵਾਜਿਆ ਗਿਆ ਸੀ।

ਪਤਾ ਲੱਗਾ ਹੈ ਕਿ ਇੰਗਲੈਂਡ ਤੋਂ ਪਰਤਣ ਮਗਰੋਂ ਭਾਈ ਖ਼ਾਲਸਾ ਦਿੱਲੀ ਅਤੇ ਕੁਝ ਹੋਰ ਥਾਂਵਾਂ ’ਤੇ ਸਮਾਗਮਾਂ ਵਿਚ ਕੀਰਤਨ ਕਰ ਚੁੱਕੇ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...