Tuesday, April 23, 2024

ਵਾਹਿਗੁਰੂ

spot_img
spot_img

ਭਾਜਪਾ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਤੋਂ ਪਿੱਛਾ ਛੁਡਾਉਣ ਦੀ ਰੌਂਅ ’ਚ: ਜਾਖੜ

- Advertisement -

ਚੰਡੀਗੜ੍ਹ, 21 ਜਨਵਰੀ, 2020:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਅਕਾਲੀ ਦਲ ਵੱਲੋਂ ਕੀਤੇ ਬਾਈਕਾਟ ਤੇ ਟਿੱਪਣੀ ਕਰਦਿਆਂ ਕਿਹਾ ਕਿ ਅਸਲ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਤੋਂ ਪਿੱਛਾ ਛੁਡਾਉਣਾ ਦੀ ਇਹ ਸੋਚੀ ਸਮਝੀ ਵਿਊਂਤਬੰਦੀ ਦਾ ਹੀ ਇਕ ਹਿੱਸਾ ਹੈ।

ਉਨ੍ਹਾਂ ਨੇ ਕਿਹਾ ਕਿ ਜੋ ਮੌਜੂਦਾ ਸਿਆਸੀ ਪਰਦ੍ਰਿਸ਼ ਬਣ ਰਿਹਾ ਹੈ ਉਸਤੋਂ ਸਪੱਸ਼ਟ ਹੈ ਕਿ ਭਾਜਪਾ ਦੇ ਪਿੱਠ ਤੋਂ ਹੱਟ ਜਾਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਦਾ ਪਾਰਟੀ ਤੇ ਕਾਬਜ ਰਹਿਣਾ ਸੰਭਵ ਨਹੀਂ ਹੈ।

ਸ੍ਰੀ ਜਾਖੜ ਨੇ ਕਿਹਾ ਪਿੱਛਲੇ ਸਮੇਂ ਵਿਚ ਵਾਪਰੀਆਂ ਘਟਨਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਅਜਿਹਾ ਇਤਫਾਕ ਮਾਤਰ ਨਹੀਂ ਹੈ ਬਲਕਿ ਇਸ ਪਿੱਛੇ ਭਾਰਤੀ ਜਨਤਾ ਪਾਰਟੀ ਦੀ ਸ੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਦੇ ਗਠਬੰਧਨ ਤੇ ਪਏ ਬੋਝ ਨੂੰ ਖਤਮ ਕਰਨ ਦੀ ਸੋਚੀ ਸਮਝੀ ਯੋਜਨਾਬੰਦੀ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ਤੇ ਬਦਨਾਮੀ ਝੱਲ ਰਹੀ ਅਕਾਲੀ ਦਲ ਦੀ ਵਰਤਮਾਨ ਲੀਡਰਸ਼ਿਪ ਹੁਣ ਭਾਜਪਾ ਨੂੰ ਭਾਰ ਲੱਗਣ ਲੱਗੀ ਹੈ।

ਇਸੇ ਲਈ ਪਹਿਲਾਂ ਸ: ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦੀ ਸਹਿਮਤੀ ਦੇ ਬਿਨ੍ਹਾਂ ਹੀ ਪਦਮ ਭੁਸਣ ਸਨਮਾਨ ਨਾਲ ਨਿਵਾਜਿਆ ਜਾਣਾ, ਫਿਰ ਹਰਿਆਣਾ ਵਿਚ ਭਾਜਪਾ ਵੱਲੋਂ ਅਕਾਲੀ ਦਲ ਨੂੰ ਗਠਬੰਧਨ ਵਿਚ ਸ਼ਾਮਿਲ ਨਾ ਕਰਨਾ, ਇਸਤੋਂ ਬਾਅਦ ਇਕ ਸੁਲਝੇ ਹੋਏ ਸ: ਢੀਂਡਸਾਂ ਦਾ ਪਾਰਟੀ ਛੱਡ ਜਾਣਾ ਅਤੇ ਹੁਣ ਦਿੱਲੀ ਵਿਚ ਅਕਾਲੀ ਦਲ ਦੇ ਆਗੂਆਂ ਨੂੰ ਭਾਜਪਾ ਨੇ ਸੀਸ਼ਾ ਵਿਖਾ ਕੇ ਆਪਣੀ ਮਨਸਾ ਸਪੱਸ਼ਟ ਕਰ ਦਿੱਤੀ ਹੈ ਕਿ ਉਸਨੂੰ ਇਸ ਵਰਤਮਾਨ ਲੀਡਰਸ਼ਿਪ ਵਿਚ ਹੁਣ ਕੋਈ ਰੂਚੀ ਨਹੀਂ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਅਸਲ ਵਿਚ ਭਾਰਤੀ ਜਨਤਾ ਪਾਰਟੀ ਨੇ ਸਮਝ ਲਿਆ ਹੈ ਕਿ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਕੇਵਲ ਲੋਕਾਂ ਵਿਚ ਅਧਾਰ ਗੁਆ ਚੁੱਕੀ ਹੈ ਬਲਕਿ ਇਸ ਨਾਲ ਸਾਂਝ ਭਾਜਪਾ ਦੀਆਂ ਆਪਣੀਆਂ ਸਿਆਸੀ ਸੰਭਾਵਨਾਵਾਂ ਨੂੰ ਵੀ ਗ੍ਰਹਿਣ ਲਾ ਸਕਦੀ ਹੈ। ਇਸ ਲਈ ਭਾਜਪਾ ਇਕ ਲੰਬੀ ਰਣਨੀਤੀ ਤਹਿਤ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਲਾਂਭੇ ਕਰਨ ਦੀ ਵਿਊਂਤ ਵਿਚ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਥਾਪੜੇ ਬਿਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਪਾਰਟੀ ਤੇ ਗਲਬਾ ਰੱਖਣਾ ਹੁਣ ਜਿਆਦਾ ਦੇਰ ਤੱਕ ਸੰਭਵ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਸ: ਪ੍ਰਕਾਸ਼ ਸਿੰਘ ਬਾਦਲ ਦਾ ਪਾਰਟੀ ਤੋਂ ਪ੍ਰਭਾਵ ਘੱਟਦਾ ਗਿਆ ਇਸ ਪਾਰਟੀ ਦਾ ਅਧਾਰ ਵੀ ਸੁੰਘੜਦਾ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਵਿਚ ਡਿਕਟੇਟਰਸ਼ਿਪ ਇਸ ਪਾਰਟੀ ਦੇ ਪਤਨ ਦਾ ਕਾਰਨ ਬਣ ਰਹੀ ਹੈ।

ਸ੍ਰੀ ਜਾਖੜ ਨੇ ਭਾਜਪਾ ਦੀ ਰਣਨੀਤੀ ਦਾ ਜਿਕਰ ਕਰਦਿਆਂ ਕਿਹਾ ਕਿ ਬੇਸ਼ਕ ਬੇਸ਼ੱਕ ਭਾਜਪਾ ਅਕਾਲੀ ਦਲ ਤੋਂ ਨਹੀਂ ਬਲਕਿ ਇਸਦੀ ਵਰਤਮਾਨ ਲੀਡਰਸ਼ਿਪ ਤੋਂ ਹੀ ਪਿੱਛਾ ਛਡਾਉਣਾ ਚਾਹੁੰਦੀ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...