Thursday, March 28, 2024

ਵਾਹਿਗੁਰੂ

spot_img
spot_img

ਭਾਜਪਾ ਆਗੂਆਂ ਦਾ ਵਿਰੋਧ ਜਾਰੀ: ਕਿਸਾਨਾਂ ਨੇ ਹੁਸ਼ਿਆਰਪੁਰ ’ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਘੇਰਿਆ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਜੂਨ, 2021:
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ਦਾ ਸਿਲਸਲਿਾ ਲਗਾਤਾਰ ਜਾਰੀ ਹੈ। ਵੀਰਵਾਰ ਨੂੂੰ ਹੁਸ਼ਿਆਰਪੁਰ ਪੁੱਜੇ ਕੇਂਦਰੀ ਰਾਜ ਮੰਤਰੀ ਨੂੰ ਵੀ ਆਪਣੇ ਹੀ ਪਾਰਲੀਮਾਨੀ ਹਲਕੇ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਸ੍ਰੀ ਸੋਮ ਪ੍ਰਕਾਸ਼ ਹਲਕੇ ਵਿੱਚ ਕੁਝ ਪ੍ਰਾਜੈਕਟਾਂ ਦਾ ਐਲਾਨ ਕਰਨ ਲਈ ਪੀ.ਡਬਲਿਊ.ਡੀ. ਰੈਸਟ ਹਾਊਸ ਵਿੱਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ।

ਕਿਸਾਨਾਂ ਨੂੰ ਇਸ ਦੀ ਭਿਣਕ ਲੱਗਣ ’ਤੇ ਕਿਸਾਨ ਆਗੂ ਮੌਕੇ ’ਤੇ ਪੁੱਜੇ ਜਿਨ੍ਹਾਂ ਨੂੰ ਪੁਲਿਸ ਵੱਲੋਂ ਲਗਾਏ ਹੋਏ ਬੈਰੀਕੇਡਾਂ ’ਤੇ ਰੋਕਿਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਨਾ ਕੇਵਲ ਭਾਜਪਾ ਅਤੇ ਸ੍ਰੀ ਸੋਮ ਪ੍ਰਕਾਸ਼ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖ਼ੇਤੀ ਕਾਨੂੰਨ ਰੱਦ ਕਰਵਾਉਣ ਸੰਬੰਧੀ ਨਾਅਰੇ ਲਾਏ ਗਏ ਸਗੋਂ ਉਨ੍ਹਾਂ ਨੂੰ ਕਾਲੇ ਝੰਡੇ ਵੀ ਵਿਖ਼ਾਏ ਗਏ ਅਤੇ ਉਨ੍ਹਾਂ ਦਾ ਪੁਤਲਾ ਵੀ ਫ਼ੂਕਿਆ ਗਿਆ।

ਜਿਵੇਂ ਹੀ ਕਿਸਾਨ ਮੌਕੇ ’ਤੇ ਪੁੱਜੇ ਤਾਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਬੜੀ ਮੁਸ਼ਕਿਦਲ ਨਾਲ ਸ੍ਰੀ ਸੋਮ ਪ੍ਰਕਾਸ਼ ਨੂੰ ਮੌਕੇ ਤੋਂ ਪੁਲਿਸ ਨੇ ਰਵਾਨਾ ਕਰਵਾਇ!ਆ। ਇਹ ਵੀ ਖ਼ਬਰ ਹੈ ਕਿ ਇਸ ਤੋਂ ਬਾਅਦ ਕਿਸਾਨਾਂ ਨੇ ਚੱਬੇਵਾਲ ਅਤੇ ਮਾਹਲਪੁਰ ਵਿਖ਼ੇ ਵੀ ਸ੍ਰੀ ਸੋਮ ਪ੍ਰਕਾਸ਼ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖ਼ਾਏ।

ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਉਹ ਡਰਨਗੇ ਨਹੀਂ ਅਤੇ ਲੋਕਾਂ ਵਿੱਚ ਜਾਣਗੇ। ਉਨ੍ਹਾਂਇਹ ਵੀ ਦਾਅਵਾ ਕੀਤਾ ਕਿ ਕਿਸਾਨਾਂ ਦੀ ਆੜ ਵਿੱਚ ਸਿਆਸੀ ਲੋਕ ਇਹ ਸਭ ਕੁਝ ਕਰ ਰਹੇ ਹਨਉਂ

ਉੱਧਰ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖ਼ਬਰ ਮਿਲਦੇ ਸਾਰ ਬੜੇ ਹੀ ਥੋੜ੍ਹੇ ਸਮੇਂ ਅੰਦਰ ਸ੍ਰੀ ਸੋਮ ਪ੍ਰਕਾਸ਼ ਨੂੰਘੇਰ ਕੇ ਆਪਣਾ ਰੋਸ ਪ੍ਰਗਟਾਇਆ ਹਾਲਾਂਕਿ ਉਹ ਤਾਂ ਝੋਨੇ ਦੀ ਲਵਾਈ ਸੰਬੰਧੀ ਤਿਆਰੀਆਂ ਵਿੱਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਪ੍ਰੋਗਰਾਮ ਅਨੁਸਾਰ ਕਿਸੇ ਵੀ ਭਾਜਪਾ ਆਗੂ ਨੂੰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੜਣ ਨਹੀਂ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...