Friday, March 29, 2024

ਵਾਹਿਗੁਰੂ

spot_img
spot_img

ਭਾਜਪਾ ਆਗੂ ਆਰ.ਪੀ. ਸਿੰਘ ਦਾ ਸ਼੍ਰੋਮਣੀ ਕਮੇਟੀ ਖਿਲਾਫ਼ ਧਰਮ ਪ੍ਰੀਵਰਤਨ ਸੰਬਧੀ ਵਿਵਾਦਤ ਬਿਆਨ ਡੂੰਘੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ  
ਅੰਮ੍ਰਿਤਸਰ, 1 ਅਗਸਤ, 2022 –
ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਵਰਤਨ ਦੇ ਮਾਮਲੇ ਵਿਚ ਸ੍ਰੀ ਆਰ.ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ, ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਪਏ ਕੇਸ ’ਤੇ ਪਹਿਲ ਦੇ ਅਧਾਰ ’ਤੇ ਕਾਰਵਾਈ ਕਰਵਾਉਣ।

ਉਨ੍ਹਾਂ ਕਿਹਾ ਕਿ ਧਰਮ ਪਰਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਸਵਾਲ ਖੜ੍ਹੇ ਕਰਨੇ ਕੋਈ ਆਮ ਪ੍ਰਤੀਕਰਮ ਨਾ ਹੋ ਕੇ ਪ੍ਰਾਪੇਗੰਡਾ ਤਹਿਤ ਇਕ ਸੋਚੀ ਸਮਝੀ ਸਾਜ਼ਿਸ਼ ਦੀ ਕੜੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਬਿਨਾ ਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕਾਰਜ ਨਿਰੰਤਰ ਜਾਰੀ ਹਨ, ਪਰੰਤੂ ਸ੍ਰੀ ਆਰ.ਪੀ. ਸਿੰਘ ਵਰਗੇ ਕੁਝ ਲੋਕ ਸਿੱਖ ਕੌਮ ਦੀ ਵਕਾਰੀ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ।

ਸ੍ਰੀ ਆਰ.ਪੀ. ਸਿੰਘ ਵੱਲੋਂ ਧਰਮ ਪਰਵਰਤਨ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਸਵਾਲ ਖੜ੍ਹੇ ਕਰਨਾ ਨਿੰਦਣਯੋਗ ਹੈ, ਜਿਸ ਦੀ ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸੰਵਿਧਾਨਕ ਸੰਸਥਾ ਹੈ, ਜੋ ਬੀਤੇ 100 ਸਾਲ ਤੋਂ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਸ਼੍ਰੋਮਣੀ ਕਮੇਟੀ ਦੀਆਂ ਵੱਡੀਆਂ ਪ੍ਰਾਪਤੀਆਂ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਬੁਲਾਰੇ ਸ੍ਰੀ ਆਰ.ਪੀ. ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਜਾਕ ਵਜੋਂ ਲੈ ਕੇ ਇਸ ਦਾ ਨਾਂ ਵਿਗਾੜਨ ਦੀ ਗੱਲ ਕਰਨੀ ਉਸ ਦੀ ਗੈਰ-ਜੁੰਮੇਵਾਰਾਨਾ ਹਰਕਤ ਹੈ, ਜਿਸ ਨੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਕਿ ਜਿਸ ਧਰਮ ਪਰਵਰਤਨ ਦੇ ਮਾਮਲੇ ’ਤੇ ਸ੍ਰੀ ਆਰ.ਪੀ. ਸਿੰਘ ਗੱਲ ਕਰ ਰਹੇ ਹਨ, ਉਹ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਦੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਲਿਖਤੀ ਤੌਰ ’ਤੇ ਭੇਜਿਆ ਜਾ ਚੁੱਕਾ ਹੈ, ਜਿਸ ਆਧਾਰ ’ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਇਸਾਈ ਧਰਮ ਦੇ ਪ੍ਰਤੀਨਿਧਾਂ ਨਾਲ ਲੰਘੀ 16 ਜੂਨ ਨੂੰ ਬੈਠਕ ਵੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਆਰ.ਪੀ. ਸਿੰਘ ਧਰਮ ਪਰਵਰਤਨ ਦੇ ਮਾਮਲੇ ਵਿਚ ਵਾਕਿਆ ਹੀ ਸੰਜੀਦਾ ਹਨ ਤਾਂ ਉਹ ਆਪਣੀ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਕਰਨ ਲਈ ਕਹਿਣ। ਪਰੰਤੂ ਜੇਕਰ ਉਸ ਦਾ ਬਿਆਨ ਕੇਵਲ ਸੁਰਖੀਆਂ ਬਟੋਰਨ ਅਤੇ ਮੁੱਦੇ ਨੂੰ ਸੁਰਖ ਕਰਨ ਲਈ ਹੈ, ਤਾਂ ਇਹ ਬੇਹੱਦ ਮੰਦਭਾਗਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...