Saturday, April 27, 2024

ਵਾਹਿਗੁਰੂ

spot_img
spot_img

ਭਾਜਪਾ ਛੱਡ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ ‘ਆਪ’ ‘ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ, 29 ਜੁਲਾਈ, 2021 –
ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ ‘ਆਪ’ ‘ਚ ਸ਼ਾਮਲ ਹੋ ਗਏ।

ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ।

ਹਰਪਾਲ ਸਿੰਘ ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਬੱਬੀ ਚੌਧਰੀ ਦਾ ਪਰਿਵਾਰ ਦੁਆਬਾ ਖੇਤਰ ਦਾ ਸਤਿਕਾਰਤ ਪਰਿਵਾਰ ਹੈ।

ਉਨਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ 4 ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੇ ਹਨ।

ਬੱਬੀ ਚੌਧਰੀ ਨੇ ਕਿਹਾ ਕਿ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...