Wednesday, April 17, 2024

ਵਾਹਿਗੁਰੂ

spot_img
spot_img

ਭਾਜਪਾ ਦਾ ਮਾਨ ਤੋਂ ਸੁਆਲ; ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?

- Advertisement -

ਯੈੱਸ ਪੰਜਾਬ
ਚੰਡੀਗਡ਼੍ਹ, 20 ਮਈ, 2022 –
ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਬੇਅਦਬੀ ਅਤੇ ਉਸ ਤੋਂ ਬਾਅਦ ਹੋਈ ਪੁਲੀਸ ਫਾਇਰਿੰਗ ਲਈ ਜ਼ਿੰਮੇਵਾਰਾਂ ਨੂੰ ਸਰਕਾਰ ਬਣਨ ਤੋਂ 24 ਘੰਟਿਆਂ ਅੰਦਰ ਜੇਲ੍ਹ ਭੇਜਿਆ ਜਾਵੇਗਾ।

ਇੱਥੇ ਜਾਰੀ ਇਕ ਬਿਆਨ ਚ, ਸੂਬਾ ਭਾਜਪਾ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਸਾਬਕਾ ਆਈਪੀਐਸ ਅਫ਼ਸਰ ਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਤਾਜ਼ਾ ਦੋਸ਼ਾਂ ਦਾ ਜ਼ਿਕਰ ਕੀਤਾ ਹੈ ਕਿ ਆਪ ਸਰਕਾਰ ਬੇਅਦਬੀ ਅਤੇ ਪੁਲੀਸ ਫਾਇਰਿੰਗ ਦੇ ਮਾਮਲਿਆਂ ਤੇ ਧਿਆਨ ਨਹੀਂ ਦੇ ਰਹੀ ਹੈ ਤੇ ਇਨ੍ਹਾਂ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਰਮਾ ਨੇ ਮਾਨ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਆਪ ਸੱਤਾ ਚ ਆਉਂਦੀ ਹੈ ਤਾਂ ਬੇਅਦਬੀ ਤੇ ਜ਼ਿੰਮੇਵਾਰਾਂ ਨੂੰ 24 ਘੰਟਿਆਂ ਅੰਦਰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਪੁੱਛਿਆ ਕਿ ਤੁਹਾਨੂੰ ਸੱਤਾ ਚ ਆਏ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਅਜਿਹੇ ਚ ਤੁਹਾਡੇ ਵਾਅਦੇ ਦਾ ਕੀ ਬਣਿਆ?

ਭਾਜਪਾ ਆਗੂ ਨੇ ਮਾਨ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਅਦਬੀ ਦੇ ਜ਼ਿੰਮੇਵਾਰਾਂ ਨੂੰ ਕਦੇ ਨਹੀਂ ਭੁਲਾਇਆ ਹੈ। ਬਿਹਤਰ ਹੋਵੇਗਾ ਕਿ ਤੁਸੀਂ ਕਾਰਵਾਈ ਕਰੋ ਜਾਂ ਫਿਰ ਪਿਛਲੇ ਸ਼ਾਸਕਾਂ ਦੀ ਤਰ੍ਹਾਂ ਅੰਜਾਮ ਭੁਗਤਣ ਨੂੰ ਤਿਆਰ ਹੋ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਪੁਲੀਸ ਦਾ ਸਿਆਸੀ ਵਿਰੋਧੀਆਂ ਖ਼ਿਲਾਫ਼ ਦੁਸ਼ਮਣੀ ਦੇ ਤਹਿਤ ਮਾਮਲੇ ਦਰਜ ਕਰਨ ਲਈ ਇਸਤੇਮਾਲ ਕਰਨ ਦੀ ਬਜਾਏ, ਬੇਅਦਬੀ ਅਤੇ ਬੇਗੁਨਾਹ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਦੀ ਫਾਇਰਿੰਗ ਦੇ ਗੁਨਾਹਗਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਇਸਤੇਮਾਲ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...