Wednesday, April 24, 2024

ਵਾਹਿਗੁਰੂ

spot_img
spot_img

ਭਾਜਪਾ ਦੀ ਬੋਲੀ ਬੋਲ ਪੰਜਾਬੀਆਂ ਨੂੰ ਵੰਡਣ ਦੀ ਭੁੱਲ ਨਾ ਕਰਨ ਕੈਪਟਨ ਅਮਰਿੰਦਰ: ਮੀਤ ਹੇਅਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2021 –
ਪੰਜਾਬ ਦੀ ਸਰਜਮੀਂ ’ਤੇ ਕਿਸਾਨ ਸੰਘਰਸ਼ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ’ਤੇ ਸਵਾਲਾਂ ਨਾਲ ਹਮਲਾ ਬੋਲਿਆ ਹੈ। ‘ਆਪ’ ਨੇ ਇਹ ਇਲਜ਼ਾਮ ਵੀ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਬੋਲੀ ਬੋਲ ਰਹੇ ਹਨ ਅਤੇ ਸੂਬੇ ਦੇ ਲੋਕਾਂ ’ਚ ਵੰਡੀਆਂ ਪਾਉਣ ਵਾਲੀ ਸ਼ਰਾਰਤੀ ਬਿਆਨਬਾਜ਼ੀ ਕਰ ਰਹੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ, ‘ਮੁੱਖ ਮੰਤਰੀ ਵੱਲੋਂ ਪੰਜਾਬ ਦੀ ਸਰਜਮੀਂ ’ਤੇ ਕਿਸਾਨੀ ਸੰਘਰਸ਼ ਨੂੰ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨੂੰ ਵੱਡੀ ਢਾਅ ਲਾਉਣ ਵਾਲਾ ਕਰਾਰ ਦੇਣਾ ਅਤਿ ਮੰਦਭਾਗਾ, ਗ਼ੈਰ- ਜ਼ਰੂਰੀ ਅਤੇ ਗ਼ੈਰ- ਜ਼ਿੰਮੇਦਾਰਨਾ ਬਿਆਨ ਹੈ, ਕਿਉਂਕਿ ਆਪਣੀ ਅਤੇ ਖੇਤੀਬਾੜੀ ਦੀ ਹੋਂਦ ਦੀ ਲੜਾਈ ਲੜ ਰਿਹਾ ਅੰਨਦਾਤਾ ਕਿਸੇ ਸ਼ੌਂਕ ਦੀ ਪੂਰਤੀ ਲਈ ਸੰਘਰਸ਼ ਨਹੀਂ ਕਰ ਰਿਹਾ, ਸਗੋਂ ਮਜ਼ਬੂਰੀ ਨਾਲ ਕਰ ਰਿਹਾ ਹੈ।

ਜੇ ਕੇਂਦਰ ਸਰਕਾਰ ਆਪਣੀ ਅੜੀ ਛੱਡ ਕੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਕੇ ਫ਼ਸਲਾਂ ਦੇ ਯਕੀਨੀ ਮੰਡੀਕਰਨ ਅਤੇ ਐਮ.ਐਸ.ਪੀ ਨੂੰ ਕਾਨੂੰਨੀ ਦਾਇਰੇ ਵਿੱਚ ਲੈ ਆਉਂਦੀ ਹੈ ਤਾਂ ਕਿਸਾਨ ਤੁਰੰਤ ਸੜਕਾਂ ਤੋਂ ਉਠ ਕੇ ਆਪਣੇ ਖੇਤਾਂ ’ਚ ਵਾਪਸ ਕੰਮ ਲੱਗ ਜਾਣਗੇ।’

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਕਾਂਗਰਸ ਦੱਸੇ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਫ਼ੈਸਲਾਕੁੰਨ ਦਬਾਅ ਬਣਾਉਣ ਲਈ ਉਨ੍ਹਾਂ ਕਿਹਾੜਾ ਠੋਸ ਕਦਮ ਚੁੱਕਿਆ? ਕੀ ਕੈਪਟਨ ਦੱਸਣਗੇ ਕਿ ਖੇਤੀ ਕਾਨੂੰਨਾਂ ਬਾਰੇ ਨੀਤੀ ਆਯੋਗ ਦੀਆਂ ਬੈਠਕਾਂ ’ਚ ਉਨ੍ਹਾਂ ਬਤੌਰ ਮੈਂਬਰ ਮੁੱਖ ਮੰਤਰੀ ਵਿਰੋਧ ਕਿਉਂ ਨਹੀਂ ਕੀਤਾ?

ਕੀ ਮੁੱਖ ਮੰਤਰੀ ਪੰਜਾਬ ਸਪੱਸ਼ਟ ਕਰਨਗੇ ਕਿ ਖੇਤੀ ਕਾਨੂੰਨਾਂ ਬਾਰੇ ਹੋਈ ਸਰਬ ਪਾਰਟੀ ਬੈਠਕ (ਜਿਸ ਵਿੱਚ ਅਕਾਲੀ ਦਲ ਬਾਦਲ ਵੱਲੋਂ ਸਖਬੀਰ ਸਿੰਘ ਬਾਦਲ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਵਕਾਲਤ ਕਰ ਰਹੇ ਸਨ) ਵਿੱਚ ਕੀਤੇ ਵਾਅਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਵਫ਼ਦ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਕਿਉਂ ਭੱਜ ਗਏ? ਕੀ ਕੈਪਟਨ ਅਮਰਿੰਦਰ ਸਿੰਘ ਕਬੂਲ ਕਰਦੇ ਹਨ ਕਿ ਕਿਸਾਨੀ ਸੰਘਰਸ਼ ਵੱਲੋਂ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀ ਟਿੱਪਣੀ ਪ੍ਰਧਾਨ ਮੰਤਰੀ ਦਫ਼ਤਰ ਨੇ ਭੇਜੀ ਹੈ? ਕੀ ਮੁੱਖ ਮੰਤਰੀ ਦੱਸਣਗੇ ਕਿ ਪੰਜਾਬ ’ਚ ਸਿਰਫ਼ ਕਿਸਾਨ ਹੀ ਰੋਸ ਪ੍ਰਦਰਸ਼ਨ ਕਰ ਰਹੇ ਹਨ?’’

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅੱਜ ਅੰਨਦਾਤਾ ਤੋਂ ਇਲਾਵਾ ਮਜ਼ਦੂਰ, ਬੇਰੁਜ਼ਗਾਰ ਅਧਿਆਪਕ – ਲਾਇਨਮੈਨ, ਮੁਲਾਜ਼ਮ, ਪੈਨਸ਼ਨਰ, ਆੜਤੀ, ਵਪਾਰੀ-ਕਾਰੋਬਾਰੀ, ਡਾਕਟਰ, ਨਰਸਾਂ, ਵੈਟਨਰੀ ਡਾਕਟਰ, ਸਟਾਫ਼, ਯੂਨੀਵਰਸਿਟੀਆਂ ਦੇ ਪ੍ਰੋਫ਼ੈਸਰ ਅਤੇ ਨਾਨ-ਟੀਚਿੰਗ ਸਟਾਫ਼, ਬੁੱਧੀਜੀਵੀ, ਮੈਡਲ ਜੇਤੂ ਖਿਡਾਰੀ ਅਤੇ ਪੈਰਾ- ਉਲੰਪਿਕ ਖਿਡਾਰੀ, ਅੰਗਹੀਣ, ਸਰਪੰਚ, ਨੰਬਰਦਾਰ, ਪਟਵਾਰੀ, ਡਰਾਇਵਰ- ਕੰਡਕਟਰ, ਅਗਾਂਣਵਾੜੀ ਤੇ ਆਸ਼ਾ ਵਰਕਰਜ਼, ਵਿਦਿਆਰਥੀ, ਸਾਬਕਾ ਫ਼ੌਜੀ, ਹੋਮਗਰਾਡ ਜਵਾਨ, ਮਨਰੇਗਾ ਵਰਕਰਾਂ ਸਮੇਤ ਆਜ਼ਾਦੀ ਘੁਲਾਟੀਏ ਪਰਿਵਾਰ ਤੱਕ ਵੀ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੜਕਾਂ ਅਤੇ ਸਰਕਾਰੀ ਦਫ਼ਤਰਾਂ ਸਾਹਮਣੇ ਰੋਸ ਧਰਨਿਆਂ ’ਤੇ ਬੈਠੇ ਹਨ।

ਉਨ੍ਹਾਂ ਸਵਾਲ ਕੀਤਾ, ‘‘ਕੀ ਇਹ ਸਭ ਵੀ ਪੰਜਾਬ ਦੀ ਧਰਤੀ ਦੀ ਥਾਂ ਦਿੱਲੀ ਦੀਆਂ ਬਰੂਹਾਂ ’ਤੇ ਬੈਠਣ, ਜਦੋਂਕਿ ਇਹਨਾਂ ਦੇ ਮਸਲੇ ਪੰਜਾਬ ਸਰਕਾਰ ਨੇ ਹੱਲ ਕਰਨੇ ਹਨ? ਕੀ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਸੰਗਤ ਨੂੰ ਇਨਸਾਫ਼ ਦੀ ਮੰਗ ਕਰਦਿਆਂ ਲੱਗੇ ਧਰਨਿਆਂ ਲਈ ਮੌਜ਼ੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਨਹੀਂ ਹੈ?

‘ਆਪ’ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਲਈ ਸੁਹਿਰਦ ਹੁੰਦੇ ਤਾਂ ਪੰਜਾਬ ਅੱਜ ‘ਧਰਨਿਆਂ ਦੀ ਧਰਤੀ’ ਨਾ ਬਣਦਾ।

ਇਸੇ ਤਰ੍ਹਾਂ ਬਾਦਲਾਂ ਵੱਲੋਂ ਸ਼ੁਰੂ ਕੀਤੇ ਸੂਬੇ ਦੇ ਸਰੋਤਾਂ ਅਤੇ ਲੋਕਾਂ ਨੂੰ ਲੁੱਟ ਰਹੇ ਬਿਜਲੀ ਮਾਫ਼ੀਆ, ਰੇਤ ਮਾਫੀਆ, ਨਸ਼ਾ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਮੰਡੀ ਮਾਫ਼ੀਆ, ਜ਼ਮੀਨ ਮਾਫ਼ੀਆ, ਕੇਬਲ ਮਾਫ਼ੀਆ, ਨਿੱਜੀ ਸਿੱਖਿਆ ਅਤੇ ਸਿਹਤ ਮਾਫ਼ੀਆ ਨੂੰ ਕੈਪਟਨ ਅੱਜ ਤੋਂ 4 ਸਾਲ ਪਹਿਲਾਂ ਕੁਚਲ ਦਿੰਦੇ, ਪ੍ਰੰਤੂ ਕੈਪਟਨ ਨੇ ਸੱਤਾ ਸੰਭਾਲਦਿਆਂ ਹੀ ਬਾਦਲਾਂ ਦੇ ਮਾਫ਼ੀਆ ਦੀ ਕਮਾਨ ਆਪਣੇ ਹੱਥ ਲੈ ਲਈ। ਇਸ ਲਈ ਕੈਪਟਨ ਨੇ ਮਾਫ਼ੀਆ ਰਾਜ ਨੂੰ ਪੰਜਾਬ ਤੋਂ ਬਾਹਰ ਨਹੀਂ ਭੇਜਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...