Saturday, April 20, 2024

ਵਾਹਿਗੁਰੂ

spot_img
spot_img

ਭਾਜਪਾ ਦੇ ਹਿਟਲਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਬੀ.ਐਸ.ਐਫ.ਵਾਲੇ ਫ਼ੈਸਲੇ ’ਤੇ ਬੋਲੇ ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 15 ਅਕਤੂਬਰ, 2021 –
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸਭ ਤੋਂ ਪਹਿਲਾਂ ਸਮੂਹ ਪੰਜਾਬੀਆਂ ਅਤੇ ਦੇਸ਼ਵਾਸੀਆਂ ਨੂੰ ਵਿਜੈ ਦਸ਼ਮੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਹਿਦ ਲੈਣਾ ਚਾਹੀਦਾ ਹੈ ਕਿ ਦੇਸ਼ ਤੇ ਸੂਬੇ ਵਿੱਚ ਜੋ ਬੁਰਾਈ ਵਾਲੀਆਂ ਤਾਕਤਾਂ ਹਨ ਉਨ੍ਹਾਂ ਨੂੰ ਹਰਾਕੇ ਸੱਚ ਦਾ ਸਾਥ ਦੇਣ ਵਾਲਿਆਂ ਦਾ ਸਾਥ ਦੇਵਾਂਗੇ।

ਸ. ਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ, ਅਸਾਮ ਅਤੇ ਪੱਛਮੀ ਬੰਗਾਲ ਦੀਆਂ ਸਰਹੱਦਾਂ ਦਾ ਦਾਇਰਾ 50-50 ਕਿਲੋਮੀਟਰ ਕਰਕੇ ਬੀ.ਐਸ.ਐਫ ਹਵਾਲੇ ਕੀਤੇ ਜਾਣ ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਿਸਨੂੰ ਲੋਕ ਬੁਰੀ ਤਰ੍ਹਾਂ ਨਾਲ ਨਕਾਰ ਰਹੇ ਹਨ, ਹੁਣ ਧੱਕੇ ਦੇ ਨਾਲ ਦੇਸ਼ ਦੇ ਸਰਹੱਦੀ ਸੂਬਿਆਂ ਤੇ ਕਬਜ਼ਾ ਕਰਨ ਦੀ ਨੀਤੀ ਤੇ ਆ ਗਈ ਹੈ ਅਤੇ ਉਸੇ ਦਾ ਹੀ ਨਤੀਜਾ ਹੈ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਬੀ.ਐਸ.ਐਫ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਦੇਸ਼ ਦੇ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਜੋਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ ਜਦਕਿ ਲੱਦਾਖ ਦਾ ਕੁੱਝ ਹਿੱਸਾ ਚੀਨ ਅਤੇ ਅਫਗਾਨਿਸਤਾਨ ਨਾਲ ਜਾ ਲੱਗਦਾ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਸਿੱਕਿਮ ਅਤੇ ਅਰੁਣਾਚਲ ਪ੍ਰਦੇਸ਼ ਚੀਨ ਦੇ ਨਾਲ ਲੱਗਦੇ ਹਨ ਅਤੇ ਉਤਰਾਖੰਡ, ਉਤਰਪ੍ਰਦੇਸ਼, ਬਿਹਾਰ, ਸਿੱਕਿਮ ਤੇ ਪੱਛਮੀ ਬੰਗਾਲ ਨੇਪਾਲ ਦੇ ਨਾਲ ਜਦਕਿ ਸਿੱਕਮ, ਪੱਛਮੀ ਬੰਗਾਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਭੂਟਾਨ ਦੇ ਨਾਲ ਵੀ ਲੱਗਦੇ ਹਨ ਅਤੇ ਅਰੁਣਾਚਲ ਪ੍ਰਦੇਸ਼, ਮਣੀਪੁਰ, ਨਾਗਾਲੈਂਡ ਤੇ ਮਿਜ਼ੋਰਮ ਦੀ ਸਰਹੱਦਾਂ ਮਿਆਂਮਾਰ ਦੇ ਨਾਲ ਲੱਗਦੀਆਂ ਹਨ ਅਤੇ ਮਣੀਪੁਰ, ਮੇਘਾਲਿਆ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ ਵਰਗੇ ਸੂਬੇ ਬੰਗਲਾਦੇਸ਼ ਦੇ ਨਾਲ ਲੱਗਦੇ ਹਨ।

ਇਨ੍ਹਾਂ ਸਾਰੇ 15 ਤੋਂ ਜਿਆਦਾ ਸੂਬਿਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਿਵੇਂ ਹੁਣ 15 ਕਿਲੋਮੀਟਰ ਤੋਂ 50-50 ਕਿਲੋਮੀਟਰ ਤੱਕ ਦਾ ਦਾਇਰਾ ਵਧਾਕੇ ਫੌਜ ਨੂੰ ਸਾਰੀਆਂ ਸ਼ਕਤੀਆਂ ਦੇ ਕੇ ਆਪਣਾ ਏਕਾਧਿਕਾਰ ਜਮਾਉਣ ਦੀ ਕੋਸ਼ਿਸ਼ ਕੀਤੀ ਗਈ, ਹੌਲੀ-ਹੌਲੀ ਇਹ 200/500 ਕਿਲੋਮੀਟਰ ਤੱਕ ਵਧਾ ਕੇ ਦੇਸ਼ ਦੇ ਇਹਨਾਂ ਸਰਹੱਦੀ ਇਲਾਕਿਆਂ ਤੇ ਕੇਂਦਰ ਸਰਕਾਰ ਆਪਣਾ ਕਬਜ਼ਾ ਕਰ ਲਵੇਗੀ ਜੋਕਿ ਸੂਬਿਆਂ ਦੀਆਂ ਸਵਿਧਾਨਕ ਤਾਕਤਾਂ ਤੇ ਇਹ ਸਿੱਧੇ ਤੌਰ ਤੇ ਹਮਲਾ ਹੈ।

ਸ. ਗੜ੍ਹੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਿਟਲਰਸ਼ਾਹੀ ਨੀਤੀਆਂ ਤੇ ਚੱਲ ਰਹੀ ਹੈ ਅਤੇ ਕੇਂਦਰੀਕਰਨ ਕਰਕੇ ਸੂਬਿਆਂ ਦੇ ਅਧਿਕਾਰ ਖਤਮ ਕਰ ਰਹੀ ਹੈ, ਜਿਸਦੀ ਤਾਜ਼ਾ ਉਦਾਹਰਣ ਪੰਜਾਬ ਹੈ ਜਿੱਥੇ ਸੂਬੇ ਦੇ ਮੁੱਖ ਮੰਤਰੀ ਨੂੰ ਡੀ.ਜੀ.ਪੀ, ਐਡਵੋਕੇਟ ਜਨਰਲ ਅਤੇ ਚੀਫ ਸੈਕਰੇਟ੍ਰੀ ਤੱਕ ਲਾਉਣ ਦੀ ਆਗਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਅਧਿਕਾਰ ਖਤਮ ਕਰਨ ਦੀ ਨੀਤੀ ਦੇ ਤਹਿਤ ਹੀ ਇਨ੍ਹਾਂ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਅਤੇ ਤਾਜ਼ਾ ਮਾਮਲਾ ਦਾਇਰਾ ਵਧਾਉਣ ਦਾ ਸਾਹਮਣੇ ਹੈ।

ਉਨ੍ਹਾਂ ਕਿਹਾ ਕਿ ਫੌਜਾਂ ਦਾ ਦਾਇਰਾ ਵਧਾਉਣ ਦਾ ਮਕਸਦ ਸਵਿਧਾਨ ਦੇ ਮੂਲ ਢਾਂਚੇ ਨਾਲ ਛੇੜਛਾੜ ਤੇ ਅਣਐਲਾਨੀ ਐਮਰਜੈਂਸੀ ਹੈ ਅਤੇ ਭਾਜਪਾ ਸਾਰਾ ਦੇਸ਼ ਫੌਜਾਂ ਦੇ ਹਵਾਲੇ ਕਰਕੇ ਹਿਟਲਰਸ਼ਾਹੀ ਲਿਆਉਣਾ ਚਾਹੁੰਦੀ ਹੈ ਅਤੇ ਇਹ ਸਭ ਭਾਜਪਾ ਦੀ ਉਸ ਕੱਟੜਪੰਥੀ ਨੀਤੀ ਦਾ ਹਿੱਸਾ ਹੈ ਜਿਹੜੀ ਨਾਗਪੁਰ ਤੋਂ ਚੱਲਦੀ ਹੈ।

ਸ. ਜਸਵੀਰ ਸਿੰਘ ਗੜ੍ਹੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਕਿਸੇ ਵੀ ਕੀਮਤ ਤੇ ਲੋਕਤੰਤਰੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੇ ਭਾਜਪਾ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...