Friday, March 29, 2024

ਵਾਹਿਗੁਰੂ

spot_img
spot_img

ਭਾਜਪਾ ਨੂੰ ਇਕ ਹੋਰ ਝਟਕਾ, ਕਿਸਾਨ ਵਿੰਗ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡੀ

- Advertisement -

ਯੈੱਸ ਪੰਜਾਬ
ਮੋਗਾ, 24 ਅਕਤੂਬਰ, 2020:
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੂੰ ਇਕ ਹੋਰ ਝਟਕਾ ਲੱਗਾ ਹੈ। ਖ਼ੇਤੀ ਕਾਨੂੰਨਾਂ ਦੇ ਜ਼ਬਰਦਸਤ ਵਿਰੋਧ ਦੇ ਚੱਲਦਿਆਂ ਅੱਜ ਪਾਰਟੀ ਦੇ ਕਿਸਾਨ ਵਿੰਗ ਦੇ ਇੰਚਾਰਜ ਸ: ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ:ਸਰਦੂਲ ਸਿੰਘ ਕੰਗ ਨੇ ਵੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਸ: ਗਿੱਲ ਜੋ ਭਾਜਪਾ ਪੰਜਾਬ ਦੀ ਕਾਰਜਕਾਰਨੀ ਦੇ ਮੈਂਬਰ ਹਨ ਦੋ ਵਾਰ ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਰਹੇ ਹਨ।

ਜ਼ਿਕਰਯੋਗ ਹੈ ਕਿ ਕਿਸਾਨ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ: ਗਿੱਲ ਦੇ ਘਰ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦਾ ਅੱਜ 13ਵਾਂ ਦਿਨ ਸੀ। ਸ: ਗਿੱਲ ਨੇ ਅੱਜ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਪਾਰਟੀ ਤੋਂ ਤੋੜ ਵਿਛੋੜੇ ਦਾ ਐਲਾਨ ਕਰ ਦਿੱਤਾ ਗਿਆ। ਉਹਨਾਂ ਨੇ ਪਾਰਟੀ ਦੀ ਅਹੁਦੇਦਾਰੀ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਆਖ਼ੀ।

ਸ:ਗਿੱਲ ਨੇ ਦਾਅਵਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਲੀਡਰਸ਼ਿਪ ਨੂੰ ਖ਼ੇਤੀ ਕਾਨੂੰਨਾਂ ਤੇ ਪੁਨਰਵਿਚਾਰ ਕਰਨ ਅਤੇ ਇਨ੍ਹਾਂ ਨੂੰ ਵਾਪਸ ਲੈਣ ਲਈ ਕਹਿ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਫ਼ੈਸਲਾ ਲੈਣਾ ਪਿਆ ਹੈ।

ਉਨ੍ਹਾਂ ਨੇ ਭਾਜਪਾ ਛੱਡ ਕੇ ਕਿਸਾਨ ਅੰਦੋਲਨ ਦਾ ਐਲਾਨ ਕੀਤਾ ਅਤੇ ਆਪ ਉਸੇ ਵੇਲੇ ਕਿਸਾਨਾਂ ਦੇ ਸੰਘਰਸ਼ ਅਤੇ ਉਨ੍ਹਾਂ ਦੇ ਧਰਨੇ ਵਿੱਚ ਸ਼ਾਮਲ ਹੋ ਗਏ।

ਸ: ਗਿੱਲ ਨੇ ਆਖ਼ਿਆ ਕਿ ਉਹ ਸਮਝਦੇ ਸਨ ਕਿ ਪਾਰਟੀ ਆਪਣੇ ਫ਼ੈਸਲੇ ਬਾਰੇ ਵਿਚਾਰ ਕਰੇਗੀ ਪਰ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ.ਨੱਢਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਸ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ ਅਤੇ ਉਹ ਸਮਝਦੇ ਹਨ ਕਿ ਸਮਾਂ ਆ ਗਿਆ ਹੈ ਕਿ ਭਾਜਪਾ ਨੂੰ ਅਲਵਿਦਾ ਆਖ਼ੀ ਜਾਵੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...