ਯੈੱਸ ਪੰਜਾਬ
ਨਵੀਂ ਦਿੱਲੀ, 2 ਦਸੰਬਰ, 2022:
ਭਾਰਤੀ ਜਨਤਾ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਸਣੇ ਰਾਜ ਦੇ 6 ਆਗੂਆਂ ਨੂੰ ਰਾਸ਼ਟਰੀ ਅਹੁਦਿਆਂ ਨਾਲ ਨਿਵਾਜਿਆ ਹੈ।
ਇਸ ਸੰਬੰਧੀ ਸ਼ੁੱਕਰਵਾਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਡਾ ਵੱਲੋਂ ਜਾਰੀ ਸੂਚੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਸੁਨੀਲ ਜਾਖ਼ੜ ਨੂੰ ਭਾਜਪਾ ਦੀ ਕੌਮੀ ਕਾਰਜਕਾਰਣੀ ਦੇ ਮੈਂਬਰ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਤਿੰਨ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ੍ਰੀ ਮਨੋਰੰਜਨ ਕਾਲੀਆ ਅਤੇ ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਕੌਮੀ ਕਾਰਜਕਾਰਣੀ ਵਿੱਚ ‘ਸਪੈਸ਼ਲ ਇਨਵਾਈਟੀ’ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।
ਕਾਂਗਰਸ ਦੇ ਕੌਮੀ ਬੁਲਾਰੇ ਰਹੇ ਸ੍ਰੀ ਜੈਵੀਰ ਸ਼ੇਰਗਿੱਲ ਨੂੰ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸੂਚੀ ਵਿੱਚ ਕੇਵਲ ਸ੍ਰੀ ਮਨੋਰੰਜਨ ਕਾਲੀਆ ਹੀ ਇਕ ਐਸੇ ਆਗੂ ਹਨ ਜੋ ਪਹਿਲਾਂ ਤੋਂ ਹੀ ਭਾਜਪਾ ਨਾਲ ਸੰਬੰਧਤ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ