Friday, April 26, 2024

ਵਾਹਿਗੁਰੂ

spot_img
spot_img

ਭਾਜਪਾ ਨੇ ਗਰੀਬ ਭੁਲਾਏ, ਕਾਰਪੋਰੇਟਾਂ ਦੇ ਬਣੇ ਮੋਦੀ; ਤੇਲ ਅਤੇ ਗੈਸ ਕੀਮਤਾਂ ’ਚ ਵਾਧੇ ਖਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ, 1 ਮਾਰਚ, 2021 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਹੋਰ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਖਿਲਾਫ ਰਾਜ ਭਵਨ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਪਰ ਚੰਡੀਗੜ ਪੁਲਿਸ ਵੱਲੋਂ ਐਮਐਲਏ ਹਾਸਟਲ ਦੇ ਬਾਹਰ ਹੀ ਬੈਰੀਕੇਡਿੰਗ ਲਗਾ ਕੇ ਰੋਕਿਆ ਗਿਆ ਤਾਂ ਪਾਰਟੀ ਨੇ ਉਥੇ ਹੀ ਰੋਸ਼ ਪ੍ਰਦਰਸ਼ਨ ਜਾਰੀ ਰੱਖਿਆ।

ਇਸ ਮੌਕੇ ਮਹਿੰਗਾਈ ਤੋਂ ਤ੍ਰਸਦ ਆਮ ਜਨ ਦੀ ਪੀੜਾਂ ਕੇਂਦਰ ਸਰਕਾਰ ਤੱਕ ਪੁਜੱਦੀ ਕਰਨ ਲਈ ਪ੍ਰਦਰਸ਼ਨ ਵਿਚ ਖਾਲੀ ਸਿਲੰਡਰ ਨਾਲ ਪੁੱਜੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ 2014 ਵਿਚ ਗਰੀਬ ਦੇ ਨਾਂਅ ਤੇ ਵੋਟਾਂ ਲੈ ਕੇ ਆਪਣੀ ਸਰਕਾਰ ਬਣਾਈ ਸੀ ਪਰ ਅੱਜ ਇਸ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗਰੀਬਾਂ, ਕਿਸਾਨਾਂ, ਛੋਟੇ ਵਪਾਰੀ ਅਤੇ ਮੱਧ ਵਰਗ ਨੂੰ ਪੂਰੀ ਤਰਾਂ ਨਾਲ ਵਿਸਾਰ ਦਿੱਤਾ ਹੈ ਅਤੇ ਇਹ ਸਰਕਾਰ ਕਾਰਪੋਰੇਟਾਂ ਦੀ ਸਰਕਾਰ ਬਣੀ ਹੋਈ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ 2008 ਵਿਚ ਕੱਚੇ ਤੇਲ ਦੀ ਕੀਮਤ 147 ਡਾਲਰ ਪ੍ਰਤੀ ਬੈਰਲ ਸੀ ਜਦ ਕਿ ਅੱਜ ਇਹ ਲਗਭਗ 60 ਡਾਲਰ ਦੇ ਭਾਂਅ ਹੈ ਜਦ ਕਿ ਹੁਣ ਤਦ ਦੇ ਮੁਕਾਬਲੇ ਕਿਤੇ ਮਹਿੰਗਾ ਤੇਲ ਵੇਚ ਕੇ ਮੋਦੀ ਸਰਕਾਰ ਆਮ ਲੋਕਾਂ ਦੀ ਲੁੱਟ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਡੀਜਲ ਦਾ ਰੇਟ 35 ਰੁਪਏ ਅਤੇ ਪੈਟ੍ਰੋਲ ਦਾ ਰੇਟ 45 ਰੁਪਏ ਸੀ ਜਦ ਕਿ ਹੁਣ ਡੀਜਲ 83 ਰੁਪਏ ਤੇ ਪੈਟ੍ਰੋਲ 92 ਰੁਪਏ ਨੂੰ ਪਾਰ ਕਰ ਚੁੱਕਾ ਹੈ।

ਇਸੇ ਤਰਾਂ ਕਾਂਗਰਸ ਸਰਕਾਰ ਸਮੇਂ ਗੈਸ ਸਿਲੰਡਰ 438 ਰੁਪਏ ਦਾ ਸੀ ਅਤੇ ਹੁਣ ਇਸਦੀ ਕੀਮਤ 860 ਰੁਪਏ ਕਰ ਦਿੱਤੀ ਹੈ। ਉਨਾਂ ਨੇ ਕਿਹਾ ਕਿ ਅੱਜ ਵੀ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋਈ ਕਮੀ ਅਨੁਸਾਰ ਤਾਂ ਡੀਜਲ ਦੀ ਕੀਮਤ 30 ਰੁਪਏ, ਪੈਟਰੋਲ ਦੀ ਕੀਮਤ 35 ਰੁਪਏ ਤੇ ਗੈਸ ਸਿਲੰਡਰ ਦੀ ਕੀਮਤ 300 ਰੁਪਏ ਬਣਦੀ ਹੈ ਪਰ ਮੋਦੀ ਸਰਕਾਰ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਆਮ ਲੋਕਾਂ ਨੂੰ ਲੁੱਟ ਰਹੀ ਹੈ।

ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਪਿੱਛਲੇ 6 ਸਾਲਾਂ ਵਿਚ ਤੇਲ ਤੋਂ 29.46 ਲੱਖ ਕਰੋੜ ਰੁਪਏ ਦਾ ਟੈਕਸ ਵਸੂਲ ਚੁੱਕੀ ਹੈ ਅਤੇ ਇਸ ਵਿਚੋਂ ਨਾ ਤਾਂ ਰਾਜਾਂ ਨੂੰ ਕੁਝ ਦਿੱਤਾ ਹੈ ਅਤੇ ਨਾ ਹੀ ਆਮ ਜਨ ਦੀ ਭਲਾਈ ਲਈ ਕੁੱਝ ਕੀਤਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਜਦ ਸ੍ਰੀ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਉਨਾਂ ਨੇ ਪ੍ਰਾਈਵੇਟ ਕੰਪਨੀਆਂ ਦੇ ਤੇਲ ਪੰਪ ਨਹੀਂ ਸੀ ਚੱਲਣ ਦਿੱਤੇ ਪਰ ਹੁਣ ਨਰਿੰਦਰ ਮੋਦੀ ਸਰਕਾਰ ਪ੍ਰਾਈਵੇਟ ਕੰਪਨੀਆਂ ਦੇ ਪੰਪ ਚਲਾਵਾ ਕੇ ਉਨਾਂ ਨੂੰ ਲਾਭ ਦੇਣ ਲਈ ਲਗਾਤਾਰ ਤੇਲ ਕੀਮਤਾਂ ਵਿਚ ਵਾਧਾ ਕਰ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਜਦ ਤੇਲ ਤੇ ਪ੍ਰਾਈਵੇਟ ਕੰਪਨੀਆਂ ਦਾ ਕੰਟਰੋਲ ਹੈ ਅਤੇ ਖੁਦ ਕੇਂਦਰ ਪੈਟ੍ਰੋਲੀਅਮ ਮੰਤਰੀ ਆਖ ਰਹੇ ਹਨ ਕਿ ਕੀਮਤਾਂ ਤੇ ਸਰਕਾਰ ਦਾ ਕੋਈ ਨਿਯੰਤਰਣ ਨਹੀਂ ਹੈ ਤਾਂ ਫਿਰ ਮੋਦੀ ਸਰਕਾਰ ਦੇ ਨਵੇਂ ਕਾਨੂੰਨਾਂ ਅਨੁਸਾਰ ਜਦ ਆਟੇ ਦਾਲ ਤੇ ਅਜਿਹੇ ਕਾਰਪੋਰੇਟਾਂ ਦਾ ਨਿਯੰਤਰਣ ਹੋ ਗਿਆ ਤਾਂ ਫਿਰ ਆਮ ਜਨ ਨੂੰ ਰੋਟੀ ਕੀ ਭਾਅ ਮਿਲੇਗੀ ਇਸਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਉਨਾਂ ਨੇ ਕਿਹਾ ਕਿ ਇਸੇ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਿਹਾ ਹੈ ਪਰ ਪ੍ਰਧਾਨ ਮੰਤਰੀ ਨਿੱਤ ਦਿਨ ਸੰਘਰਸ਼ ਕਰ ਰਹੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ।

ਉਨਾਂ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਹ ਪ੍ਰਦਰਸ਼ਨ ਇਸੇ ਲਈ ਉਲੀਕਿਆ ਗਿਆ ਹੈ ਕਿ ਰਾਜਪਾਲ ਸੂਬੇ ਦੇ ਲੋਕਾਂ ਦੀ ਪੀੜਾ ਕੇਂਦਰ ਸਰਕਾਰ ਤੱਕ ਪੁੱਜਦੀ ਕਰਨ। ਇਸ ਮੌਕੇ ਉਨਾਂ ਨੇ ਸੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੇ ਵੀ ਤੰਜ ਕਸਿਆ ਜੋ ਲੋਕਾਂ ਨਾਲ ਜੁੜੇ ਸਰੋਕਾਰਾਂ ਨੂੰ ਚੁੱਕਣ ਦੀ ਬਜਾਏ ਭਾਜਪਾ ਦੇ ਏਂਜਡੇ ਨੂੰ ਲਾਗੂ ਕਰਨ ਵਿਚ ਲੱਗੀਆਂ ਹੋਈਆਂ ਹਨ।

ਉਨਾਂ ਨੇ ਕਿਹਾ ਕਿ ਇਹ ਪਾਰਟੀਆਂ ਕੇਂਦਰ ਸਰਕਾਰ ਵੱਲੋਂ ਵਧਾਈ ਜਾ ਰਹੀ ਮਹਿੰਗਾਈ ਖਿਲਾਫ ਨਹੀਂ ਬੋਲ ਰਹੀਆਂ ਹਨ। ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਚਿੱਟੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਕਰਨ ਸਬੰਧੀ ਦਿੱਤੇ ਬਿਆਨ ਤੇ ਉਨਾਂ ਨੇ ਇੰਨਾਂ ਪਾਰਟੀਆਂ ਦੇ ਆਗੂਆਂ ਨੂੰ ਚਿੱਟੇ ਦੇ ਸੌਦਾਗਰਾਂ ਦੇ ਨਾਂਅ ਜਨਤਕ ਕਰਨ ਲਈ ਵੰਗਾਰਿਆ। ਉਨਾਂ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ 10 ਸਾਲ ਦੇ ਅਕਾਲੀ ਭਾਜਪਾ ਦੇ ਰਾਜ ਵਿਚ ਨਸ਼ੇ ਦੇ ਸੌਦਾਗਰ ਕਿਸ ਤਰਾਂ ਵਧੇ ਸਨ ਜਦ ਕਿ ਕੈਪਟਨ ਸਰਕਾਰ ਬਣਨ ਤੇ ਇੰਨਾਂ ਨੂੰ ਨੱਥ ਪਾਈ ਗਈ ਹੈ।

ਉਨਾਂ ਨੇ ਆਪ ਪਾਰਟੀ ਦੇ ਖੇਤੀ ਬਿੱਲਾਂ ਤੇ ਦੋਹਰੇ ਕਿਰਦਾਰ ਨੂੰ ਨੰਗਾ ਕਰਦਿਆਂ ਕਿਹਾ ਕਿ ਇਕ ਪਾਸੇ ਦਿੱਲੀ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਹੈ ਦੂਜੇ ਪਾਸੇ ਇਸਦੇ ਦਿੱਲੀ ਦੇ ਮੁੱਖ ਮੰਤਰੀ ਵਿਧਾਨ ਸਭਾ ਵਿਚ ਇੰਨਾਂ ਕਾਨੂੰਨਾਂ ਨੂੰ ਫਾੜਨ ਦਾ ਡਰਾਮਾ ਕਰਦੇ ਹਨ। ਉਨਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਆਪ ਪਾਰਟੀਆਂ ਲੋਕਾਂ ਦੇ ਸਰੋਕਾਰਾਂ ਨਾਲੋਂ ਟੁੱਟ ਚੁੱਕੀਆਂ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...