- Advertisement -
ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022:
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 27 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਇਹ ਤੀਜੀ ਸੂਚੀ ਹੈ।
ਭਾਜਪਾ ਵੱਲੋਂ ਪਹਿਲਾਂ 34 ਉਮੀਦਵਾਰਾਂ, ਫ਼ਿਰ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਟਿਕਟ ਐਲਾਨੀ ਗਈ ਅਤੇ ਹੁਣ 27 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤਰ੍ਹਾਂ ਪਾਰਟੀ ਵੱਲੋਂ ਗਠਜੋੜ ਤਹਿਤ ਲੜੇ ਜਾਣ ਵਾਲੀਆਂ 65 ਸੀਟਾਂ ਵਿੱਚੋਂ 62 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
- Advertisement -