Tuesday, April 23, 2024

ਵਾਹਿਗੁਰੂ

spot_img
spot_img

ਭਾਜਪਾ ਵੱਲੋਂ ਵੱਖ-ਵੱਖ ਰਾਜਾਂ ’ਚ ਜਾਇਦਾਦ ਦੀ ਮਲਕੀਅਤ ਬਾਰੇ ਦੋਗਲੇਪਨ ਤੋਂ ਫ਼ਿਰਕੂਵਾਦ ਦੀ ਬੋਅ ਆਉਂਦੀ ਹੈ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਕਤੂਬਰ, 2020:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਕੀ ਇਹ ਹੈਰਾਨੀਜਨਕ ਨਹੀਂ ਕਿ ਕੋਈ ਵੀ ਪੰਜਾਬ ਤੇ ਹੁਣ ਜੰਮੂ ਅਤੇ ਕਸ਼ਮੀਰ ਵਿਚ ਜ਼ਮੀਨ ਤੇ ਹੋਰ ਜਾਇਦਾਦ ਖਰੀਦ ਅਤੇ ਵੇਚ ਸਕਦਾ ਹੈ ਜਿਥੇ ਕਿ ਦੇਸ਼ ਦੀਆਂ ਦੋ ਘੱਟ ਗਿਣਤੀਆਂ ਬਹੁ ਗਿਣਤੀ ਵਿਚ ਹਨ ਜਦਕਿ ਪੰਜਾਬੀਆਂ ਨੂੰ ਹੋਰਨਾਂ ਰਾਜਾਂ ਖਾਸ ਤੌਰ ‘ਤੇ ਗੁਜਰਾਤ ਅਤੇ ਰਾਜਸਥਾਨ ਵਿਚ ਇਹ ਹੱਕ ਦੇਣ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਹਿਮਾਚਲ ਪ੍ਰਦੇਸ ਵਿਚ ਕੋਈ ਵੀ ਭਾਰਤੀ ਖੇਤੀਬਾੜੀ ਜ਼ਮੀਨ ਕਿਉਂ ਨਹੀਂ ਖਰੀਦ ਸਕਦਾ ? ਉਹਨਾਂ ਸਵਾਲ ਕੀਤਾ ਕਿ ਕੀ ਹਿਮਾਚਲ ਪ੍ਰਦੇਸ਼ ਦੇਸ਼ ਦਾ ਹਿੱਸਾ ਨਹੀਂ ਹੈ ?

ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਵਾਸਤੇ ਗੁਜਰਾਤ ਅਤੇ ਰਾਜਸਥਾਨ ਵਿਚ ਤਾਂ ਮੁਸ਼ਕਿਲਾਂ ਹੋਰ ਜ਼ਿਆਦਾ ਹੈ ਭਾਵੇਂ ਸਾਡੇ ਕਿਸਾਨਾਂ ਨੂੰ ਦੇਸ਼ ਦੇ ਹੋਰ ਭਾਗਾਂ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੇ ਰਾਜ ਵਿਚ ਪੰਜਾਬੀ ਕਿਸਾਨਾਂ ਜਿਹਨਾਂ ਨੇ ਦਹਾਕਿਆਂ ਦੀ ਮਿਹਨਤ ਸਦਕਾ ਬੰਜ਼ਰ ਜ਼ਮੀਨਾਂ ਆਬਾਦ ਕੀਤੀਆਂ ਤੇ ਇਹਨਾਂ ਨੂੰ ਉਪਜਾਊ ਜ਼ਮੀਨ ਬਣਾਇਆ, ਨੂੰ ਵੀ ਮੁਸ਼ਕਿਲਾਂ ਦਰਪੇਸ਼ ਹਨ।

ਉਹਨਾਂ ਕਿਹਾ ਕਿ ਇਹ ਲੋਕ 60ਵਿਆਂ ਦੇ ਦਹਾਕੇ ਵਿਚ ਕੱਛ ਖੇਤਰ ਵਿਚ ਗਏ ਸਨ ਜਿਥੇ ਇਹਨਾਂ ਨੂੰ ਸੂਬਾ ਸਰਕਾਰ ਨੇ ਸੱਦਿਆ ਸੀ ਜਦੋਂ ਕੋਈ ਵੀ ਉਥੇ ਜਾਣ ਨੂੰ ਤਿਆਰ ਨਹੀਂ ਸੀ।

ਉਹਨਾਂ ਕਿਹਾ ਕਿ ਜਦੋਂ ਪੰਜਾਬੀ ਕਿਸਾਨਾਂ ਨੇ ਬੰਜ਼ਰ ਜ਼ਮੀਨਾਂ ਨੂੰ ਉਪਜਾਊ ਜ਼ਮੀਨਾਂ ਵਿਚ ਤਬਦੀਲ ਕਰ ਦਿੱਤਾ ਤਾਂ ਉਹਨਾਂ ਨੂੰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਵਿਚੋਂ ਬਾਹਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਾਈ ਕੋਰਟ ਦੇ ਹੁਕਮ ਦਾ ਸਨਮਾਨ ਕਰਨ ਦੀ ਥਾਂ ਗੁਜਰਾਤ ਦੀ ਭਾਜਪਾ ਸਰਕਾਰ ਨੇ ਮਾਮਲਾ ਸੁਪਰੀਮ ਕੋਰਟ ਵਿਚ ਲਿਜਾ ਕੇ ਪੰਜਾਬੀ ਕਿਸਾਨਾਂ ਨੂੰ ਉਹਨਾਂ ਦੇ ਹਾਲਾਤਾਂ ‘ਤੇ ਛੱਡ ਦਿੱਤਾ।

ਅਕਾਲੀ ਆਗੂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਮਾਮਲੇ ਵਿਚ ਵੀ ਪੰਜਾਬੀਆਂ ਨਾਲ ਵਿਤਕਰਾ ਜਾਰੀ ਹੈ ਕਿਉਂਕਿ ਉਹਨਾਂ ਦੀ ਮਾਂ ਬੋਲੀ ਨਾਲ ਵਿਤਕਰਾ ਕੀਤਾ ਗਿਆ ਤੇ ਇਸਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਗਿਆ ਜਦਕਿ ਵੱਡੀ ਗਿਣਤੀ ਵਿਚ ਕਸ਼ਮੀਰੀ ਪੰਜਾਬੀ ਨੂੰ ਆਪਣੀ ਮਾਂ ਬੋਲੀ ਵਜੋਂ ਬੋਲਦੇ ਹਨ ਅਤੇ ਇਸਨੂੰ ਵਾਦੀ ਵਿਚ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ ਵਾਦੀ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਖਾਲਸਾ ਰਾਜ ਦਾ ਹਿੱਸਾ ਸੀ।

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿਚਾਲੇ ਸਭਿਆਚਾਰਕ ਸਾਂਝ ਹੈ, ਭਾਸ਼ਾਈ ਇਕਸਾਰਤਾ ਹੈ ਅਤੇ ਭੁਗੌਲਿਕ ਇਕਸੁਰਤਾ ਹੈ। ਇਹਨਾਂ ਮਜ਼ਬੂਤ ਕਾਰਨਾਂ ਕਰ ਕੇ ਹੀ ਗੈਰ ਕਸ਼ਮੀਰੀ ਨਾਗਰਿਕ ਜੇਕਰ ਕਸ਼ਮੀਰ ਵਿਚ ਜਾਇਦਾਦ ‘ਤੇ ਹੱਕ ਜਤਾਉਂਦੇ ਸਨ। ਪਰ ਭਾਜਪਾ ਸਰਕਾਰ ਨੇ ਪਹਿਲਾ ਪੰਜਾਬੀ ਵਿਰੋਧੀ ਸੰਦੇਸ਼ ਬਹੁਤ ਸਪਸ਼ਟ ਦਿੱਤਾ ਹੈ ਜਿਸ ਵਿਚ ਪੰਜਾਬੀ ਨੂੰ ਵਾਦੀ ਵਿਚ ਵਿਦੇਸ਼ੀ ਭਾਸ਼ਾ ਬਣਾ ਦਿੱਤਾ ਹੈ। ਅਜਿਹੀ ਫਿਰਕੂ ਵਿਤਕਰਾ ਕੌਮੀ ਹਿੱਤ ਦੇ ਵਿਚ ਨਹੀਂ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...