Saturday, April 20, 2024

ਵਾਹਿਗੁਰੂ

spot_img
spot_img

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ, 29 ਜਨਵਰੀ, 2022 –
ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਨਾਉਣਾ ਹੋਵੇਗਾ ਕਿ ਉਨਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ ਵੀ ਹਾਲਾਤ ਵਿੱਚ ਕਿਸੀ ਤੀਜੀ ਧਿਰ ਜਾਂ ਵਿਅਕਤੀ ਦੇ ਪੈਸੇ ਦੀ ਢੋਆ- ਢੁਆਈ ਨਾ ਕਰ ਰਹੀਆਂ ਹੋਣ।

ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੌਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜ਼ਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ ਉਸ ਨੂੰ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ।

ਉਨਾਂ ਕਿਹਾ ਕਿ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਉੱਤੇ ਤਾਇਨਾਤ ਮੁਲਾਜ਼ਮਾਂ ਕੋਲ ਉਨਾਂ ਦੀ ਕੰਪਨੀ/ਏਜੰਸੀ ਵੱਲੋਂ ਜ਼ਾਰੀ ਪਹਿਚਾਣ ਪੱਤਰ ਜ਼ਰੂਰ ਹੋਵੇ। ਉਕਤ ਨਿਯਮਾਂ ਦੀ ਪਾਲਣਾ ਇਸ ਲਈ ਕਰਨਾ ਜ਼ਰੂਰੀ ਹੈ ਕਿਉਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦ ਅਧਿਕਾਰੀ (ਜ਼ਿਲਾ ਚੋਣ ਜਾਂ ਕੋਈ ਵੀ ਹੋਰ ਨਾਮਜ਼ਦ ਅਧਿਕਾਰੀ) ਜੇਕਰ ਕਿਤੇ ਨਕਦੀ ਦੀ ਢੋਆ- ਢੁਆਈ ਕਰ ਰਹੀ ਕਿਸੇ ਗੱਡੀ ਨੂੰ ਰੋਕ ਕੇ ਜਾਂਚ ਕਰਦਾ ਹੈ ਤਾਂ ਏਜੰਸੀ/ਕੰਪਨੀ ਦੇ ਮੁਲਾਜ਼ਮ ਕੈਸ਼ ਸਬੰਧੀ ਪੂਰੇ ਦਸਤਾਵੇਜ਼ ਦਿਖਾ ਸਕਣ ਅਤੇ ਇਹ ਸਾਬਿਤ ਕਰ ਸਕਣ ਕਿ ਉਨਾਂ ਨੇ ਕਿਸ ਬੈਂਕ ਤੋਂ ਕਿਸ ਮਕਸਦ ਨਾਲ ਇਹ ਨਕਦੀ ਲਈ ਹੈ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ ਕਿਉਂਕਿ ਜਾਂਚ ਟੀਮ ਕੈਸ਼ ਦੀ ਗਿਣਤੀ ਕਰਕੇ ਵੀ ਜਾਂਚ ਕਰ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਉਪਰੋਕਤ ਨਿਯਮਾਵਲੀ ਨਗਦੀ ਦੀ ਢੋਆ- ਢੁਆਈ ਬੈਂਕਾਂ ਲਈ ਤੈਅ ਕੀਤਾ ਗਿਆ ਹੈ ਜੇਕਰ ਕਿਤੇ ਗੈਰ-ਕਾਨੂੰਨੀ ਨਕਦੀ, ਵਿਦੇਸ਼ੀ ਕਰੰਸੀ ਜਾਂ ਨਕਲੀ ਭਾਰਤੀ ਕਰੰਸੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਜ਼ਿਲੇ ਦੇ ਸਬੰਧਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ।

ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਉਪਰੋਕਤ ਨਿਯਮਾਵਲੀ ਦੀ ਚੋਣ ਪ੍ਰਕਿ੍ਰਆ ਦੌਰਾਨ ਜੇਕਰ ਪਾਲਣਾ ਨਹੀਂ ਕੀਤੀ ਗਈ ਤਾਂ ਆਦਰਸ਼ ਚੋਣ ਜ਼ਾਬਤੇ ਅਧੀਨ ਅਤੇ ਮੌਜੂਦਾ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...