Thursday, March 28, 2024

ਵਾਹਿਗੁਰੂ

spot_img
spot_img

ਭਾਰਤੀ ਲੋਕਤੰਤਰ ਦੇ ਸਮਾਜਿਕ-ਸਿਆਸੀ ਢਾਂਚੇ ਨੂੰ ਢਾਲਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਐਸ.ਏ.ਐਸ.ਨਗਰ, 21 ਮਈ, 2022 –
ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਸ਼ਨਿਚਰਵਾਰ ਨੂੰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਦਿਸ਼ਾ ਵੂਮੈਨ ਵੈੱਲਫੈਅਰ ਟਰੱਸਟ ਵੱਲੋਂ ਸੀਨੀਅਰ ਪੱਤਰਕਾਰ ਸ. ਜਗਜੀਤ ਸਿੰਘ ਦਰਦੀ ,ਚੇਅਰਮੈਨ ਚੜਦੀਕਲਾ ਟਾਈਮ ਟੀਵੀ ਅਤੇ ਚੜਦੀਕਲਾ ਗਰੁੱਪ ਆਫ ਨਿਊਜ਼ਪੇਪਰਜ਼ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਦੇ ਨਾਲ ਸਮਾਜ ਬਦਲਦਾ ਰਹਿੰਦਾ ਹੈ। ਇਸ ਸਥਿਤੀ ਵਿੱਚ ਮੀਡੀਆ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਅਗਵਾਈ ਕਰਦਾ ਹੈ, ਇਸੇ ਲਈ ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਪ੍ਰੈਸ ਸਮਾਜ ਦਾ ਸ਼ੀਸ਼ਾ ਹੈ ਅਤੇ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨਾ ਇਸਦਾ ਫਰਜ਼ ਹੈ।

ਉਨਾਂ ਕਿਹਾ ਕਿ ਮੀਡੀਆ ਨੂੰ ਸਮਾਜ ਨਾਲ ਜੋੜ ਕੇ ਆਮ ਆਦਮੀ ਦੀ ਆਵਾਜ਼ ਬਣਨਾ ਚਾਹੀਦਾ ਹੈ। ਸਾਡੇ ਦੇਸ਼ ਵਿੱਚ ਮੀਡੀਆ ਨੇ ਵੀ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਉਨਾਂ ਕਿਹਾ ਕਿ ਮੀਡੀਆ ਹੀ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਤੇ ਬੇਬਸੀ ਨੂੰ ਦਰਸਾਉਂਦਾ ਹੈ ਅਤੇ ਉਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕਰਦਾ ਹੈ। ਉਨਾਂ ਕਿਹਾ ਕਿ ਮੀਡੀਆ ਦੀ ਭੂਮਿਕਾ ਸਾਡੇ ਸਮਾਜ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਹੋਰ ਸਮਝਦਾਰੀ ਅਤੇ ਲਗਨ ਨਾਲ ਕੰਮ ਕਰਨਾ ਹੈ।

ਇਸ ਮੌਕੇ ਮੰਤਰੀ ਨਾਲ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ।

ਇਸ ਮੌਕੇ ਸੀਨੀਅਰ ਜਰਨਲਿਸਟ ਸ੍ਰੀ ਜਗਜੀਤ ਸਿੰਘ ਦਰਦੀ ਦੇ ਜੀਵਨ ਅਤੇ ਸੰਘਰਸ਼ ਬਾਰੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਸ੍ਰੀ ਦਰਦੀ ਨੇ ਪੱਤਰਕਾਰੀ ਵਿੱਚ ਆਪਣਾ ਤਜਰਬਾ ਵੀ ਸਾਂਝਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...