Saturday, April 27, 2024

ਵਾਹਿਗੁਰੂ

spot_img
spot_img

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

- Advertisement -

ਯੈੱਸ ਪੰਜਾਬ
ਚੰਡੀਗੜ, 28 ਜੁਲਾਈ, 2021 –
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।

ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ।

ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ।

ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।

ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।

ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...