Friday, April 26, 2024

ਵਾਹਿਗੁਰੂ

spot_img
spot_img

ਭਾਰਤ ’ਚ ਸਿੱਖ ਨੌਜਵਾਨਾਂ ਦੀ ‘ਰਿਫ਼ਰੈਂਡਮ 2020’ ਸੰਬੰਧੀ ਕੋਈ ਭੂਮਿਕਾ ਨਹੀਂ, ਬੇਕਸੂਰਾਂ ਨੂੰ ਫ਼ੜੋ ਫ਼ੜੀ ਗੈਰ ਕਾਨੂੰਨੀ: ਪੰਥਕ ਤਾਲਮੇਲ ਸੰਗਠਨ

- Advertisement -

9 ਜੁਲਾਈ, 2020 –

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਅੰਦਰ ਸਿੱਖ ਨੌਜਵਾਨੀ ਦੀ ਫੜੋ ਫੜਾਈ’ ਤੇ ਡੂੰਘੇ ਇਤਰਾਜ਼ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਲਈ ਘਾਤਕ ਕਰਾਰ ਦਿੱਤਾ ਹੈ।

ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਰੈਫ਼ਰੈਂਡਮ 2020 ਦੀ ਸੋਚ ਵਿਦੇਸ਼ਾਂ ਵਿਚ ਆਜ਼ਾਦ ਬੈਠੇ ਸਿੱਖਾਂ ਦੇ ਇਕ ਹਿੱਸੇ ਦੀ ਸੋਚ ਹੈ। ਜਿਸ ਪ੍ਰਤੀ ਕੌਮਾਂਤਰੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਵੱਖਰੀ-ਵੱਖਰੀ ਰਾਏ ਹੈ ਅਤੇ ਰੈਫ਼ਰੈਂਡਮ ਢੰਗ-ਤਰੀਕੇ ਨਾਲ ਸਿੱਖ ਜਗਤ ਇਕ ਮੱਤ ਨਹੀਂ ਹੈ।

ਉਹਨਾਂ ਕਿਹਾ ਕਿ ਪੰਜਾਬ ਅੰਦਰ ਇਸ ਰਾਏਸ਼ੁਮਾਰੀ ਸਬੰਧੀ ਨਾ ਕੋਈ ਮੁਹਿੰਮ ਹੈ ਅਤੇ ਨਾ ਹੀ ਕੋਈ ਲਹਿਰ ਹੈ। ਪਰ ਕਿਸੇ ਸੋਚੀ ਸਮਝੀ ਚਾਲ ਹੇਠ ਇਸ ਮੁੱਦੇ ਨੂੰ ਪੰਜਾਬ ਅੰਦਰ ਉਭਾਰਿਆ ਜਾ ਰਿਹਾ ਹੈ। ਪੰਜਾਬ ਦੀ ਨੌਜਵਾਨੀ ਬੇਰੋਜ਼ਗਾਰੀ ਨਾਲ ਝੰਬੀ ਪਈ ਹੈ ਅਤੇ ਕਰੋਨਾ ਦੌਰਾਨ ਆਰਥਿਕ ਮੰਦਹਾਲੀ ਕਾਰਨ ਪਰਿਵਾਰਾਂ ਦੀ ਜ਼ਿੰਦਗੀ ਲੀਹੋਂ ਲੱਥੀ ਹੋਈ ਹੈ। ਦੁੱਖ ਦੀ ਗੱਲ ਹੈ ਕਿ ਰੈਫ਼ਰੈਂਡਮ ਦੀ ਆੜ ਵਿਚ ਸਿੱਖ ਨੌਜਵਾਨਾਂ ਨੂੰ ਫੜਿਆ ਜਾ ਰਿਹਾ ਹੈ ਅਤੇ ਪਰਿਵਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਮੂਲੋਂ ਗੈਰ-ਕਾਨੂੰਨੀ ਹੈ।

ਦੇਸ਼ ਦੇ ਨਾਗਰਿਕਾਂ ਨੂੰ ਇਸ ਤਰ੍ਹਾਂ ਜ਼ਲੀਲ ਕਰਨ ਦਾ ਕਿਸੇ ਸਰਕਾਰ ਜਾਂ ਪੁਲਿਸ ਕੋਲ ਵਿਧਾਨਕ ਹੱਕ ਨਹੀਂ ਹੈ। ਬਲਕਿ ਵਿਧਾਨ ਦੀ ਧਾਰਾ 19 ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਪ੍ਰਚਾਰਨ ਤੇ ਪ੍ਰਸਾਰਨ ਦੀ ਆਜ਼ਾਦੀ ਦਿੰਦੀ ਹੈ। ਦੇਸ਼ ਵਾਸੀਆਂ ਅੰਦਰ ਬਿਨਾਂ ਵਜ੍ਹਾ ਦਹਿਸ਼ਤ ਫੈਲਾਉਣੀ ਅਮਨ-ਚੈਨ ਅਤੇ ਜ਼ਮਹੂਰੀਅਤ ਨਾਲ ਛੇੜ-ਛਾੜ ਕਰਨ ਵਾਲੀ ਨਿੰਦਣਯੋਗ ਪਹੁੰਚ ਹੈ।

ਜਿਸ ਨੂੰ ਸਿੱਖ ਕੌਮ ਅਤੇ ਪੰਜਾਬ ਸਹਿਣ ਨਹੀਂ ਕਰ ਸਕਦੇ। ਕਿਸੇ ਵੀ ਸਰਕਾਰੀ ਜਾਂ ਗੈਰ-ਸਰਕਾਰੀ ਧਿਰ ਕੋਲ ਕੋਈ ਅਖ਼ਤਿਆਰ ਨਹੀਂ ਕਿ ਉਹ ਅਰਾਜਕਤਾ ਨੂੰ ਜਨਮ ਦੇਵੇ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਾਵਾੜ ਕਰੇ। ਜਿਸ ਲਈ ਇਸ ਰੁਝਾਨ ਨੂੰ ਤੁਰੰਤ ਰੋਕਿਆ ਜਾਵੇ ਅਤੇ ਫੜੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।

ਪੰਥਕ ਤਾਲਮੇਲ ਸੰਗਠਨ ਨੇ ਵਿਦੇਸ਼ਾਂ ਵਿਚ ਬੈਠੀਆਂ ਧਿਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਈ ਵੀ ਪ੍ਰੋਗਰਾਮ ਦੇਣ ਤੋਂ ਪਹਿਲਾਂ ਭਾਰਤ ਤੇ ਪੰਜਾਬ ਦੀ ਸਥਿਤੀ ਦੇ ਆਰ ਤੇ ਪਾਰ ਝਾਕਣ ਦੀ ਯੋਗਤਾ ਬਣਾਉਣ।

ਇਸ ਧਰਤੀ’ ਤੇ 1978 ਤੋਂ ਚੱਲੇ ਖ਼ੂਨੀ ਦੌਰ ਦੌਰਾਨ ਬੇਕਸੂਰ ਸਿੱਖ ਨੌਜਵਾਨੀ ਦਾ ਘਾਣ ਹੋਇਆ ਹੈ ਅਤੇ ਅਣਗਿਣਤ ਬੇਕਸੂਰ ਪੰਜਾਬੀ ਖ਼ਾਕ ਸਪੁਰਦ ਹੋਏ ਹਨ। ਜਿਸ ਕੌਮ ਦਾ ਖ਼ੂਨੀ ਘਾਣ ਹੋਇਆ ਹੈ ਉਹ ਸਿੱਖੀ ਅਤੇ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਫ਼ਿਕਰਮੰਦ ਹੈ। ਪਰ ਜਿਸ ਕਿਸੇ ਵੀ ਪ੍ਰੋਗਰਾਮ ਕਰਕੇ ਭਾਰਤੀ ਹਕੂਮਤ ਨੂੰ ਨੌਜਵਾਨੀ ਦਾ ਘਾਣ ਕਰਨ ਦਾ ਮੌਕਾ ਮਿਲਦਾ ਹੋਵੇ, ਉਸ ਪ੍ਰੋਗਰਾਮ ਨੂੰ ਭਾਰਤ ਵਿਚ ਰਹਿ ਰਹੇ ਸਿੱਖ, ਕੌਮੀ ਹਿਤ ਵਜੋਂ ਕਰਾਰ ਦੇਣ ਦੀ ਗਲਤੀ ਨਹੀਂ ਕਰ ਸਕਦੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...