Thursday, April 25, 2024

ਵਾਹਿਗੁਰੂ

spot_img
spot_img

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਰਚੁਅਲ ਕਾਨਫਰੰਸ

- Advertisement -

ਯੈੱਸ ਪੰਜਾਬ
ਚੰਡੀਗੜ, 17 ਜੂਨ, 2021 –
ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰ, ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਦੀ ਅਗਵਾਈ ਵਿਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ) ਨਾਲ ਇੱਕ ਵਰਚੁਅਲ ਕਾਨਫਰੰਸ ਕੀਤੀ ਗਈ। ਇਹ ਕਾਨਫਰੰਸ ਚੋਣਾਂ ਕਰਵਾ ਚੁੱਕੇ ਰਾਜਾਂ ਦੇ ਤਜਰਬਿਆਂ ਦਾ ਪਤਾ ਲਗਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਚੋਣਾਂ ਕਰਵਾਉਣ ਜਾ ਰਹੇ ਸੂਬਿਆਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਦੇ ਮੱਦੇਨਜ਼ਰ ਕਰਵਾਈ ਗਈ ।

ਇਹ ਕਾਨਫਰੰਸ ਨਿਰਵਿਘਨ, ਕੁਸ਼ਲ ਅਤੇ ਆਸਾਨ ਵੋਟਰ ਸੇਵਾਵਾਂ, ਆਈ.ਟੀ ਐਪਲੀਕੇਸ਼ਨਾਂ ਦਾ ਏਕੀਕਰਣ, ਵਿਆਪਕ ਵੋਟਰ ਪਹੁੰਚ ਪ੍ਰੋਗਰਾਮ, ਖਰਚਿਆਂ ਦੀ ਨਿਗਰਾਨੀ ਅਤੇ ਸਮਰੱਥਾ ਵਧਾਉਣ ਆਦਿ ਵਿਸ਼ਿਆਂ ‘ਤੇ ਕੇਂਦ੍ਰਤ ਸੀ।

ਹਾਲ ਹੀ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੇ ਦੱਸਿਆ ਕਿ ਮਹਾਂਮਾਰੀ ਦੌਰਾਨ ਇੰਨੇ ਵੱਡੇ ਵੋਟਰ ਅਧਾਰ ਵਾਲੇ ਖਿੱਤੇ ਵਿੱਚ ਸਹਿਜਤਾ ਨਾਲ ਚੋਣਾਂ ਕਰਵਾ ਕੇ ਭਾਰਤ ਨੇ ਦੁਨੀਆਂ ਲਈ ਇੱਕ ਸਫਲ ਮਿਸਾਲ ਪੇਸ਼ ਕੀਤੀ ਹੈ।

ਮੁੱਖ ਚੋਣ ਕਮਿਸ਼ਨਰ ਨੇ ਪੰਜਾਬ ਸਮੇਤ ਚੋਣਾਂ ਕਰਵਾਉਣ ਜਾ ਰਹੇ ਰਾਜਾਂ ਨੂੰ ਅਪੀਲ ਕੀਤੀ ਕਿ ਉਨਾਂ ਸੂਬਿਆਂ ਦੇ ਤਜਰਬਿਆਂ ਤੋਂ ਸਿੱਖਣ ਦੀ ਲੋੜ ਹੈ ਜਿੱਥੇ ਹਾਲ ਹੀ ਵਿੱਚ ਚੋਣਾਂ ਹੋਈਆਂ ਹਨ।

ਇਸ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਕਰਵਾਉਣ ਜਾ ਰਹੇ ਸੂਬਿਆਂ ਦੇ ਸੀ.ਈ.ਓਜ਼. ਨਾਲ ਦੋ ਦਿਨਾਂ ਕਾਨਫਰੰਸ ਕੀਤੀ ਜਾਵੇਗੀ। ਇਨਾਂ ਰਾਜਾਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ ਸ਼ਾਮਲ ਹਨ। ਆਗਾਮੀ ਚੋਣਾਂ ਵਾਲੇ ਰਾਜਾਂ ਨਾਲ ਦੋ ਦਿਨਾਂ ਕਾਨਫਰੰਸ ਤੋਂ ਪਹਿਲਾਂ ਚੋਣ ਕਮਿਸ਼ਨ ਵਲੋਂ ਚੋਣਾਂ ਕਰਵਾ ਚੁੱਕੇ ਪੰਜ ਰਾਜਾਂ ਦੇ ਨਾਲ ਇੱਕ ਵਰਚੁਅਲ ਕਾਨਫਰੰਸ ਕਰਨ ਦੀ ਵੀ ਸਹੂਲਤ ਦਿੱਤੀ ਜਾਵੇਗੀ।

ਮੁੱਖ ਚੋਣ ਕਮਿਸ਼ਨਰ ਨੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਸਬੰਧੀ ਲੰਬਿਤ ਪਏ ਮੁੱਦੇ ਉੱਤੇ ਜ਼ੋਰ ਦਿੱਤਾ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਦਾ 30 ਦਿਨਾਂ ਦੇ ਅੰਦਰ-ਅੰਦਰ ਨਿਬੇੜਾ ਕੀਤਾ ਜਾਵੇ। ਸਾਰੇ ਚੋਣ ਅਧਿਕਾਰੀਆਂ ਨੂੰ ਵੋਟਰਾਂ ਲਈ ਬੇਹੱਦ ਢੁਕਵਾਂ ਮਾਹੌਲ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਅਤੇ ਇਸ ਸਬੰਧ ਵਿਚ ਆਈ.ਟੀ. ਏਕੀਕਰਣ ਅਤੇ ਮੋਬਾਈਲ ਐਪਸ ਨੂੰ ਪ੍ਰਚੱਲਿਤ ਬਣਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਮੁੱਖ ਚੋਣ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੈਰ-ਚੋਣ ਕਾਲ ਵਿਚ ਵੀ ਗਤੀਸ਼ੀਲਤਾ ਕਾਇਮ ਰੱਖੀ ਜਾਵੇ। ਮੁੱਖ ਚੋਣ ਅਧਿਕਾਰੀਆਂ ਨੂੰ 100 ਫੀਸਦੀ ਤਰੁਟੀ ਮੁਕਤ ਵੋਟਰ ਸੂਚੀ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਬਣਾਉਣ ਲਈ ਵੀ ਕਿਹਾ ਗਿਆ।

ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਈ.ਵੀ.ਐੱਮ. ਨੂੰ ਲਿਆਉਣ-ਲਿਜਾਣ ਅਤੇ ਸਟੋਰੇਜ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ (ਐਸ.ਓ.ਪੀਜ਼) ਅਤੇ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਦੌਰਾਨ ਸੂਬਾਈ ਕਮਿਸ਼ਨਾਂ ਲਈ ਭੰਡਾਰਣ ਦਾ ਵੱਖਰਾ ਪ੍ਰਬੰਧ ਅਤੇ ਫਰਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਵਿਚ ਰਾਜਨੀਤਿਕ ਪਾਰਟੀਆਂ ਦੀ ਸ਼ਾਮੂਲੀਅਤ ਵਰਗੇ ਪ੍ਰਮੁੱਖ ਮੁੱਦਿਆਂ ਉੱਤੇ ਜ਼ੋਰ ਦਿੱਤਾ ਗਿਆ।

ਸ੍ਰੀ ਰਾਜੀਵ ਕੁਮਾਰ ਨੇ ਅੱਗੇ ਦੱਸਿਆ ਕਿ ਈ.ਵੀ.ਐਮ. ਵੇਅਰਹਾਊਸਾਂ ਦੀ ਫਿਜ਼ੀਕਲ ਵੇਰੀਫੀਕੇਸ਼ਨ ਡਿਪਟੀ ਕਮਿਸ਼ਨਰ -ਕਮ – ਜਿਲਾ ਚੋਣ ਅਧਿਕਾਰੀਆਂ ਵਲੋਂ 1 ਜੁਲਾਈ ਤੋਂ ਸੁਰੂ ਕਰ ਦਿੱਤੀ ਜਾਵੇਗੀ।

ਆਪਣੇ ਸਮਾਪਤੀ ਸੰਬੋਧਨ ਵਿੱਚ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਨੇ ਕਿਹਾ ਕਿ ਗੈਰ-ਚੋਣ ਕਾਲ ਦੌਰਾਨ ਸੀ.ਈ.ਓਜ਼ ਨੂੰ ਸਿਖਲਾਈ ਅਤੇ ਸਮਰੱਥਾ ਵਧਾਉਣ, ਪ੍ਰਣਾਲੀਗਤ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ.ਵੀ.ਈ.ਈ.ਪੀ.) ਅਤੇ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਦੂਰ ਕਰਨ ਸਮੇਤ ਮਜਬੂਤੀ ਪ੍ਰਦਾਨ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ, ਆਈ.ਏ.ਐੱਸ. ਅਤੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ. ਮੀਟਿੰਗ ਵਿੱਚ ਸ਼ਾਮਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...