Saturday, April 27, 2024

ਵਾਹਿਗੁਰੂ

spot_img
spot_img

ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਪੁੱਜੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 2 ਫ਼ਰਵਰੀ, 2023 – ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਜਤਿੰਦਰ ਸਿੰਘ ਲਾਲੀ ਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...