ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿੱਚ ਸੁਰੱਖ਼ਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਸਰਗਰਮੀਆਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੇ ਤੌਰ ’ਤੇ ਵੀਰਵਾਰ ਰਾਤ ਨੂੰ ਇਕ ‘ਨਾਈਟ ਡਾਮੀਨੇਸ਼ਨ ਅਤੇ ਸਰਚ ਅਪ੍ਰੇਸ਼ਨ’ ਚਲਾਇਆ ਗਿਆ।
ਸਨਿਚਰਵਾਰ ਰਾਤ ਸ਼ੁਰੂ ਹੋ ਕੇ ਸ਼ੁੱਕਰਵਾਰ ਤੜਕੇ ਤਕ ਚੱਲੇ ਇਸ ਅਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦ ’ਤੇ ਦੂਜੀ ਕਤਾਰ ਦੀ ਸੁਰੱਖ਼ਿਆ ਲਾਈਨ ’ਤੇ ਇਹ ਅਪ੍ਰੇਸ਼ਨ ਚਲਾਇਆ ਗਿਆ।
ਇਸ ਮੁਹਿੰਮ ਤਹਿਤ ਸਾਰੇ 7 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਨੂੰ ਕਵਰ ਕੀਤਾ ਗਿਆ।
ਇਹ ਅਪ੍ਰੇਸ਼ਨ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਸ੍ਰੀ ਨਰੇਸ਼ ਅਰੋੜਾ, ਬੀ.ਐਸ.ਐਫ.ਦੇ ਆਈ.ਜੀ. ਬਾਰਡਰ ਰੇਂਜ ਸ੍ਰੀ ਮੋਹਨੀਸ਼ ਚਾਵਲਾ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਅਪ੍ਰੇਸ਼ਨ ਦਾ ਮਕਸਦ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰ, ਨਸ਼ੇ, ਅਸਲਾ, ਵਿਸਫ਼ੋਟਕ ਅਤੇ ਗਰਨੇਡ ਆਦਿ ਆਉਣ ਦੇ ਮਾਮਲਿਆਂ ਕਾਰਨ ਸਰਹੱਦੀ ਇਲਾਕੇ ਵਿੱਚ ਚੌਕਸੀ ਵਧਾਉਣਾ ਸੀ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ