Tuesday, April 23, 2024

ਵਾਹਿਗੁਰੂ

spot_img
spot_img

ਭਾਰਤ ਸਰਕਾਰ ਦੇ ਸਕੱਤਰ ਨੇ ਝੋਨੇ ਦੀ ਖਰੀਦ ਅਤੇ ਪੰਜਾਬ ਵਿੱਚ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਸਕੀਮ ਲਾਗੂ ਕਰਨ ਸਬੰਧੀ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਚੰਡੀਗੜ, 23 ਅਕਤੂਬਰ, 2021 –
ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸ੍ਰੀ ਸੁਧਾਂਸ਼ੂ ਪਾਂਡੇ, ਆਈ.ਏ.ਐਸ., ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਅਤੇ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੌਰਾ ਕੀਤਾ।

ਸਮੀਖਿਆ ਮੀਟਿੰਗ ਵਿੱਚ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਆਈ.ਏ.ਐਸ, ਸਕੱਤਰ, ਖੁਰਾਕ ਅਤੇ ਸਪਲਾਈਜ ਪੰਜਾਬ, ਸ. ਆਰ.ਕੇ. ਕੌਸ਼ਿਕ, ਆਈਏਐਸ, ਮੈਨੇਜਿੰਗ ਡਾਇਰੈਕਟਰ ਪਨਸਪ, ਸ. ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ., ਜਨਰਲ ਮੈਨੇਜਰ ਐਫ.ਸੀ.ਆਈ. ਆਰ.ਓ. ਪੰਜਾਬ, ਸ੍ਰੀ. ਵਰੁਣ ਰੂਜਮ, ਆਈਏਐਸ, ਐਮ.ਡੀ ਮਾਰਕਫੈਡ, ਸ. ਅਭਿਨਵ ਤਿ੍ਰਖਾ, ਆਈ.ਏ.ਐਸ., ਡਾਇਰੈਕਟਰ, ਖੁਰਾਕ ਅਤੇ ਸਪਲਾਈ, ਸ. ਯਸ਼ਨਜੀਤ ਸਿੰਘ, ਐਮਡੀ ਪੀ.ਐਸ.ਡਬਲਯ.ੂਸੀ ਅਤੇ ਸ੍ਰੀ ਐਚ.ਐਸ. ਬਰਾੜ, ਸੰਯੁਕਤ ਸਕੱਤਰ, ਪੰਜਾਬ ਮੰਡੀ ਬੋਰਡ ਨੇ ਹਿੱਸਾ ਲਿਆ।

ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪੰਜਾਬ ਦੇ ਡਾਇਰੈਕਟਰ ਨੇ ਝੋਨੇ ਦੀ ਖਰੀਦ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ ਜਿਸ ਅਨੁਸਾਰ ਰਾਜ ਦੀਆਂ ਮੰਡੀਆਂ ਵਿੱਚ 61 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 59 ਐਲ.ਐਮ.ਟੀ ਝੋਨਾ ਕੱਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ। ਇਹ ਵੀ ਦੱਸਿਆ ਗਿਆ ਕਿ ਕਿਸਾਨਾਂ ਨੂੰ ਉਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਐਮਐਸਪੀ ਜਾਰੀ ਕੀਤੇ ਜਾਣ ਕਾਰਨ ਵਿਭਾਗ ਦੁਆਰਾ 8133 ਕਰੋੜ ਦਾ ਭੁਗਤਾਨ ਕਲੀਅਰ ਕਰ ਦਿੱਤਾ ਗਿਆ ਹੈ।

ਖਰੀਦ ਪੋਰਟਲ ‘ਤੇ 9.73 ਲੱਖ ਕਿਸਾਨਾਂ ਦੇ ਲੈਂਡ ਰਿਕਾਰਡ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਸਾਰੀ ਖਰੀਦ ਕਿਸਾਨਾਂ ਦੇ ਲੈਂਡ ਰਿਕਾਰਡਾਂ ਦੀ ਪੜਤਾਲ ਤੋਂ ਬਾਅਦ ਹੀ ਕੀਤੀ ਜਾ ਰਹੀ ਹੈ। ਖਰੀਦ ਅਤੇ ਭੁਗਤਾਨ ਸਬੰਧੀ ਵੇਰਵਿਆਂ ਨੂੰ ਪੋਰਟਲ ‘ਤੇ ਲਾਈਵ ਪ੍ਰਦਰਸ਼ਿਤ ਕੀਤਾ ਗਿਆ ਹੈ।

ਕੇਂਦਰੀ ਸਕੱਤਰ ਨੇ ਰਾਜ ਸਰਕਾਰ ਦੇ ਅਧਿਕਾਰੀਆਂ ਵਲੋਂ ਇੰਨੇ ਘੱਟ ਸਮੇਂ ਵਿੱਚ ਭੂਮੀ ਰਿਕਾਰਡਾਂ ਦੇ ਏਕੀਕਰਣ ਨੂੰ ਯਕੀਨੀ ਬਣਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ ਨੇ ਖਰੀਦ ਕਾਰਜਾਂ ਅਤੇ ਕਿਸਾਨਾਂ ਨੂੰ ਐਮਐਸਪੀ ਦੀ ਨਿਰਵਿਘਨ ਅਦਾਇਗੀ ‘ਤੇ ਸੰਤੁਸ਼ਟੀ ਪ੍ਰਗਟਾਈ । ਉਨਾਂ ਰਾਜ ਸਰਕਾਰ ਨੂੰ ਅਗਲੇ ਸੀਜਨ ਤੋਂ ਰਾਜ ਵਿੱਚ ਸਰੋਂ ਅਤੇ ਹੋਰ ਤੇਲ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ।

ਕੇਂਦਰੀ ਖੁਰਾਕ ਸਕੱਤਰ ਨੇ ਭਾਰਤ ਸਰਕਾਰ ਦੀ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਸਕੀਮ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ ਅਤੇ ਪੰਜਾਬ ਰਾਜ ਵਿੱਚ ਅੰਤਰ ਜਿਲਾ ਅਤੇ ਅੰਤਰ ਜਿਲਾ ਪੋਰਟੇਬਿਲਟੀ ਲੈਣ-ਦੇਣ ਦੀ ਵੱਡੀ ਗਿਣਤੀ ’ਤੇ ਧਿਆਨ ਦਿੱਤਾ।

ਨਾਂ ਦੱਸਿਆ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਦਾਇਰੇ ਵਿੱਚ ਲਿਆਉਣ ਅਤੇ ਉਨਾਂ ਨੂੰ ਸਬਸਿਡੀ ਵਾਲਾ ਰਾਸ਼ਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਭਾਰਤ ਸਰਕਾਰ ਐਨਆਈਸੀ ਦੀ ਮਦਦ ਨਾਲ ਇੱਕ ਆਨਲਾਈਨ ਪੋਰਟਲ ਵਿਕਸਤ ਕਰ ਰਹੀ ਹੈ ਤਾਂ ਜੋ ਦੇਸ਼ ਭਰ ਦੇ ਸਾਰੇ ਪ੍ਰਵਾਸੀ ਮਜਦੂਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਣ।

ਉਨਾਂ ਕਣਕ ਦੀ ਵਿਕਰੀ ਦੇ ਬਿੱਲਾਂ ਨੂੰ ਆਨਲਾਈਨ ਜਮਾਂ ਕਰਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਰਾਜ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਜਿੰਨੀ ਛੇਤੀ ਹੋ ਸਕੇ ਆਨਲਾਈਨ ਪ੍ਰਣਾਲੀਆਂ ਵਰਤਣ ਲਈ ਉਤਸ਼ਾਹਿਤ ਕੀਤਾ।

ਉਨਾਂ ਰਾਜ ਸਰਕਾਰ ਦੇ ਅਧਿਕਾਰੀਆਂ ਨੂੰ ਐਨ.ਐਫ.ਐਸ.ਏ ਲਾਭਪਾਤਰੀ ਡੇਟਾਬੇਸ ਨਾਲ ਮੌਤ ਰਜਿਸਟਰਾਂ ਦੇ ਏਕੀਕਰਨ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਵੀ ਲਾਭਪਾਤਰੀ ਦੀ ਮੌਤ ਹੋਣ ‘ਤੇ ਡੇਟਾਬੇਸ ਆਪਣੇ ਆਪ ਅਪਡੇਟ ਹੋ ਜਾਵੇ।

ਕੇਂਦਰੀ ਸਕੱਤਰ ਨੇ ਇਸ ਗੱਲ ਦੀ ਪ੍ਰਸ਼ੰਸਾ ਕੀਤੀ ਕਿ ਰਾਜ ਵਿੱਚ ਫੋਰਟੀਫਾਈਡ ਚੌਲਾਂ ਦੇ ਉਤਪਾਦਨ ਨੂੰ ਵਧਾਉਣ ਲਈ, ਰਾਜ ਸਰਕਾਰ ਨੇ ਆਟੋਮੈਟਿਕ ਬਲੈਂਡਰ ਲਗਾਉਣ ਵਾਲੇ ਚੌਲ ਮਿੱਲਰਾਂ ਨੂੰ 5% ਪ੍ਰੋਤਸਾਹਨ ਦਿੱਤਾ ਹੈ। ਉਨਾਂ ਨੇ ਐਫਸੀਆਈ ਨੂੰ ਕਿਹਾ ਕਿ ਇਸ ਨੂੰ ਹੋਰ ਰਾਜਾਂ ਵਿੱਚ ਵੀ ਦੁਹਰਾਇਆ ਜਾਵੇ ਤਾਂ ਜੋ ਫੋਰਟੀਫਾਈਡ ਚੌਲਾਂ ਦੀ ਡਿਲੀਵਰੀ ਦੇ ਟੀਚਿਆਂ ਨੂੰ ਹਾਸਲ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...